26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਘਨੌਰ ’ਚ 2 ਦਰਜਨ ਵਰਕਰ ਅਕਾਲੀ ਦਲ ’ਚ ਸ਼ਾਮਿਲ

ਘਨੌਰ, 25 ਅਗਸਤ (ਸਰਦਾਰਾ ਸਿੰਘ ਲਾਛੜੂ)-ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਮੰਗਲਵਾਰ ਨੂੰ ਹੋਰ ਵਾਧਾ ਹੋਇਆ, ਜਦੋਂ ਹਲਕਾ ਘਨੌਰ ਦੇ ਪਿੰਡ ਸਲੇਮਪੁਰ ਸੇਖਾਂ ਤੋਂ ਕਰੀਬ ਦੋ ਦਰਜਨ ਸਾਥੀਆਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਇਹ ਸਮੂਹਿਕ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ ਦੇ ਮਰਦਾਂਪੁਰ ਸਰਕਲ ਪ੍ਰਧਾਨ ਗੁਰਜਿੰਦਰ ਸਿੰਘ ਕਬੂਲਪੁਰ ਦੇ ਯਤਨਾਂ ਸਦਕਾ ਸੰਭਵ ਹੋਈ, ਜੋ ਇਲਾਕੇ ਵਿਚ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਰਹਿੰਦੇ ਹਨ।

Ad Position 21
No active advertisement
ਅਜੀਤ ਡੈਸਕ 26-08-2026
ਘਨੌਰ, 25 ਅਗਸਤ (ਸਰਦਾਰਾ ਸਿੰਘ ਲਾਛੜੂ)-ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਮੰਗਲਵਾਰ ਨੂੰ ਹੋਰ ਵਾਧਾ ਹੋਇਆ, ਜਦੋਂ ਹਲਕਾ ਘਨੌਰ ਦੇ ਪਿੰਡ ਸਲੇਮਪੁਰ ਸੇਖਾਂ ਤੋਂ ਕਰੀਬ ਦੋ ਦਰਜਨ ਸਾਥੀਆਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਇਹ ਸਮੂਹਿਕ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ ਦੇ ਮਰਦਾਂਪੁਰ ਸਰਕਲ ਪ੍ਰਧਾਨ ਗੁਰਜਿੰਦਰ ਸਿੰਘ ਕਬੂਲਪੁਰ ਦੇ ਯਤਨਾਂ ਸਦਕਾ ਸੰਭਵ ਹੋਈ, ਜੋ ਇਲਾਕੇ ਵਿਚ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਰਹਿੰਦੇ ਹਨ। ਇਸ ਸ਼ਮੂਲੀਅਤ ਸਮਾਗਮ ਦੀ ਪ੍ਰਧਾਨਗੀ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਕੀਤੀ, ਜਿਨ੍ਹਾਂ ਨੇ ਸਮੁੱਚੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਦਿਲੋਂ ਸਵਾਗਤ ਕੀਤਾ। ਇਸ ਮੌਕੇ ਸਰਕਲ ਪ੍ਰਧਾਨ ਗੁਰਜਿੰਦਰ ਸਿੰਘ ਕਬੂਲਪੁਰ ਨੇ ਕਿਹਾ “ਮੈਂ ਸਮੁੱਚੇ ਸਾਥੀਆਂ ਦਾ ਅਕਾਲੀ ਦਲ ਦੇ ਪਰਿਵਾਰ ਵਿਚ ਦਿਲੋਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ ਪਾਰਟੀ ਵਿਚ ਹਰ ਇਕ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।” ਸੀਨੀਅਰ ਅਕਾਲੀ ਆਗੂਆਂ ਨੇ ਪੰਜਾਬ ਭਰ ਵਿਚ ਪਾਰਟੀ ਦੇ ਕਾਡਰ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ ਅਤੇ ਉਮੀਦ ਪ੍ਰਗਟਾਈ ਕਿ ਨਵੇਂ ਸਾਥੀਆਂ ਦੇ ਤਜਰਬੇ ਨਾਲ ਇਲਾਕੇ ’ਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਹੀਰਾ ਸਿੰਘ, ਬਲਵਿੰਦਰ ਸਿੰਘ, ਗੁਲਜ਼ਾਰ ਸਿੰਘ, ਗੁਰਨਾਮ ਸਿੰਘ, ਸੋਹਣ ਸਿੰਘ, ਗੋਲਾ ਸਿੰਘ, ਹੁਸ਼ਿਆਰ ਸਿੰਘ, ਤਾਰਾ ਸਿੰਘ, ਰਾਜਵਿੰਦਰ ਕੌਰ, ਮਮਤਾ ਕੌਰ, ਰਾਜਪ੍ਰੀਤ ਕੌਰ, ਪਰਮਜੀਤ ਕੌਰ, ਬਿਮਲ ਕੌਰ, ਸਿੰਦਰ ਕੌਰ, ਗੁਰਦੇਵ ਸਿੰਘ, ਹਜ਼ੂਰ ਸਿੰਘ, ਸੁੱਚਾ ਸਿੰਘ, ਲਾਲ ਸਿੰਘ, ਗੱਜਣ ਸਿੰਘ, ਜਗਤਾਰ ਸਿੰਘ ਨੰਬਰਦਾਰ, ਸੋਮ ਕੌਰ, ਮਲਕੀਤ ਕੌਰ ਤੇ ਮਨਪ੍ਰੀਤ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਟੇਲ ਕਾਲਜ ਵਲੋਂ ਕਰੀਅਰ ਕਾਊਂਸਲਿੰਗ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਸੂਬਾ ਸਰਕਾਰ ਖ਼ਿਲਾਫ਼ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ‘ਕਲਮ ਛੋੜ ਹੜਤਾਲ’ ਅੱਜ ਤੱਕ ਰਹੇਗੀ ਜਾਰੀ
Ad Position 24