ਗੁਰਧਿਆਨ ਸਿੰਘ ਭਾਨਰੀ ਦਾ ਪੀ. ਏ. ਸੀ. ਮੈਂਬਰ ਬਣਨ ’ਤੇ ਕੀਤਾ ਸਨਮਾਨ
ਪਟਿਆਲਾ, 25 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਹਲਕਾ ਸਮਾਣਾ ਦੇ ਭਾਨਰਾ ਸਰਕਲ ਦੇ ਪ੍ਰਧਾਨ ਲਖਵਿੰਦਰ ਸਿੰਘ ਭਾਨਰਾ ਵਲੋਂ ਇਲਾਕੇ ਵਿਚ ਸਨਮਾਨ ਸਮਾਰੋਹ ਕਰਵਾਇਆ। ਸਮਾਰੋਹ ਵਿਚ ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਗ
ਗੁਰਧਿਆਨ ਸਿੰਘ ਭਾਨਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪੀ. ਏ. ਸੀ. ਦਾ ਮੈਂਬਰ ਬਣਨ ’ਤੇ ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
26-08-2026
ਪਟਿਆਲਾ, 25 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਹਲਕਾ ਸਮਾਣਾ ਦੇ ਭਾਨਰਾ ਸਰਕਲ ਦੇ ਪ੍ਰਧਾਨ ਲਖਵਿੰਦਰ ਸਿੰਘ ਭਾਨਰਾ ਵਲੋਂ ਇਲਾਕੇ ਵਿਚ ਸਨਮਾਨ ਸਮਾਰੋਹ ਕਰਵਾਇਆ। ਸਮਾਰੋਹ ਵਿਚ ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇਲਾਕੇ ਦੀ ਸ਼ਖ਼ਸੀਅਤ ਗੁਰਧਿਆਨ ਸਿੰਘ ਭਾਨਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪੀ. ਏ. ਸੀ. (ਪੋਲੀਟੀਕਲ ਅਫੇਅਰਜ਼ ਕਮੇਟੀ) ਦਾ ਮੈਂਬਰ ਬਣਨ ’ਤੇ ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ, ਸਰਕਲ ਪ੍ਰਧਾਨ ਲਖਵਿੰਦਰ ਸਿੰਘ ਭਾਨਰਾ ਅਤੇ ਪਾਰਟੀ ਦੇ ਹੋਰ ਆਗੂਆਂ ਤੇ ਵਰਕਰਾਂ ਵਲੋਂ ਸਨਮਾਨਿਤ ਕੀਤਾ। ਆਗੂਆਂ ਨੇ ਕਿਹਾ ਕਿ ਗੁਰਧਿਆਨ ਸਿੰਘ ਭਾਨਰੀ ਨੂੰ ਪਾਰਟੀ ਦੀ ਮਹੱਤਵਪੂਰਨ ਕਮੇਟੀ ਵਿਚ ਜ਼ਿੰਮੇਵਾਰੀ ਮਿਲਣਾ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਗੁਰਧਿਆਨ ਸਿੰਘ ਭਾਨਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਹਿਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਮੇਸ਼ਾ ਪਹਿਲ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਵਿਚ ਵਿਕਾਸ ਦੇ ਰਹਿੰਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾਵੇਗਾ। ਗੁਰਧਿਆਨ ਸਿੰਘ ਭਾਨਰੀ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜ਼ਿਆਦਾਤਰ ਨੌਜਵਾਨਾਂ ਦੇ ਨਸ਼ਿਆਂ ਦੀ ਲਪੇਟ ਵਿਚ ਆਉਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਸਨ ਪਰ ਹੁਣ ਨੌਜਵਾਨ ਲੜਕੀਆਂ ਦੇ ਵੀ ਨਸ਼ਿਆਂ ਦਾ ਸ਼ਿਕਾਰ ਹੋਣ ਦੀਆਂ ਗੱਲਾਂ ਸਾਹਮਣੇ ਆਉਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਵਗ ਰਿਹਾ ਛੇਵਾਂ ਦਰਿਆ ਰੋਕਣ ਲਈ ਸਰਕਾਰ ਨੂੰ ਸਿਰਫ਼ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਲੋੜ ਹੈ। ਇਸ ਮੌਕੇ ਲਖਵਿੰਦਰ ਸਿੰਘ ਭਾਨਰਾ, ਹੈਪੀ ਮੈਣ, ਕਰਨਬੀਰ ਸਿੰਘ ਭਾਨਰੀ, ਅਮਰਜੀਤ ਸਿੰਘ ਟੋਡਰਪੁਰ, ਨਿਸ਼ਾਨ ਸਿੰਘ ਸੰਧੂ, ਜਸਵੀਰ ਸਿੰਘ ਜੱਸੀ, ਹਰਬੰਸ ਸਿੰਘ, ਹਰਵਿੰਦਰ ਸਿੰਘ, ਕੁਲਦੀਪ ਸਿੰਘ, ਗੁਰਸੰਤ ਸਿੰਘ, ਸਤਿਗੁਰੂ ਸਿੰਘ, ਹਰਦਿਆਲ ਸਿੰਘ ਭਾਨਰਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।