28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

‘ ਸਾਂਝਾ ਮੁਲਾਜ਼ਮ ਮੰਚ’ ਦੇ ਸੱਦੇ ’ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਨਾਭਾ ਵਿਖੇ ਸਰਕਾਰ ਖ਼ਿਲਾਫ਼ ਲਾਇਆ ਰੋਸ ਧਰਨਾ

ਨਾਭਾ, 27 ਅਗਸਤ (ਵਰਿੰਦਰ ਵਰਮਾ)-’ਸਾਂਝਾ ਮੁਲਾਜ਼ਮ ਮੰਚ’ ਦੇ ਸੱਦੇ ’ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਨਾਭਾ ਦੇ ਪਟਿਆਲਾ ਗੇਟ ਵਿਖੇ ਸਰਕਾਰ ਖ਼ਿਲਾਫ਼ ਰੋਸ ਧਰਨਾ ਲਗਾਇਆ ਗਿਆ। ਉੱਥੇ ਹੀ ਮੁਲਾਜ਼ਮਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭਿੱਖੀ ਮੋੜ ਵਿਖੇ ਪੁਤਲਾ ਫੂਕ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਬਾਜ਼ਾਰ ਵਿਚ ਰੋਸ਼ ਮਾਰਚ ਕੱਢਿਆ।

