26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਿਰਧਨੋ ਵਿਖੇ ਲੋਕ ਮਿਲਣੀ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਲੱਡੂਆਂ ਨਾਲ ਤੋਲਿਆ

ਭਾਦਸੋਂ, 25 ਅਗਸਤ (ਪ੍ਰਦੀਪ ਦੰਦਰਾਲਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਢੇ ਚਾਰ ਸਾਲਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਕੀਤੇ ਕੰਮਾਂ ਬਾਰੇ ਵਿਚਾਰ ਚਰਚਾ ਕਰਨ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਹਲਕੇ ਦੇ ਆਗੂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਬਿਰਧਨੋ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਲੱਡੂਆਂ ਨਾਲ ਤੋਲ ਕੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਖ਼ੁਸ਼ੀ ਪ੍ਰਗਟ ਕੀਤੀ।

Ad Position 21
No active advertisement
ਅਜੀਤ ਡੈਸਕ 26-08-2026
ਭਾਦਸੋਂ, 25 ਅਗਸਤ (ਪ੍ਰਦੀਪ ਦੰਦਰਾਲਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਢੇ ਚਾਰ ਸਾਲਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਕੀਤੇ ਕੰਮਾਂ ਬਾਰੇ ਵਿਚਾਰ ਚਰਚਾ ਕਰਨ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਹਲਕੇ ਦੇ ਆਗੂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਬਿਰਧਨੋ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਲੱਡੂਆਂ ਨਾਲ ਤੋਲ ਕੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਖ਼ੁਸ਼ੀ ਪ੍ਰਗਟ ਕੀਤੀ। ਇਸ ਮੌਕੇ ਮਾਸਟਰ ਸੁਖਦੇਵ ਸਿੰਘ, ਦਰਸ਼ਨ ਸਿੰਘ ਪੰਚ ਤੇ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਸਿਹਤ ਕ੍ਰਾਂਤੀ ਨਾਲ ਚੋਣਵੇਂ ਪ੍ਰਾਈਵੇਟ ਤੇ ਸਾਰੇ ਸਰਕਾਰੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਅਤੇ ਹਰ ਤਰ੍ਹਾਂ ਦੀਆਂ ਦਵਾਈਆਂ, ਟੈਸਟ, ਐਕਸ-ਰੇ, ਅਲਟਰਾਸਾਊਂਡ ਮੁਫ਼ਤ ਕੀਤੇ ਜਾਂਦੇ ਹਨ ਅਤੇ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਦੇ ਕੇ ਉਨ੍ਹਾਂ ਦੀ ਪੜ੍ਹਾਈ ਦੇ ਮਿਆਰ ਨੂੰ ਉੱਚਾ ਚੁੱਕਿਆ ਗਿਆ ਹੈ। ਇਸ ਮੌਕੇ ਯੂਥ ਆਗੂ ਗੋਪੀ ਫੈਜਗੜ੍ਹ, ਸਾਬਕਾ ਸਰਪੰਚ ਕੇਵਲ ਸਿੰਘ, ਗੁਰਮੁੱਖ ਸਿੰਘ ਮੋਹਲਗੁਆਰਾ, ਬਲਾਕ ਸੰਮਤੀ ਮੈਂਬਰ ਕੇਵਲ ਸਿੰਘ ਰਣਜੀਤਗੜ੍ਹ, ਸਤਵੰਤ ਸਿੰਘ ਸੋਹੀ ਸਰਪੰਚ ਰਣਜੀ ਤਗੜ੍ਹ, ਗੁਰਮੁੱਖ ਸਿੰਘ ਸੋਹੀ ਪ੍ਰਧਾਨ ਕੋਅਪਰੇਟਿਵ ਸੁਸਾਇਟੀ, ਗੁਰਪ੍ਰੀਤ ਸਿੰਘ ਸੋਹੀ ਨੰਬਰਦਾਰ, ਰੇਸ਼ਮ ਸਿੰਘ ਆੜਤੀਆਂ, ਦਰਸ਼ਨ ਸਿੰਘ ਪੰਚ, ਜਗਸੀਰ ਸਿੰਘ ਪੰਚ, ਅਵਤਾਰ ਸਿੰਘ ਪੰਚ, ਬਿੱਕਰ ਸਿੰਘ ਪੰਚ, ਗੁਰਜੰਟ ਸਿੰਘ ਪੰਚ, ਗੁਰਪ੍ਰੀਤ ਸਿੰਘ ਗੁਰੀ, ਗੁਰਪ੍ਰੀਤ ਸਿੰਘ ਨੰਬਰਦਾ ਰ, ਗੁਰਪ੍ਰੀਤ ਸਿੰਘ ਸਰਾਓ, ਬਿੱਕਰ ਸਿੰਘ ਪੰਚ-2, ਡਾ. ਹਾਕਮ ਸਿੰਘ, ਬਾਬਾ ਨੇਤਰ ਸਿੰਘ, ਗੁਰਜੀਤ ਸਿੰਘ ਕੋਟ ਕਲਾਂ, ਦਵਿੰਦਰ ਸਿੰਘ ਬਿਸਨਗੜ, ਜਤਿੰਦਰ ਸਿੰਘ ਕਕਰਾਲਾ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਸਟੇਡੀਅਮ ਭੁੱਨਰਹੇੜੀ ਦਾ ਦੌਰਾ ਕਰਕੇ ਰਣਜੋਧ ਸਿੰਘ ਹਡਾਣਾ ਨੇ ਵੰਡੀਆਂ ਕਿੱਟਾਂ ਅਗਲੀ ਖ਼ਬਰ ਲੋਕ ਮਿਲਣੀ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕਾਂ ਨੂੰ ‘ਆਪ’ ਸਰਕਾਰ ਦੇ ਕੀਤੇ ਕੰਮਾਂ ਬਾਰੇ ਚਾਨਣਾ ਪਾਇਆ
Ad Position 24