ਜਸਪਾਲ ਸਿੰਘ ਬੀਬੀਪੁਰ ਪੰਜਾਬ ਮੰਡੀ ਬੋਰਡ ਦੀ ਸਟੈਂਡਿੰਗ ਕਮੇਟੀ ਦੇ ਮੈਂਬਰ ਬਣੇ
ਸਮਾਣਾ, 26 ਅਗਸਤ (ਹਰਵਿੰਦਰ ਸਿੰਘ ਟੋਨੀ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਮੰਡੀ ਬੋਰਡ ਦੀ ਸਟੈਂਡਿੰਗ ਕਮੇਟੀ ਦੇ ਨਵੇਂ ਬਣੇ ਮੈਂਬਰ ਜਸਪਾਲ ਸਿੰਘ ਨਿਵਾਸੀ ਪਿੰਡ ਬੀਬੀਪੁਰ ਨੂੰ ਨਿਯੁਕਤੀ ਪੱਤਰ ਸੌਂਪਿਆ ਹੈ। ਇਸ ਸਟੈਂਡਿੰਗ ਕਮੇਟੀ ਵਿਚ ਬਤੌਰ ਮੈਂਬਰ ਜਸਪਾਲ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ।
ਸਮਾਣਾ, 26 ਅਗਸਤ (ਹਰਵਿੰਦਰ ਸਿੰਘ ਟੋਨੀ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਮੰਡੀ ਬੋਰਡ ਦੀ ਸਟੈਂਡਿੰਗ ਕਮੇਟੀ ਦੇ ਨਵੇਂ ਬਣੇ ਮੈਂਬਰ ਜਸਪਾਲ ਸਿੰਘ ਨਿਵਾਸੀ ਪਿੰਡ ਬੀਬੀਪੁਰ ਨੂੰ ਨਿਯੁਕਤੀ ਪੱਤਰ ਸੌਂਪਿਆ ਹੈ। ਇਸ ਸਟੈਂਡਿੰਗ ਕਮੇਟੀ ਵਿਚ ਬਤੌਰ ਮੈਂਬਰ ਜਸਪਾਲ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸਟੈਂਡਿੰਗ ਕਮੇਟੀ ਦੇ ਨਵੇਂ ਬਣੇ ਮੈਂਬਰ ਦਾ ਮੂੰਹ ਮਿੱਠਾ ਕਰਵਾਇਆ ਅਤੇ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਟੈਂਡਿੰਗ ਕਮੇਟੀ ਵਿਚ ਬਤੌਰ ਮੈਂਬਰ ਨਾਮਜ਼ਦ ਹੋਣਾ ਬਹੁਤ ਵੱਡੀ ਗੱਲ ਹੈ ਅਤੇ ਉਹ ਬਤੌਰ ਮੈਂਬਰ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਚਹੁੰਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਹੋਇਆ ਵਿਸ਼ੇਸ਼ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ। ਸੂਬੇ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਣ ਅਤੇ ਮੰਡੀਆਂ ਦਾ ਵਿਕਾਸ ਤੇਜੀ ਨਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਨਵੇਂ ਮੈਂਬਰ ਜਸਪਾਲ ਸਿੰਘ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।