23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

‘ ਆਪ’ ਆਗੂ ਰਮਨ ਜਿੰਦਲ ਭੋਲਾ ਨੇ ਖੂਨਦਾਨ ਕਰ ਕੇ ਨੌਜਵਾਨ ਪੀੜ੍ਹੀ ਨੂੰ ਖੂਨਦਾਨ ਕਰਨ ਲਈ ਕੀਤਾ ਪ੍ਰੇਰਿਤ ਗੁਰਦੀਪ ਸਿੰਘ ਤੇ ਲੱਖਾਂ ਲਲੀਣਾ ਨੇ ਵਰਕਰਾਂ ਨਾਲ ਘਨੌਰ ਰੈਲੀ ਬਾਰੇ ਕੀਤੀ ਚਰਚਾ

ਸਨੌਰ, 23 ਅਗਸਤ (ਸੋਖਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਘਨੌਰ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸੰਬੰਧੀ ਸਨੌਰ ਅਧੀਨ ਅਮਨ ਚੌਕ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਇਕ ਵਿਸ਼ੇਸ਼ ਬੈਠਕ ਗੁਰਦੀਪ ਸਿੰਘ ਚੇਅਰਮੈਨ ਬੀ.

Ad Position 21
No active advertisement
ਅਜੀਤ ਡੈਸਕ 24-08-2026
ਸਨੌਰ, 23 ਅਗਸਤ (ਸੋਖਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਘਨੌਰ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸੰਬੰਧੀ ਸਨੌਰ ਅਧੀਨ ਅਮਨ ਚੌਕ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਇਕ ਵਿਸ਼ੇਸ਼ ਬੈਠਕ ਗੁਰਦੀਪ ਸਿੰਘ ਚੇਅਰਮੈਨ ਬੀ. ਸੀ. ਵਿੰਗ ਤੇ ਲਖਵਿੰਦਰ ਸਿੰਘ ਲੱਖਾਂ ਲਲੀਣਾ ਯੂਥ ਅਕਾਲੀ ਦਲ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਕੀਤੀ ਗਈ। ਬੈਠਕ ਦੌਰਾਨ ਆਗੂਆਂ ਵਲੋਂ ਆਉਣ ਵਾਲੀ ਹਲਕਾ ਘਨੌਰ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਗੁਰਦੀਪ ਸਿੰਘ ਤੇ ਲੱਖਾਂ ਲਲੀਣਾ ਵਲੋਂ ਨੌਜਵਾਨਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪਾਰਟੀ ਦੀ ਮਜ਼ਬੂਤੀ ਵਿਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ ਤੇ ਰੈਲੀ ਨੂੰ ਕਾਮਯਾਬ ਬਣਾਉਣ ਲਈ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਬੈਠਕ ਵਿਚ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਭੇਜ ਚੌਹਾਨ, ਪੁਨੀਤ, ਬਲੀ, ਗੁਰਮੀਤ ਸਿੰਘ, ਦਲਜੀਤ ਸਿੰਘ, ਸੈਣੀ, ਰਾਜੂ, ਕਰਨ ਤੇ ਵਿਕਰਮ ਆਦਿ ਮੌਜੂਦ ਹਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਆਗੂ ਰਮਨ ਜਿੰਦਲ ਭੋਲਾ ਨੇ ਖੂਨਦਾਨ ਕਰ ਕੇ ਨੌਜਵਾਨ ਪੀੜ੍ਹੀ ਨੂੰ ਖੂਨਦਾਨ ਕਰਨ ਲਈ ਕੀਤਾ ਪ੍ਰੇਰਿਤ ਅਗਲੀ ਖ਼ਬਰ ਘੱਗਾ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ’ਚ ਲਿਆਉਣ ਲਈ ਮੁੱਖ ਮੰਤਰੀ ਤੋਂ ਮੰਗਿਆ ਸਮਾਂ
Ad Position 24