27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਹਰ ਮੁੱਦੇ ’ਤੇ ਵਪਾਰੀਆਂ ਨੂੰ ਨਿਸ਼ਾਨਾ ਬਣਾਉਣਾ ਸਹੀ ਨਹੀਂ : ਭਾਟੀਆ

ਪਟਿਆਲਾ, 26 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸੀਨੀਅਰ ਵਪਾਰੀ ਆਗੂ ਜਸਪ੍ਰੀਤ ਸਿੰਘ ਭਾਟੀਆ ਨੇ ਕਿਹਾ ਕਿ ਮੌਜੂਦਾ ਮੰਦੀ ਦੇ ਦੌਰ ਵਿਚ ਛੋਟੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ ਹਰ ਕਿਸੇ ਲਈ ਵਪਾਰ ਕਰਨਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਅਜਿਹੇ ਸਮੇਂ ਵਿਚ ਵੱਖ-ਵੱਖ ਸੰਸਥਾਵਾਂ, ਐਸੋਸੀਏਸ਼ਨਾਂ ਜਾਂ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾਂਦੇ ਰੋਸ ਪ੍ਰਦਰਸ਼ਨਾਂ ਦੌਰਾਨ ਵਪਾਰੀਆਂ ਨੂੰ ਨਿਸ਼ਾਨਾ ਬਣਾਉਣਾ ਸਰਾਸਰ ਧੱਕਾ ਹੈ।

Ad Position 21
No active advertisement
ਅਜੀਤ ਡੈਸਕ 27-08-2026
ਪਟਿਆਲਾ, 26 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸੀਨੀਅਰ ਵਪਾਰੀ ਆਗੂ ਜਸਪ੍ਰੀਤ ਸਿੰਘ ਭਾਟੀਆ ਨੇ ਕਿਹਾ ਕਿ ਮੌਜੂਦਾ ਮੰਦੀ ਦੇ ਦੌਰ ਵਿਚ ਛੋਟੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ ਹਰ ਕਿਸੇ ਲਈ ਵਪਾਰ ਕਰਨਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਅਜਿਹੇ ਸਮੇਂ ਵਿਚ ਵੱਖ-ਵੱਖ ਸੰਸਥਾਵਾਂ, ਐਸੋਸੀਏਸ਼ਨਾਂ ਜਾਂ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾਂਦੇ ਰੋਸ ਪ੍ਰਦਰਸ਼ਨਾਂ ਦੌਰਾਨ ਵਪਾਰੀਆਂ ਨੂੰ ਨਿਸ਼ਾਨਾ ਬਣਾਉਣਾ ਸਰਾਸਰ ਧੱਕਾ ਹੈ। ਭਾਟੀਆ ਨੇ ਕਿਹਾ ਕਿ ਹਰ ਜਥੇਬੰਦੀ ਨੂੰ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸਰਕਾਰ ਦੇ ਸਾਹਮਣੇ ਆਪਣੀ ਆਵਾਜ਼ ਬੁਲੰਦ ਕਰਨ ਅਤੇ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰਨ ਦਾ ਪੂਰਾ ਹੱਕ ਹੈ। ਪਰ ਆਪਣੀਆਂ ਮੰਗਾਂ ਮਨਵਾਉਣ ਲਈ ਵਪਾਰੀਆਂ ਨੂੰ ਪ੍ਰੇਸ਼ਾਨ ਕਰਨਾ ਜਾਂ ਉਨ੍ਹਾਂ ਦੇ ਕਾਰੋਬਾਰ ਨੂੰ ਪ੍ਰਭਾਵਿਤ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਵਪਾਰੀ ਸਮਾਜ ਹਮੇਸ਼ਾ ਹਰ ਵਰਗ ਦਾ ਸਤਿਕਾਰ ਕਰਦਾ ਆਇਆ ਹੈ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਕੀਤੇ ਜਾਂਦੇ ਸੰਘਰਸ਼ਾਂ ਪ੍ਰਤੀ ਵੀ ਉਸ ਦੀ ਹਮਦਰਦੀ ਰਹੀ ਹੈ। ਇਸ ਲਈ ਸਾਰੀਆਂ ਜਥੇਬੰਦੀਆਂ ਨੂੰ ਵੀ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਉਨ੍ਹਾਂ ਨੂੰ ਆਪਣੇ ਰੋਸ ਪ੍ਰਦਰਸ਼ਨਾਂ ਦਾ ਨਿਸ਼ਾਨਾ ਨਹੀਂ ਬਣਾਉਣਾ ਚਾਹੀਦਾ। ਸੀਨੀਅਰ ਵਪਾਰੀ ਆਗੂ ਨੇ ਕਿਹਾ ਕਿ ਵਪਾਰੀਆਂ ਨੂੰ ਬੇਲੋੜੀ ਪ੍ਰੇਸ਼ਾਨੀ ਤੋਂ ਬਚਾਉਣਾ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਸੁਚਾਰੂ ਢੰਗ ਨਾਲ ਚੱਲਣ ਦੇਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਦੀ ਅੰਡਰ-19 ਲੜਕੀਆਂ ਦੀ ਹਾਕੀ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਜਸਪਾਲ ਸਿੰਘ ਬੀਬੀਪੁਰ ਪੰਜਾਬ ਮੰਡੀ ਬੋਰਡ ਦੀ ਸਟੈਂਡਿੰਗ ਕਮੇਟੀ ਦੇ ਮੈਂਬਰ ਬਣੇ
Ad Position 24