27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸ਼੍ਰੋ. ਅ. ਦ. (ਬ) ਦੀ ਲਾਲਕਾ ਦੀ ਅਗਵਾਈ ਹੇਠ ਹੋਈ ਇਕੱਤਰਤਾ

ਨਾਭਾ, 26 ਅਗਸਤ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਹਾਈ ਕਮਾਨ ਦੇ ਆਦੇਸ਼ਾਂ ਅਨੁਸਾਰ ਪਾਰਟੀ ਨੂੰ ਬੂਥ ਪੱਧਰ ਤੱਕ ਮਜਬੂਤ ਕਰਨ ਲਈ ਅੱਜ ਗਲਵੱਟੀ ਸਰਕਲ ਦੀ ਇਕੱਤਰਤਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੈਂਬਰ ਜ਼ਿਲ੍ਹਾ ਪਰਿਸ਼ਦ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਚ ਸਰਕਲ ਦੇ ਪਿੰਡਾਂ ਤੋਂ ਪਾਰਟੀ ਦੇ ਵਰਕਰਾਂ ਨੇ ਸ਼ਮੂਲਿਅਤ ਕੀਤੀ। ਇਕੱਤਰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਇਹ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਜੋ ਕਿ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਨਿਰੰਤਰ ਜਾਰੀ ਰਹੇਗਾ।

Ad Position 21
No active advertisement
ਅਜੀਤ ਡੈਸਕ 27-08-2026

ਨਾਭਾ, 26 ਅਗਸਤ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਹਾਈ ਕਮਾਨ ਦੇ ਆਦੇਸ਼ਾਂ ਅਨੁਸਾਰ ਪਾਰਟੀ ਨੂੰ ਬੂਥ ਪੱਧਰ ਤੱਕ ਮਜਬੂਤ ਕਰਨ ਲਈ ਅੱਜ ਗਲਵੱਟੀ ਸਰਕਲ ਦੀ ਇਕੱਤਰਤਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੈਂਬਰ ਜ਼ਿਲ੍ਹਾ ਪਰਿਸ਼ਦ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਚ ਸਰਕਲ ਦੇ ਪਿੰਡਾਂ ਤੋਂ ਪਾਰਟੀ ਦੇ ਵਰਕਰਾਂ ਨੇ ਸ਼ਮੂਲਿਅਤ ਕੀਤੀ। ਇਕੱਤਰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਇਹ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਜੋ ਕਿ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਨਿਰੰਤਰ ਜਾਰੀ ਰਹੇਗਾ। ਲਾਲਕਾ ਨੇ ਲੋਕਾਂ ਨੂੰ ਖਾਸ ਕਰ ਨੌਜਵਾਨ ਵਰਗ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਅਤੇ ਪੰਜਾਬੀਅਤ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਨਾਉਣ ਤਾਂ ਹੀ ਪੰਜਾਬ ਸੂਬੇ ਨੂੰ ਮੁੜ ਤੋਂ ਤਰੱਕੀ ਦੀਆਂ ਲੀਹਾਂ ਤੇ ਲਿਆਂਦਾ ਜਾ ਸਕਦਾ ਹੈ।ਇਸ ਮੌਕੇ ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ, ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਮੈਂਬਰ ਜਿਲਾ ਪਰੀਸ਼ਦ, ਮੇਜਰ ਸਿੰਘ ਸਰਕਲ ਪ੍ਰਧਾਨ ਗਲਵੱਟੀ, ਨਿੰਦਰ ਸਿੰਘ ਲੱਧਾਹੇੜੀ, ਸੁਪਿੰਦਰ ਸਿੰਘ ਗਲਵੱਟੀ ਯੂਥ ਪ੍ਰਧਾਨ ਸਰਕਲ ਗਲਵੱਟੀ, ਬੇਅੰਤ ਸਿੰਘ ਧਨੌਰੀ, ਪ੍ਰਗਟ ਸਿੰਘ ਹਰੀਗੜ੍ਹ, ਹਰਿੰਦਰ ਸਿੰਘ ਸਰਪੰਚ ਭੀਲੋਵਾਲ, ਕਸ਼ਮੀਰਾ ਸਿੰਘ ਗਲਵੱਟੀ, ਸੁਖਦੇਵ ਸਿੰਘ, ਬਹਾਦਰ ਸਿੰਘ ਗਲਵੱਟੀ, ਬੱਗਾ ਗਲਵੱਟੀ, ਰਿੰਕੂ ਸਕੋਹਾ, ਜੀਤ ਸਿੰਘ ਸਕੋਹਾ, ਸਰਦਾਰਾ ਸਿੰਘ ਸਕੋਹਾ, ਕੁਲਵਿੰਦਰ ਅਭੇਪੁਰ, ਜਸਪ੍ਰੀਤ ਸਿੰਘ ਸਕੋਹਾ, ਯਾਦਵਿੰਦਰ ਸਿੰਘ ਸਕੋਹਾ, ਜਗਜੀਤ ਸਿੰਘ ਸਕੋਹਾ, ਸੁਖਬੀਰ ਸਿੰਘ ਬੀਸੀ ਵਿੰਗ ਦਿਹਾਤੀ ਪ੍ਰਧਾਨ, ਗੋਬਿੰਦ ਸਿੰਘ ਭੀਲੋਵਾਲ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਪੀ. ਐਮ. ਸ੍ਰੀ ਸਕੂਲ ਦੇ ਵਿਦਿਆਰਥੀਆਂ ਨੇ ਛੱਤਬੀੜ ਦਾ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਖਿੜਕੀਆਂ ਤੇ ਸ਼ੀਸ਼ੇ ਲਗਾਉਣ ਦਾ ਝਾਂਸਾ ਦੇ ਕੇ ਠੱਗੇ 11.50 ਲੱਖ
Ad Position 24