26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਲੋਕ ਮਿਲਣੀ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕਾਂ ਨੂੰ ‘ਆਪ’ ਸਰਕਾਰ ਦੇ ਕੀਤੇ ਕੰਮਾਂ ਬਾਰੇ ਚਾਨਣਾ ਪਾਇਆ

ਨਾਭਾ, 25 ਅਗਸਤ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਥੂਹੀ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਨੂੰ ਸਰਕਾਰ ਦੇ ਕੀਤੇ ਕੰਮਾਂ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ‘ਆਪ’ ਆਗੂ ਦਵਿੰਦਰ ਸਿੰਘ ਥੂਹੀ, ਸ਼ੇਰ ਸਿੰਘ ਸਰਪੰਚ ਥੂਹੀ, ਸਰਪੰਚ ਸੁਖਜੀਤ ਸਿੰਘ ਥੂਹਾ ਪੱਤੀ, ਜਸਵੰਤ ਸਿੰਘ ਬੁੱਟਰ, ਅਮਰੀਕ ਸਿੰਘ, ਕੁਲਦੀਪ ਸਿੰਘ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਉਨ੍ਹਾਂ ਨਾਲ ਆਏ ਸਾਥੀਆਂ ਦਾ ਸਨਮਾਨ ਕੀਤਾ।

Ad Position 21
No active advertisement
ਅਜੀਤ ਡੈਸਕ 26-08-2026
ਨਾਭਾ, 25 ਅਗਸਤ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਥੂਹੀ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਨੂੰ ਸਰਕਾਰ ਦੇ ਕੀਤੇ ਕੰਮਾਂ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ‘ਆਪ’ ਆਗੂ ਦਵਿੰਦਰ ਸਿੰਘ ਥੂਹੀ, ਸ਼ੇਰ ਸਿੰਘ ਸਰਪੰਚ ਥੂਹੀ, ਸਰਪੰਚ ਸੁਖਜੀਤ ਸਿੰਘ ਥੂਹਾ ਪੱਤੀ, ਜਸਵੰਤ ਸਿੰਘ ਬੁੱਟਰ, ਅਮਰੀਕ ਸਿੰਘ, ਕੁਲਦੀਪ ਸਿੰਘ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਉਨ੍ਹਾਂ ਨਾਲ ਆਏ ਸਾਥੀਆਂ ਦਾ ਸਨਮਾਨ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ, ਕਿਸਾਨਾਂ ਨੂੰ ਦਿਨੇ ਨਿਰਵਿਘਨ ਬਿਜਲੀ ਸਪਲਾਈ ਤੇ ਸਿੰਚਾਈ ਲਈ ਨਹਿਰੀ ਪਾਣੀ, ਨੌਜਵਾਨ ਦੇ ਖੇਡਣ ਲਈ ਖੇਡ ਗਰਾਊਂਡ ਅਤੇ ਜ਼ਿੰਮਾ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਵਿਚ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਲੋਕਾਂ ਦੀ ਪਹਿਲੀ ਪਸੰਦ ਬਣੇ ਹਨ। ਇਸ ਮੌਕੇ ਯੂਥ ਆਗੂ ਸੁਖਜੀਤ ਸਿੰਘ ਹਾਂਸ, ਲਾਲੀ ਫਤਿਹਪੁਰ, ਲਾਡੀ ਖਹਿਰਾ, ਦਵਿੰਦਰ ਸਿੰਘ ਬਿਸ਼ਨਗੜ੍ਹ, ਗੁਰਜੀਤ ਸਿੰਘ ਕੋਟ ਕਲਾਂ, ਸੁਖਚੈਨ ਸਿੰਘ ਕੁਲਾਰਾਂ, ਪਰਮਿੰਦਰ ਸਿੰਘ ਭੰਗੂ, ਜਸਕਰਨਵੀਰ ਸਿੰਘ ਤੇਜੇ, ਨਾਜ਼ਰ ਖਾਂ, ਜੋਰਾ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਹਰਦੇਵ ਸਿੰਘ, ਗੁਰਵਿੰਦਰ ਸਿੰਘ, ਹਰਬੰਸ ਸ਼ਰਮਾ ਅਗੇਤੀ, ਗੋਗੀ ਥੂਹੀ, ਜੱਗੂ ਥੂਹੀ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਿਰਧਨੋ ਵਿਖੇ ਲੋਕ ਮਿਲਣੀ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਲੱਡੂਆਂ ਨਾਲ ਤੋਲਿਆ ਅਗਲੀ ਖ਼ਬਰ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕਿਆਂ ਦੇ ਜੂਡੋ ਮੁਕਾਬਲੇ ਕਰਵਾਏ
Ad Position 24