ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਦਾ ਨਤੀਜਾ ਰਿਹਾ ਸ਼ਾਨਦਾਰ
ਬਹਾਦਰਗੜ੍ਹ, 27 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ, ਕੌਲੀ, ਪਟਿਆਲਾ ਦੇ ਬੀ. ਐੱਡ.
ਬਹਾਦਰਗੜ੍ਹ, 27 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ, ਕੌਲੀ, ਪਟਿਆਲਾ ਦੇ ਬੀ.ਐੱਡ.ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਨਤੀਜੇ ਵਿੱਚ ਵਿਦਿਆਰਥੀਆਂ ਵੱਲੋਂ ਕੀਤੀ ਮਿਹਨਤ ਅਤੇ ਅਧਿਆਪਕਾਂ ਵੱਲੋਂ ਦਿੱਤੀ ਯੋਗ ਅਗਵਾਈ ਦਾ ਪ੍ਰਗਟਾਵਾ ਹੋਇਆ ਹੈ। ਕਾਲਜ ਦੀ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਏਕਮਪ੍ਰੀਤ ਕੌਰ ਨੇ 75.2 ਫੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਦਕਿ ਸੁਮਨਪ੍ਰੀਤ ਕੌਰ ਨੇ 75 ਫੀਸਦੀ ਅਤੇ ਆਂਚਲ ਜਲੋਟਾ ਨੇ 74.6 ਫੀਸਦੀ ਅੰਕ ਹਾਸਲ ਕੀਤੇ। ਇਸੇ ਤਰ੍ਹਾਂ ਨਵਨੀਤ ਕੌਰ ਨੇ ਵੀ ਵਧੀਆ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਕਾਲਜ ਦੇ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ, ਸਕੱਤਰ ਮੈਡਮ ਅਨੂਪਿੰਦਰ ਕੌਰ ਸੰਧੂ, ਪ੍ਰਿੰਸੀਪਲ ਡਾ. ਨਵਨੀਤ ਕੌਰ ਅਤੇ ਸਕੂਲ ਦੀ ਪ੍ਰਿੰਸੀਪਲ ਚਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸੁਚੱਜੀ ਰਹਿਨੁਮਾਈ ਸਦਕਾ ਸੰਸਥਾ ਲਗਾਤਾਰ ਸਿੱਖਿਆ ਦੇ ਖੇਤਰ ਵਿੱਚ ਵਧੀਆ ਨਤੀਜੇ ਦੇ ਰਹੀ ਹੈ। ਇਸ ਮੌਕੇ ਕਾਲਜ ਦੇ ਰਜਿਸਟਰਾਰ ਰਾਜ ਕੁਮਾਰ ਗੁਲੇਰੀਆ, ਮੈਡਮ ਪਰਮਿੰਦਰ ਕੌਰ, ਪ੍ਰੋ. ਰਿੱਕੂ ਡੇਹਰਾ, ਪ੍ਰੋ. ਰਿੱਤੂ ਅਰੋੜਾ, ਪ੍ਰੋ. ਸਾਕਸ਼ੀ, ਪ੍ਰੋ. ਸੋਨੀਆ ਮਦਾਨ, ਪ੍ਰੋ. ਹਰਵਿੰਦਰ ਸਿੰਘ, ਪੁਸ਼ਪਿੰਦਰ ਸਿੰਘ ਮਿੱਕੀ ,ਹਰਵਿੰਦਰ ਸਿੰਘ ਆਕੜ, ਪ੍ਰੋ. ਖੁਸ਼ਤਬੀਅਤ ਕੌਰ, ਧਰਮਵੀਰ ਮਹਿਰਾ ਆਦਿ ਮੌਜੂਦ ਸਨ।