25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹਰਦਿਆਲ ਸਿੰਘ ਕੰਬੋਜ ਨੇ ਪਰਿਵਾਰ ਸਮੇਤ ਕੀਤੇ ਸ੍ਰੀ ਅਯੁੱਧਿਆ ਧਾਮ ਮੰਦਰ ਵਿਖੇ ਰਾਮ ਲੱਲਾ ਦੇ ਦਰਸ਼ਨ

ਰਾਜਪੁਰਾ, 25 ਅਗਸਤ (ਜੀ. ਪੀ.

Ad Position 21
No active advertisement
ਅਜੀਤ ਡੈਸਕ 26-08-2026
ਰਾਜਪੁਰਾ, 25 ਅਗਸਤ (ਜੀ. ਪੀ. ਸਿੰਘ)-ਰਾਜਪੁਰਾ ਦੇ ਹਲਕੇ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪਤਨੀ ਗੁਰਮੀਤ ਕੌਰ ਕੰਬੋਜ ਸਮੇਤ ਅਯੁੱਧਿਆ ਵਿਖੇ ਸ੍ਰੀ ਰਾਮ ਜਨਮ ਭੂਮੀ ਪਹੁੰਚ ਕੇ ਸ੍ਰੀ ਰਾਮ ਲੱਲਾ ਦੇ ਦਰਸ਼ਨ ਕੀਤੇ ਅਤੇ ਹਨੂੰਮਾਨਗੜ੍ਹੀ ਵਿਖੇ ਨਤਮਸਤਕ ਹੋ ਕੇ ਹਲਕਾ ਰਾਜਪੁਰਾ ਦੇ ਵਸਨੀਕਾਂ ਦੀ ਸੁੱਖ-ਸ਼ਾਂਤੀ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਰਦਾਸ ਕੀਤੀ। ਇਸ ਮੌਕੇ ਹਰਦਿਆਲ ਸਿੰਘ ਕੰਬੋਜ ਨੇ ਸੰਪਰਕ ਕਰਨ ’ਤੇ ਕਿਹਾ ਕਿ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਭਗਵਾਨ ਸ੍ਰੀ ਰਾਮ ਜੀ ਅਤੇ ਸ੍ਰੀ ਹਨੂਮਾਨ ਜੀ ਦੇ ਚਰਨਾਂ ਵਿਚ ਕੀਤੀ ਗਈ ਅਰਦਾਸ ਜ਼ਰੂਰ ਕਬੂਲ ਹੋਵੇਗੀ। ਕੰਬੋਜ ਨੇ ਕਿਹਾ ਕਿ ਉਨ੍ਹਾਂ ਵਲੋਂ ਹਲਕਾ ਰਾਜਪੁਰਾ ਵਿਚ ਨਸ਼ਿਆਂ ਵਿਰੁੱਧ ਅੰਦੋਲਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਉਨ੍ਹਾਂ ਨੇ ਅਯੁੱਧਿਆ ਦੇ ਪਵਿੱਤਰ ਮੰਦਰਾਂ ਵਿਚ ਅਰਦਾਸ ਕਰਦਿਆਂ ਪ੍ਰਮਾਤਮਾ ਤੋਂ ਤਾਕਤ ਅਤੇ ਹਿੰਮਤ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਵਲੋਂ ਮੇਲਾ ਨੈਣ ਕਲਾਂ ਦਾ ਪੋਸਟਰ ਜਾਰੀ ਅਗਲੀ ਖ਼ਬਰ ਪਿੰਡ ਸਹਿਜਪੁਰ ਕਲਾਂ ਵਿਚ ਮਨੁੱਖਤਾ ਦੇ ਭਲੇ ਲਈ 50 ਇਕਾਈਆਂ ਖੂਨ ਇਕੱਤਰ
Ad Position 24