24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਨੌਰ ’ਚ ਬੇਕਰੀ ਦੀ ਦੁਕਾਨ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ’ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਸਨੌਰ, 24 ਅਗਸਤ (ਮੋਹਣ ਸਿੰਘ ਭੱਟੀ)-ਕਸਬਾ ਸਨੌਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਚੌਕ ਵਿਖੇ ਸਥਿਤ ਇਕ ਬੇਕਰੀ ਦੀ ਦੁਕਾਨ ਨੂੰ ਪੈਟਰੋਲ ਵਰਗਾ ਜਲਨਸ਼ੀਲ ਪਦਾਰਥ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਸਨੌਰ ਪੁਲਿਸ ਨੇ ਦੁਕਾਨਦਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀ ਧਾਰਾ 326-ਐਫ ਤਹਿਤ ਮੁਕੱਦਮਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 25-08-2026
ਸਨੌਰ, 24 ਅਗਸਤ (ਮੋਹਣ ਸਿੰਘ ਭੱਟੀ)-ਕਸਬਾ ਸਨੌਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਚੌਕ ਵਿਖੇ ਸਥਿਤ ਇਕ ਬੇਕਰੀ ਦੀ ਦੁਕਾਨ ਨੂੰ ਪੈਟਰੋਲ ਵਰਗਾ ਜਲਨਸ਼ੀਲ ਪਦਾਰਥ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਸਨੌਰ ਪੁਲਿਸ ਨੇ ਦੁਕਾਨਦਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀ ਧਾਰਾ 326-ਐਫ ਤਹਿਤ ਮੁਕੱਦਮਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨਿਰਮਲ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਧਾਮਲਾ ਕਾਲੋਨੀ (ਸਨੌਰ) ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੀ ਅਕਾਲਗੜ੍ਹ ਗੁਰਦੁਆਰਾ ਸਾਹਿਬ ਚੌਕ ਸਨੌਰ ਵਿਖੇ ਬੇਕਰੀ ਦੀ ਦੁਕਾਨ ਹੈ। ਬੀਤੀ 11 ਅਗਸਤ ਨੂੰ ਉਸ ਦੀ ਦੁਕਾਨ ਦੇ ਬਿਲਕੁਲ ਨੇੜੇ ਕੁਝ ਨੌਜਵਾਨਾਂ ਵਲੋਂ ਤੇਜ਼ਧਾਰ ਕਿਰਚਾਂ ਮਾਰ ਕੇ ਇਕ ਲੜਕੇ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਤੁਰੰਤ ਬਾਅਦ ਦਹਿਸ਼ਤ ਦੇ ਮਾਹੌਲ ਕਾਰਨ ਉਹ ਅਤੇ ਆਸ-ਪਾਸ ਦੇ ਹੋਰ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰਕੇ ਆਪੋ-ਆਪਣੇ ਘਰਾਂ ਨੂੰ ਚਲੇ ਗਏ ਸਨ। ਮੁੱਦਈ ਨੇ ਦੱਸਿਆ ਕਿ ਉਸੇ ਰਾਤ ਕਿਸੇ ਅਣਪਛਾਤੇ ਸ਼ਰਾਰਤੀ ਅਨਸਰ ਜਾਂ ਵਿਅਕਤੀਆਂ ਵਲੋਂ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਉਸ ਦੀ ਦੁਕਾਨ ’ਤੇ ਪੈਟਰੋਲ ਵਰਗਾ ਕੋਈ ਜਲਨਸ਼ੀਲ ਪਦਾਰਥ ਲਗਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਥਾਣਾ ਸਨੌਰ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਐਫ. ਆਈ. ਆਰ. ਨੰਬਰ 93 ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਯੂਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ ਕਰ ਕੇ ਦਿੱਤਾ ਧਰਨਾ ਅਗਲੀ ਖ਼ਬਰ ਸੁਣਨ ਤੇ ਬੋਲਣ ਤੋਂ ਅਸਮਰਥ ਨਾਬਾਲਗ ਲੜਕੀ ਨਾਲ ਜਬਰਦਸਤੀ ਦੀ ਕੋਸ਼ਿਸ਼-ਇਕ ਕਾਬੂ
Ad Position 24