26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੂਬਾ ਸਰਕਾਰ ਖ਼ਿਲਾਫ਼ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ‘ਕਲਮ ਛੋੜ ਹੜਤਾਲ’ ਅੱਜ ਤੱਕ ਰਹੇਗੀ ਜਾਰੀ

ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸੂਬਾ ਸਰਕਾਰ ਵਲੋਂ ਡੀ. ਏ.

Ad Position 21
No active advertisement
ਅਜੀਤ ਡੈਸਕ 26-08-2026
ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸੂਬਾ ਸਰਕਾਰ ਵਲੋਂ ਡੀ. ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, 17 ਜੁਲਾਈ 2020 ਦਾ ਪੱਤਰ ਰੱਦ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨਾ ਤੇ ਹੋਰ ਵਿਭਾਗੀ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਵੱਖ-ਵੱਖ ਸਰਕਾਰੀ ਦਫਤਰਾਂ ਦੇ ਮੁਲਾਜ਼ਮ ਜਿਨ੍ਹਾਂ ਵਿਚ ਡੀ. ਸੀ. ਦਫਤਰ, ਤਹਿਸੀਲਾਂ, ਐਸ. ਡੀ. ਐਮ. ਦਫਤਰ, ਸਬ ਡਵੀਜਨਾਂ ਤੋਂ ਇਲਾਵਾ ਹੋਰ ਸਰਕਾਰੀ ਅਦਾਰਿਆਂ ਦੀਆਂ ਯੂਨੀਅਨਾਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ, ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਅਤੇ ਸਮੂਹ ਸੂਬਾ ਲੀਡਰਸ਼ਿਪ, ਵਲੋਂ 24 ਤੋਂ 26 ਅਗਸਤ ਤੱਕ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਕੀਤੀ ਗਈ ਹੈ। ਇਸ ਹੜਤਾਲ ਦੌਰਾਨ ਪੰਜਾਬ ਸਰਕਾਰ ਵਲੋਂ ਜਾਰੀ ਕੀਤਾ 17 ਅਗਸਤ ਨੂੰ ਡੀ. ਏ. ’ਤੇ ਰੋਕ ਲਾਉਣ ਵਾਲਾ ਪੱਤਰ ਫੂਕਿਆ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟ ਕੀਤਾ। ਦੱਸਣਯੋਗ ਹੈ ਕਿ ਸਰਕਾਰੀ ਮੁਲਾਜ਼ਮਾਂ ਵਲੋਂ ਕੀਤੀ ਹੜਤਾਲ ਕਾਰਨ ਜਿਥੇ ਵੱਡੀ ਪੱਧਰ ’ਤੇ ਆਮ ਜਨਤਾ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਉਥੇ ਹੀ ਰੋਜ਼ਾਨਾ ਵੱਡੀ ਗਿਣਤੀ ਲੋਕਾਂ ਨੂੰ ਬਿਨਾਂ ਕੰਮ ਕਰਵਾਏ ਘਰਾਂ ਨੂੰ ਮੁੜਨਾ ਪੈਂਦਾ ਹੈ ਤੇ ਨਾਲ ਹੀ ਹੜਤਾਲ ਦੇ ਖਤਮ ਹੋਣ ਦੀ ਉਡੀਕ ਕਰਨੀ ਪੈ ਰਹੀ ਹੈ। ਇਸ ਮੌਕੇ ਪਟਿਆਲਾ ਦੇ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਨੇ ਕਿਹਾ ਹੈ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਮੁਲਾਜਮ ਆਪਣਾ ਕੰਮ ਛੱਡ ਕੇ ਬੈਠਣਾ ਨਹੀਂ ਚਾਹੁੰਦਾ ਪਰ ਸਰਕਾਰ ਬਿਨਾਂ ਰੋਸ ਪ੍ਰਗਟਾਏ ਮੰਗਾਂ ਨੂੰ ਸੁਣਨ ਨੂੰ ਤਿਆਰ ਹੀ ਨਹੀਂ ਇਹੋ ਕਾਰਨ ਹੈ ਕਿ ਮੁਲਾਜ਼ਮਾਂ ਨੂੰ ਕਲਮਛੋੜ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ ਅਤੇ ਮੁਲਾਜ਼ਮਾਂ ਦੀ ਇਹ ਹੜਤਾਲ 26 ਅਗਸਤ ਤੱਕ ਜਾਰੀ ਰਹੇਗੀ ਅਤੇ ਉਕਤ ਵਿਭਾਗਾਂ ਵਿਚ ਕੰਮ ਕਰਨ ਵਾਲੇ ਸੂਬੇ ਭਰ ਦੇ ਸਰਕਾਰੀ ਮੁਲਾਜ਼ਮ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾਣਗੇ ਜੇਕਰ ਫਿਰ ਵੀ ਸਰਕਾਰ ਦੇ ਕੰਨੀ ਜੂੰ ਨਾ ਸਰਕੀ ਤਾਂ ਉਨ੍ਹਾਂ ਵਲੋਂ 27 ਅਗਸਤ ਨੂੰ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਘਨੌਰ ’ਚ 2 ਦਰਜਨ ਵਰਕਰ ਅਕਾਲੀ ਦਲ ’ਚ ਸ਼ਾਮਿਲ ਅਗਲੀ ਖ਼ਬਰ ਢਾਡੀ ਕਲਾ ਪੰਜਾਬ ਦੇ ਇਤਿਹਾਸ ਨੂੰ ਸੇਧ ਦੇਣ ਵਾਲੀ ਮਾਣਮੱਤੀ ਕਲਾ- ਕੁਲਤਾਰ ਸਿੰਘ ਸੰਧਵਾਂ
Ad Position 24