28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਮਾਣਾ ’ਚ ਮੁਲਾਜ਼ਮਾਂ ਦੀ ਮੁਕੰਮਲ ਹੜਤਾਲ, ਦਫ਼ਤਰਾਂ ’ਚ ਰਹੀ ਸੁੰਨਸਾਨ

ਸਮਾਣਾ, 27 ਅਗਸਤ (ਸਾਹਿਬ ਸਿੰਘ)-ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਦਾ ਸਮਾਣਾ ਵਿਚ ਪ੍ਰਭਾਵਸ਼ਾਲੀ ਅਸਰ ਵੇਖਣ ਨੂੰ ਮਿਲਿਆ। ਸਾਰੇ ਸਰਕਾਰੀ ਦਫ਼ਤਰਾਂ ਵਿਚ ਮੁਲਾਜ਼ਮ ਆਪਣੀਆਂ ਕੁਰਸੀਆਂ ਤੋਂ ਦੂਰ ਰਹੇ ਜਿਸ ਨਾਲ ਸਰਕਾਰੀ ਕੰਮ-ਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਰਿਹਾ।

Ad Position 21
No active advertisement
ਅਜੀਤ ਡੈਸਕ 28-08-2026
ਸਮਾਣਾ, 27 ਅਗਸਤ (ਸਾਹਿਬ ਸਿੰਘ)-ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਦਾ ਸਮਾਣਾ ਵਿਚ ਪ੍ਰਭਾਵਸ਼ਾਲੀ ਅਸਰ ਵੇਖਣ ਨੂੰ ਮਿਲਿਆ। ਸਾਰੇ ਸਰਕਾਰੀ ਦਫ਼ਤਰਾਂ ਵਿਚ ਮੁਲਾਜ਼ਮ ਆਪਣੀਆਂ ਕੁਰਸੀਆਂ ਤੋਂ ਦੂਰ ਰਹੇ ਜਿਸ ਨਾਲ ਸਰਕਾਰੀ ਕੰਮ-ਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਰਿਹਾ। ਹੜਤਾਲ ਕਾਰਨ ਲੋਕਾਂ ਦੀ ਆਵਾਜਾਈ ਨਾ-ਮਾਤਰ ਸੀ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਜਲ ਸਪਲਾਈ, ਸਿਹਤ ਵਿਭਾਗ, ਬਲਾਕ ਸੰਮਤੀ ਤੇ ਪੰਚਾਇਤ ਵਿਭਾਗ ਦੀਆਂ ਜਥੇਬੰਦੀਆਂ, ਬਿਜਲੀ ਮਹਿਕਮੇ ਦੀਆਂ ਵੱਖ-ਵੱਖ ਜਥੇਬੰਦੀਆਂ, ਤਹਿਸੀਲ ਤੇ ਉਪ-ਮੰਡਲ ਅਫ਼ਸਰ ਦੇ ਦਫ਼ਤਰ ਤੋਂ ਇਲਾਵਾ ਪੈਨਸ਼ਨਰਾਂ ਦੀ ਜਥੇਬੰਦੀਆਂ ਦੇ ਮੁਲਾਜ਼ਮਾਂ ਨੇ ਮੁਕੰਮਲ ਹੜਤਾਲ ਕੀਤੀ। ਉਨ੍ਹਾਂ ਤਹਿਸੀਲ ਕੰਪਲੈਕਸ ਦੇ ਗੇਟ ਅੱਗੇ ਰੋਸ ਰੈਲੀ ਕੀਤੀ ਅਤੇ ਬਾਅਦ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਸਾੜਿਆ। ਮੁਲਾਜ਼ਮ ਤੇ ਅਧਿਆਪਕ ਆਗੂ ਜਸਵਿੰਦਰ ਸਿੰਘ, ਹਰਵਿੰਦਰ ਸਿੰਘ, ਹਰਦੀਪ ਸਿੰਘ, ਪੰਚਾਇਤ ਸੰਮਤੀ ਯੂਨੀਅਨ ਦੇ ਆਗੂ ਜਤਿੰਦਰ ਸਿੰਘ ਅਤੇ ਹੋਰ ਬੁਲਾਰਿਆਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਖ਼ਿਲਾਫ਼ੀ ਕੀਤੀ ਹੈ। ਉਨ੍ਹਾਂ ਆਖਿਆ ਕਿ ਅੱਜ ਤੱਕ ਦੀਆਂ ਪੰਜਾਬ ਸਰਕਾਰਾਂ ਵਿਚੋਂ ‘ਝਾੜੂ ਸਰਕਾਰ’ ਨਿਖਿੱਧ ਸਾਬਤ ਹੋਈ ਹੈ। ਉਨ੍ਹਾਂ ਸਰਕਾਰ ’ਤੇ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਕਰਨ ਦਾ ਇਲਜ਼ਾਮ ਲਗਾਉਦਿਆਂ ਕਿਹਾ ਕਿ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ ਪਰ ਸਰਕਾਰ ਮੁਲਾਜ਼ਮਾਂ ਨੂੰ ਡੀ.ਏ. ਦੇ ਕੇ ਰਾਜ਼ੀ ਨਹੀਂ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਉਦੀਆਂ ਵਿਧਾਨ ਸਭਾ ਚੋਣਾਂ ਵਿਚ ਮੁਲਾਜ਼ਮ ‘ਆਪ’ ਨੂੰ ਸਬਕ ਸਿਖਾ ਦੇਣਗੇ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਆਪਣੀ ਭੜਾਸ ਕੱਢੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਦੇ ਰੋਸ ਪ੍ਰਦਰਸ਼ਨ ਦੌਰਾਨ ਪੰਜਾਬੀ ਯੂਨੀਵਰਸਿਟੀ ਬੰਦ ਅਗਲੀ ਖ਼ਬਰ ਭਾਖੜਾ ਇਨਕਲੇਵ ਦੀਆਂ ਸਮੱਸਿਆਵਾਂ ਜਲਦ ਹੱਲ ਕਰਵਾਈਆਂ ਜਾਣਗੀਆਂ- ਸੁਰਜੀਤ ਸਿੰਘ ਰੱਖੜਾ
Ad Position 24