28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਦੇ ਰੋਸ ਪ੍ਰਦਰਸ਼ਨ ਦੌਰਾਨ ਪੰਜਾਬੀ ਯੂਨੀਵਰਸਿਟੀ ਬੰਦ

ਪਟਿਆਲਾ, 27 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸਾਂਝੇ ਮੁਲਾਜਮ ਮੋਰਚੇ ਵਲੋਂ ਵੀਰਵਾਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਲਈ ਦਿੱਤੀ ਮਹਾਂ-ਹੜਤਾਲ ਦੀ ਕਾਲ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਦੋਵੇਂ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਰਮਚਾਰੀਆਂ ਦਾ 18 ਫ਼ੀਸਦੀ ਮਹਿੰਗਾਈ ਭੱਤਾ ਜਿਸਨੂੰ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵੀ ਸਰਕਾਰ ਨੂੰ 15 ਦਿਨਾਂ ਦੇ ਅੰਦਰ ਜਾਰੀ ਕਰਨ ਦੇ ਆਦੇਸ਼ ਦੇ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 28-08-2026
ਪਟਿਆਲਾ, 27 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸਾਂਝੇ ਮੁਲਾਜਮ ਮੋਰਚੇ ਵਲੋਂ ਵੀਰਵਾਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਲਈ ਦਿੱਤੀ ਮਹਾਂ-ਹੜਤਾਲ ਦੀ ਕਾਲ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਦੋਵੇਂ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਰਮਚਾਰੀਆਂ ਦਾ 18 ਫ਼ੀਸਦੀ ਮਹਿੰਗਾਈ ਭੱਤਾ ਜਿਸਨੂੰ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵੀ ਸਰਕਾਰ ਨੂੰ 15 ਦਿਨਾਂ ਦੇ ਅੰਦਰ ਜਾਰੀ ਕਰਨ ਦੇ ਆਦੇਸ਼ ਦੇ ਚੁੱਕੀ ਹੈ। ਅਦਾਲਤ ਦੇ ਹੁਕਮਾਂ ਨੂੰ ਵੀ ਪੰਜਾਬ ਸਰਕਾਰ ਨਹੀਂ ਮੰਨ ਰਹੀ। ਜਿਸ ਕਾਰਣ ਪੰਜਾਬ ਦੇ ਮੁਲਾਮਜਾਂ ਵਿਚ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ। ਅੱਜ ਦੇ ਪ੍ਰਦਰਸ਼ਨ ਨੂੰ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ ਪੰਜਾਬ ਵਲੋਂ ਡਟਵਾਂ ਸਮਰਥਨ ਦਿੱਤਾ ਗਿਆ। ਇਸ ਮੌਕੇ ਕਰਮਚਾਰੀ ਮਹਾਂਸੰਘ, ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਸਰਕਾਰ ਦੇ ਚੁਣੇ ਗਏ ਨੁਮਾਇੰਦਿਆਂ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ। ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਅਸੀਂ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਾਂਗੇ, ਮੁੱਖ ਮੰਤਰੀ ਨੇ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਦਾ ਕੋਈ ਵਾਅਦਾ ਵਫਾ ਨਹੀਂ ਹੋਇਆ। ਕੁੱਲ ਮਿਲਾ ਕੇ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ ਸਾਬਿਤ ਹੋਈ ਹੈ। ਪੰਜਾਬੀ ਯੂਨੀਵਰਸਿਟੀ ਕਰਮਚਾਰੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਨਵਦੀਪ ਸਿੰਘ ਚਾਨੀ ਅਤੇ ਜਰਨਲ ਸਕੱਤਰ ਜਗਤਾਰ ਸਿੰਘ ਸੈਣੀ ਨੇ ਕਿਹਾ ਕਿ ਮਹਿੰਗਾਈ ਭੱਤਾ ਕਰਮਚਾਰੀਆਂ ਦਾ ਕਾਨੂੰਨੀ ਹੱਕ ਹੈ। ਜਿਸਨੂੰ ਸਰਕਾਰ ਦੇਣ ਤੋਂ ਭੱਜ ਰਹੀ ਹੈ। ਜਿਸ ਕਾਰਣ ਮੁਲਾਜਮਾ ’ਚ ਭਾਰੀ ਰੋਸ ਹੈ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਕਰਮਚਾਰੀ ਐਸੋਸੀਏਸ਼ਨ ਤੋਂ ਗੁਰਮੀਤ ਸਿੰਘ ਸਹੋਤਾ, ਮੋਹਨ ਲਾਲ ਪੰਜੋਲਾ, ਸ਼ਰਨਦੀਪ ਕੌਰ, ਮਨਦੀਪ ਸਿੰਘ ਚਹਿਲ, ਇੰਦੂ ਬਾਲਾ, ਗੈਸਟ ਫੈਕਲਟੀ ਅਧਿਆਪਕ ਯੂਨੀਅਨ ਤੋਂ ਸੁਰਿੰਦਰ ਸਿੰਘ, ਸਫਾਈ ਕਰਮਚਾਰੀ ਯੂਨੀਅਨ ਤੋਂ ਰਾਜੇਸ਼ ਗੱਗੂ, ਗੁਰਤੇਜ ਸਿੰਘ, ਪੀ.ਐਸ.ਯੂ ਤੋਂ ਗੁਰਦਾਸ, ਪੀ.ਐਸ.ਯੂ. ਲਲਕਾਰ ਹਰਪ੍ਰੀਤ ਸਿੰਘ, ਏ.ਆਈ.ਐਸ.ਐਫ ਤੋਂ ਗੁਰਜੰਟ ਸਿੰਘ, ਕੁਲਵਿੰਦਰ ਸਿੰਘ ਕਕਰਾਲਾ, ਸਾਬਕਾ ਪ੍ਰਧਾਨ ਰਜਿੰਦਰ ਰਾਜੂ, ਇੰਦਰਪਾਲ,ਸਾਬਕਾ ਪ੍ਰੋ. ਲਖਵਿੰਦਰ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮਹਾਂਬੰਦ ਦੌਰਾਨ ਤਹਿਸੀਲ ਪਾਤੜਾਂ ਦੇ ਸਮੂਹ ਸਕੂਲ ਅਤੇ ਦਫ਼ਤਰ ਰਹੇ ਬੰਦ ਅਗਲੀ ਖ਼ਬਰ ਸਮਾਣਾ ’ਚ ਮੁਲਾਜ਼ਮਾਂ ਦੀ ਮੁਕੰਮਲ ਹੜਤਾਲ, ਦਫ਼ਤਰਾਂ ’ਚ ਰਹੀ ਸੁੰਨਸਾਨ
Ad Position 24