27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਕਾਲ ਅਕੈਡਮੀ ਦੀ ਅੰਡਰ-19 ਲੜਕੀਆਂ ਦੀ ਹਾਕੀ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਕੀਤਾ ਹਾਸਿਲ

ਪਟਿਆਲਾ, 26 ਅਗਸਤ (ਅ. ਬ.)

Ad Position 21
No active advertisement
ਅਜੀਤ ਡੈਸਕ 27-08-2026
ਪਟਿਆਲਾ, 26 ਅਗਸਤ (ਅ. ਬ.)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੀ ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਦੀ ਅੰਡਰ-19 ਲੜਕੀਆਂ ਦੀ ਹਾਕੀ ਟੀਮ ਨੇ ਪਟਿਆਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਟੀਮ ਦੀਆਂ ਖਿਡਾਰਨਾਂ ਨੇ ਪੂਰੇ ਜੋਸ਼, ਮਿਹਨਤ, ਅਨੁਸ਼ਾਸਨ ਤੇ ਟੀਮ ਭਾਵਨਾ ਨਾਲ ਖੇਡਦਿਆਂ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ। ਇਸ ਸ਼ਾਨਦਾਰ ਜਿੱਤ ਨਾਲ ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਦਾ ਨਾਮ ਰੌਸ਼ਨ ਹੋਇਆ ਹੈ ਤੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਣਾ ਮਿਲੀ ਹੈ। ਇਸ ਮੌਕੇ ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਦੀ ਪ੍ਰਿੰਸੀਪਲ ਰਵਿੰਦਰ ਕੌਰ ਨੇ ਜੇਤੂ ਟੀਮ ਦੀਆਂ ਸਾਰੀਆਂ ਖਿਡਾਰਨਾਂ ਤੇ ਉਨ੍ਹਾਂ ਦੇ ਕੋਚ ਗੁਰਮੀਤ ਸਿੰਘ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰਨਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਖਿਡਾਰਨਾਂ ਨੂੰ ਭਵਿੱਖ ਵਿਚ ਵੀ ਇਸੇ ਜਜ਼ਬੇ ਤੇ ਸਮਰਪਣ ਨਾਲ ਮਿਹਨਤ ਕਰਦਿਆਂ ਅਕੈਡਮੀ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਅਕਾਲ ਅਕੈਡਮੀ ਪਰਿਵਾਰ ਵੱਲੋਂ ਜੇਤੂ ਹਾਕੀ ਟੀਮ, ਕੋਚ ਤੇ ਸਾਰੇ ਸਹਿਯੋਗੀਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਦਿਲੋਂ ਵਧਾਈ ਦਿੱਤੀ ਗਈ। ਇਹ ਜਿੱਤ ਅਕੈਡਮੀ ਵੱਲੋਂ ਵਿਦਿਆਰਥੀਆਂ ਵਿੱਚ ਖੇਡ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦਾ ਪ੍ਰਤੀਕ ਹੈ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਦੇ ਸਾਹਮਣੇ ਧਰਨਾ ਲਗਾਉਣ ਵਾਲਿਆਂ ਖਿਲਾਫ ਕੇਸ ਦਰਜ ਅਗਲੀ ਖ਼ਬਰ ਹਰ ਮੁੱਦੇ ’ਤੇ ਵਪਾਰੀਆਂ ਨੂੰ ਨਿਸ਼ਾਨਾ ਬਣਾਉਣਾ ਸਹੀ ਨਹੀਂ : ਭਾਟੀਆ
Ad Position 24