2027 ਦੀਆਂ ਚੋਣਾਂ ਦੇ ਮੱਦੇਨਜ਼ਰ ਸੰਜੀਵ ਸ਼ਰਮਾ ਕਾਲੂ ਵਲੋਂ ਵੱਖ-ਵੱਖ ਪਿੰਡਾਂ ’ਚ ਲੋਕਾਂ ਨਾਲ ਮੁਲਾਕਾਤ
ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਪਟਿਆਲਾ ਦਿਹਾਤੀ ਵਿਚ ਸੰਜੀਵ ਸ਼ਰਮਾ ਕਾਲੂ ਵਲੋਂ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰੱਖਦਿਆਂ ਰੋੜੇਵਾਲ, ਕੈਦੂਪੁਰ, ਦੰਦਰਾਲਾ ਖਰੌੜ, ਕਨਸੂਹਾ ਕਲਾਂ ਤੇ ਰੋਟੀ ਛੰਨਾ ਵਿਖੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਬਜ਼ੁਰਗਾਂ, ਨੌਜਵਾਨਾਂ, ਪਤਵੰਤਿਆਂ ਤੇ ਸਥਾਨਕ ਵਸਨੀਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਪਟਿਆਲਾ ਦਿਹਾਤੀ ਵਿਚ ਸੰਜੀਵ ਸ਼ਰਮਾ ਕਾਲੂ ਵਲੋਂ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰੱਖਦਿਆਂ ਰੋੜੇਵਾਲ, ਕੈਦੂਪੁਰ, ਦੰਦਰਾਲਾ ਖਰੌੜ, ਕਨਸੂਹਾ ਕਲਾਂ ਤੇ ਰੋਟੀ ਛੰਨਾ ਵਿਖੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਬਜ਼ੁਰਗਾਂ, ਨੌਜਵਾਨਾਂ, ਪਤਵੰਤਿਆਂ ਤੇ ਸਥਾਨਕ ਵਸਨੀਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤਾਂ ਦੌਰਾਨ ਪਿੰਡ ਵਾਸੀਆਂ ਵਲੋਂ ਆਪਣੇ ਇਲਾਕੇ ਦੀਆਂ ਲੋੜਾਂ, ਵਿਕਾਸ ਕਾਰਜਾਂ ਤੇ ਲੋਕਾਂ ਨਾਲ ਸੰਬੰਧਤ ਵੱਖ-ਵੱਖ ਮਸਲਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਸੰਜੀਵ ਸ਼ਰਮਾ ਕਾਲੂ ਨੇ ਲੋਕਾਂ ਦੀਆ ਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਰੱਖਣ ਨਾਲ ਇਲਾਕੇ ਦੀਆਂ ਅਸਲ ਸਮੱਸਿਆਵਾਂ ਤੇ ਲੋੜਾਂ ਨੂੰ ਸਮਝਣ ਵਿਚ ਮਦਦ ਮਿਲਦੀ ਹੈ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਹਲਕਾ ਪਟਿਆਲਾ ਦਿਹਾਤੀ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੀਆਂ ਗੱਲਾਂ ਸੁਣਨ ਤੇ ਉਨ੍ਹਾਂ ਦੇ ਸੁਝਾਵਾਂ ਨੂੰ ਸਮਝਣ ਨਾਲ ਲੋਕ-ਹਿੱਤ ਨਾਲ ਜੁੜੇ ਮੁੱਦਿਆਂ ਨੂੰ ਬਿਹਤਰ ਢੰਗ ਨਾਲ ਸਾਹਮਣੇ ਲਿਆਂਦਾ ਜਾ ਸਕਦਾ ਹੈ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦਾ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਸੰਪਰਕ ਬਣਿਆ ਰਹਿਣਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਲੈ ਕੇ ਜਾਣ ਦੇ ਨਾਲ-ਨਾਲ ਲੋਕਾਂ ਨਾਲ ਸਿੱਧਾ ਸੰਵਾਦ ਬਣਾਉਣਾ ਜ਼ਰੂਰੀ ਹੈ। ਇਸ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਸਥਾਨਕ ਪੱਧਰ ’ਤੇ ਚਰਚਾ ਹੋਈ ਅਤੇ ਪਿੰਡ ਵਾਸੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸੰਜੀਵ ਸ਼ਰਮਾ ਕਾਲੂ ਨੇ ਪਿੰਡ ਵਾਸੀਆਂ ਵਲੋਂ ਦਿੱਤੇ ਸਹਿਯੋਗ ਅਤੇ ਸਤਿਕਾਰ ਲਈ ਧੰਨਵਾਦ ਕੀਤਾ। ਇਸ ਮੌਕੇ ਸੰਤ ਬੰਗਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਸਾਬਕਾ ਕੌਂਸਲਰ ਅਮਰਪ੍ਰੀਤ ਸਿੰਘ ਬੌਬੀ, ਐਡਵੋਕੇਟ ਸੇਵਕ ਸਿੰਘ ਝਿੱਲ, ਰਗਵੀਰ ਸਿੰਘ ਰੋਡਾ ਸਰਪੰਚ, ਰਾਮ ਸਿੰਘ ਆਲੋਵਾਲ, ਅਮਰੀਕ ਸਿੰਘ ਧਨੌਰਾ, ਗੁਰਪ੍ਰੀਤ ਕੌਰ ਸਰਪੰਚ, ਚਰਨਜੀਤ ਸਿੰਘ ਖਰੌੜ ਦੰਦਰਾਲਾ ਖਰੋੜ, ਸ਼ਮਸ਼ੇਰ ਸਿੰਘ ਫ਼ੌਜੀ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਕੈਦੂਪੁਰ, ਰਿਧਮ ਸ਼ਰਮਾ ਪ੍ਰਧਾਨ ਯੂਥ ਕਾਂਗਰਸ, ਗੁਰਮੀਤ ਸਿੰਘ ਪੰਚ, ਪ੍ਰਵੀਨ ਰਾਵਤ ਬਲਾਕ ਪ੍ਰਧਾਨ ਤ੍ਰਿਪੜੀ, ਹੇਮਤ ਪਾਠਕ ਬਲਾਕ ਪ੍ਰਧਾਨ ਬਿਸ਼ਨ ਨਗਰ, ਸੌਰਵ ਵਾਲੀਆਂ ਤੇ ਹੋਰ ਹਾਜ਼ਰ ਸਨ।