25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫ਼ੀਸਦੀ ਛੋਟ-ਮੇਅਰ ਕੁੰਦਨ ਗੋਗੀਆ

ਪਟਿਆਲਾ, 24 ਅਗਸਤ (ਅ. ਸ.

Ad Position 21
No active advertisement
ਸ਼ਹਿਰ ਵਾਸੀਆਂ ਨੂੰ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾਉਣ ਦੀ ਅਪੀਲ ਕਰਦੇ ਹੋਏ ਮੇਅਰ ਕੁੰਦਨ ਗੋਗੀਆ। ਅਜੀਤ ਤਸਵੀਰ 25-08-2026
ਪਟਿਆਲਾ, 24 ਅਗਸਤ (ਅ. ਸ. ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾ ਕੇ ਸਰਕਾਰ ਵਲੋਂ ਦਿੱਤੀ ਜਾ ਰਹੀ 10 ਫ਼ੀਸਦੀ ਛੋਟ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਵਿੱਤੀ ਵਰ੍ਹੇ 2026 -27 ਲਈ 10 ਫ਼ੀਸਦੀ ਰਿਬੇਟ (ਛੋਟ) ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 30 ਸਤੰਬਰ 2026 ਹੈ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਾਹੀ ਸ਼ਹਿਰ ਪਟਿਆਲਾ ਦੇ ਸਰਬਪੱਖੀ ਵਿਕਾਸ, ਸਫ਼ਾਈ ਵਿਵਸਥਾ ਨੂੰ ਮਜ਼ਬੂਤ ਕਰਨ, ਸੜਕਾਂ, ਸੀਵਰੇਜ ਤੇ ਸਟ੍ਰੀਟ ਲਾਈਟਾਂ ਵਰਗੀਆਂ ਬੁਨਿਆਦੀ ਨਾਗਰਿਕ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਲਈ ਨਗਰ ਨਿਗਮ ਨੂੰ ਆਮ ਲੋਕਾਂ ਦੇ ਪੂਰਨ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰੇਕ ਪ੍ਰਾਪਰਟੀ ਮਾਲਕ ਆਪਣੀ ਨੈਤਿਕ ਤੇ ਨਾਗਰਿਕ ਜ਼ਿੰਮੇਵਾਰੀ ਸਮਝਦੇ ਹੋਏ ਸਮੇਂ ਸਿਰ ਟੈਕਸ ਦੀ ਅਦਾਇਗੀ ਯਕੀਨੀ ਬਣਾਏ। ਮੇਅਰ ਨੇ ਸ਼ਹਿਰ ਵਾਸੀਆਂ ਨੂੰ ਸੁਝਾਅ ਦਿੱਤਾ ਕਿ ਉਹ 30 ਸਤੰਬਰ ਦੀ ਆਖ਼ਰੀ ਤਰੀਕ ਦਾ ਇੰਤਜ਼ਾਰ ਕੀਤੇ ਬਿਨਾਂ ਪਹਿਲਾਂ ਹੀ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਤਾਂ ਜੋ ਆਖ਼ਰੀ ਦਿਨਾਂ ਵਿਚ ਹੋਣ ਵਾਲੀ ਭੀੜ ਅਤੇ ਕਿਸੇ ਵੀ ਕਿਸਮ ਦੀ ਖੱਜਲ-ਖ਼ੁਆਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਕਸ ਭਰਨ ਨਾਲ ਜਿਥੇ ਆਮ ਨਾਗਰਿਕਾਂ ਨੂੰ 10 ਫ਼ੀਸਦੀ ਦਾ ਆਰਥਿਕ ਲਾਭ ਹੋਵੇਗਾ, ਉਥੇ ਹੀ ਨਗਰ ਨਿਗਮ ਦੇ ਮਾਲੀ ਸਾਧਨ ਵੀ ਮਜ਼ਬੂਤ ਹੋਣਗੇ, ਜਿਸ ਨਾਲ ਵਿਕਾਸ ਪ੍ਰਾਜੈਕਟਾਂ ਨੂੰ ਹੋਰ ਰਫ਼ਤਾਰ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਵਲੋਂ ਸਲੇਮਪੁਰ ਜੱਟਾਂ ਤੇ ਦੁੜਦ ’ਚ ਲੋਕ ਮਿਲਣੀਆਂ ਅਗਲੀ ਖ਼ਬਰ 70 ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕੀਆਂ ਦੇ ਕਰਾਟੇ ਮੁਕਾਬਲੇ ਕਰਵਾਏ
Ad Position 24