Ad Position 21
No active advertisement
ਅਜੀਤ ਡੈਸਕ 28-08-2026
ਨਾਭਾ, 27 ਅਗਸਤ (ਵਰਿੰਦਰ ਵਰਮਾ)-’ਸਾਂਝਾ ਮੁਲਾਜ਼ਮ ਮੰਚ’ ਦੇ ਸੱਦੇ ’ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਨਾਭਾ ਦੇ ਪਟਿਆਲਾ ਗੇਟ ਵਿਖੇ ਸਰਕਾਰ ਖ਼ਿਲਾਫ਼ ਰੋਸ ਧਰਨਾ ਲਗਾਇਆ ਗਿਆ। ਉੱਥੇ ਹੀ ਮੁਲਾਜ਼ਮਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭਿੱਖੀ ਮੋੜ ਵਿਖੇ ਪੁਤਲਾ ਫੂਕ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਬਾਜ਼ਾਰ ਵਿਚ ਰੋਸ਼ ਮਾਰਚ ਕੱਢਿਆ। ਇਸ ਮੌਕੇ ਡੈਮੋਕਰੈਟਿਕ ਟੀਚਰਜ਼ ਫਰੰਟ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਸਿਵਲ ਹਸਪਤਾਲ ਬਲਾਕ ਨਾਭਾ, ਨਗਰ ਕੌਂਸਲ ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਆਦਿ ਤੋਂ ਇਲਾਵਾ ਵੱਖ-ਵੱਖ ਯੂਨੀਅਨ ਦੇ ਅਹੁਦੇਦਾਰ ਪ੍ਰਧਾਨ ਜਗਪ੍ਰੀਤ ਸਿੰਘ ਭਾਟੀਆ, ਪ੍ਰਧਾਨ ਗੁਰਪ੍ਰੀਤ ਸਿੰਘ, ਸੂਬਾ ਸਾਬਕਾ ਪ੍ਰਧਾਨ ਨਰਿੰਦਰ ਮੋਹਨ ਸ਼ਰਮਾ, ਪ੍ਰਧਾਨ ਵਿਕਾਸ ਮਿੱਤਲ, ਐਸ ਸੀ/ਬੀ ਸੀ ਪ੍ਰਧਾਨ ਗੁਰਜਿੰਦਰ ਸਿੰਘ, ਪ੍ਰਧਾਨ ਦੀਪ ਚੰਦ ਹੰਸ, ਸੁਨੀਲ ਗਾਗਟ, ਵਿਕਾਸ ਸਹਿਗਲ, ਹਿੰਮਤ ਸਿੰਘ, ਜਗਤਾਰ ਸਿੰਘ, ਪਿਸ਼ੋਰਾ ਸਿੰਘ, ਕੁਲਵੰਤ ਸਿੰਘ, ਰਾਮ ਸ਼ਰਨ, ਧਰਮ ਦੇਵ, ਮੋਹਨ ਸਿੰਘ, ਜੈ ਗੋਪਾਲ, ਨੇ ਸੰਬੋਧਨ ਕਰਦਿਆਂ ਕਿਹਾ ਕਿ ਯੂਨੀਅਨ ਦੀਆਂ ਮੁੱਖ ਮੰਗਾਂ ਵਿਚ ਬਕਾਇਆ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨਾ ਅਤੇ ਕੱਚੇ/ਠੇਕੇ ’ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕਰਨਾ ਸ਼ਾਮਲ ਹੈ। ਉਂਨ੍ਹਾਂ ਦੱਸਿਆ ਕਿ ਆਪ ਸਰਕਾਰ ਨੇ ਚੋਣਾਂ ਤੋਂ ਪਹਿਲਾ ਕੀਤੇ ਵਾਅਦਿਆ ’ਚੋਂ ਇਕ ਵੀ ਪੂਰਾ ਨਹੀਂ ਕੀਤਾ ਤੇ ਹੱਕ ਮੰਗਦੇ ਮੁਲਾਜਮਾਂ ’ਤੇ ਬਲ ਦਾ ਪ੍ਰਯੋਗ ਕੀਤਾ : ਆਗੂਆਂ ਨੇ ਕਿਹਾ ਕੀ ਇਤਿਹਾਸ ਗਵਾਹ ਹੈ ਕਿ ਮੁਲਾਜਮਾਂ ਤੋਂ ਬਿਨਾਂ ਕੋਈ ਵੀ ਪਾਰਟੀ ਸਰਕਾਰ ਬਣਾਉਣ ’ ֹ ਚ ਕਾਮਯਾਬ ਨਹੀਂ ਹੋਈ ਤੇ ਮੁਲਾਜ਼ਮਾ ਦੀਆਂ ਮੰਗਾਂ ਨਾ ਮੰਨਣ ਦਾ ਖਮਿਆਜ਼ਾ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਭੁਗਤਣ ਲਈ ਮਾਨ ਸਰਕਾਰ ਤਿਆਰ ਰਹੇ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਅਪਣਾਏ ਮਜ਼ਦੂਰ, ਮੁਲਾਜ਼ਮ ਵਿਰੋਧੀ ਰਵਈਏ ਕਾਰਨ ਪੰਜਾਬ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਤੇ ਗੁੱਸਾ ਪਾਇਆ ਜਾ ਰਿਹਾ ਹੈ। ਇਨ੍ਹਾਂ ਨੇ ਕਿਹਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਤੇ ਪੈਨਸ਼ਨਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਲਾਗੂ ਕਰਨ ਦੀ ਬਜਾਏ ਸਗੋਂ ਵੱਡੀ ਅਫਸਰਸ਼ਾਹੀ ਤੇ ਕਾਰਪੋਰੇਟਾ ਦੇ ਪੱਖ ਵਿਚ ਹੀ ਫੈਸਲੇ ਕੀਤੇ ਗਏ ਹਨ। ਪਿੰਡਾਂ ਤੋਂ ਚੱਲਣ ਦੇ ਦਾਅਵੇ ਕਰਨ ਵਾਲੀ ਸਰਕਾਰ ਨੇ ਪੇਂਡੂ ਭੱਤੇ ਸਮੇਤ 35 ਭੱਤੇ ਕੱਟ ਕੇ ਪੇਂਡੂ ਲੋਕਾਂ ਨੂੰ ਮਿਲਦੀਆਂ ਬੁਨਿਆਦੀ ਸਹੂਲਤਾਂ ਦਾ ਭੋਗ ਪਾ ਦਿੱਤਾ ਹੈ। ਉਂਨ੍ਹਾਂ ਕਿਹਾ ਕਿ ਸੈਂਕੜੇ ਮੁਲਾਜ਼ਮ ਰਿਟਾਇਰ ਹੋਣ ਦੇ ਬਾਵਜੂਦ ਇਕ ਵੀ ਮੁਲਾਜ਼ਮ ਦੀ ਭਰਤੀ ਨਹੀਂ ਕੀਤੀ ਗਈ। ਤਰਸ ਦੇ ਆਧਾਰ ’ਤੇ ਦਿੱਤੀਆਂ ਨੌਕਰੀਆਂ ਵਾਲੇ ਮੁਲਾਜ਼ਮਾਂ ਨੂੰ ਅਫਸਰਸ਼ਾਹੀ ਦੀ ਸੇਵਾ ਲਈ ਰੱਖਿਆ ਗਿਆ। ਜਿਸ ਕਾਰਨ ਫੀਲਡ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕੀ ਜਦੋਂ ਤੱਕ ਸਾਡੀਆਂ ਮੰਗਾਂ ਨੂੰ ਨਹੀਂ ਮੰਨਿਆ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਹਾਰ ਦਾ ਮੂੰਹ ਵੇਖਣਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਖ਼ਿਲਾਫ਼ ਰੋਸ ਮੁਜ਼ਾਹਰਾ 31 ਨੂੰ ਅਗਲੀ ਖ਼ਬਰ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ ’ਤੇ ਸਿਵਲ ਹਸਪਤਾਲ ਦਾ ਕੰਮਕਾਜ ਰਿਹਾ ਠੱਪ-ਮਰੀਜ ਪ੍ਰੇਸ਼ਾਨ
Ad Position 24