ਸੜਕ ਹਾਦਸੇ ’ਚ ਸਾਈਕਲ ਸਵਾਰ ਦੀ ਮੌਤ
ਪਟਿਆਲਾ, 25 ਅਗਸਤ (ਮਨਦੀਪ ਸਿੰਘ ਖਰੌੜ)-ਭਾਦਸੋਂ ਰੋਡ ’ਤੇ ਅਮਨ ਪਬਲਿਕ ਸਕੂਲ ਲਾਗੇ ਜਾ ਰਹੇ ਇਕ ਸਾਈਕਲ ਸਵਾਰ ਨੂੰ ਟਰੱਕ ਚਾਲਕ ਨੇ ਫੇਟ ਮਾਰ ਦਿੱਤੀ ਤੇ ਇਸ ਹਾਦਸੇ ’ਚ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮਿ੍ਤਕ ਦੀ ਪਛਾਣ ਬਲਦੇਵ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।
ਪਟਿਆਲਾ, 25 ਅਗਸਤ (ਮਨਦੀਪ ਸਿੰਘ ਖਰੌੜ)-ਭਾਦਸੋਂ ਰੋਡ ’ਤੇ ਅਮਨ ਪਬਲਿਕ ਸਕੂਲ ਲਾਗੇ ਜਾ ਰਹੇ ਇਕ ਸਾਈਕਲ ਸਵਾਰ ਨੂੰ ਟਰੱਕ ਚਾਲਕ ਨੇ ਫੇਟ ਮਾਰ ਦਿੱਤੀ ਤੇ ਇਸ ਹਾਦਸੇ ’ਚ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮਿ੍ਤਕ ਦੀ ਪਛਾਣ ਬਲਦੇਵ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਇਸ ਸੰਬੰਧੀ ਜਸਵੀਰ ਸਿੰਘ ਨੇ ਥਾਣਾ ਤਿ੍ਪੜੀ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਿਤਾ 24 ਅਗਸਤ ਨੂੰ ਰਾਤ ਦੇ 12 ਵਜੇ ਦੇ ਕਰੀਬ ਅਮਨ ਪਬਲਿਕ ਸਕੂਲ ਨੇੜੇ ਸਾਈਕਲ ’ਤੇ ਜਾ ਰਿਹਾ ਸੀ ਤੇ ਇਸ ਦੌਰਾਨ ਇਕ ਟਰੱਕ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ, ਜਿਸ ਆਧਾਰ ’ਤੇ ਪੁਲਿਸ ਨੇ ਟਰੱਕ ਚਾਲਕ ਸੁਖਦੇਵ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।