27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੰਜਾਬ ਦੀ ਮਹਿਲਾਵਾਂ ਦਾ 53-53 ਹਜ਼ਾਰ ਅਤੇ ਮੁਲਾਜ਼ਮਾਂ ਦਾ ਡੀ.ਏ. ਦੱਬੀ ਬੈਠੀ ‘ਆਪ’ ਸਰਕਾਰ -ਡਾ. ਗੁਰਵਿੰਦਰ ਕਾਂਸਲ

ਪਟਿਆਲਾ, 27 ਅਗਸਤ (ਅ. ਸ.

Ad Position 21
No active advertisement
ਅਜੀਤ ਡੈਸਕ 28-08-2026
ਪਟਿਆਲਾ, 27 ਅਗਸਤ (ਅ.ਸ. ਆਹਲੂਵਾਲੀਆ)-ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਪਾਰਟੀ ਨੇ ਪੰਜਾਬ ਦੀ ਜਨਤਾ ਤੇ ਮੁਲਾਜ਼ਮਾਂ ਨਾਲ ਅਨੇਕਾਂ ਹੀ ਮਨ ਲੁਭਾਵਣੇ ਅਤੇ ਕਈ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਅੱਜ ਤੱਕ ਮਹਿਲਾਵਾਂ ਨੂੰ ਸਰਕਾਰ ਵਲੋਂ ਕੀਤੇ ਵਾਅਦਿਆਂ ਦਾ ਪੂਰਾ ਲਾਭ ਨਹੀਂ ਮਿਲਿਆ ਹੈ ਅਤੇ ਨਾ ਹੀ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਹੱਕ। ਪੰਜਾਬ ਵਾਸੀ ਹੁਣ ਸਰਕਾਰ ਤੋਂ ਪੁੱਛ ਰਹੇ ਹਨ ਕਿ ਆਖਿਰ ਇਹ ਵਾਅਦੇ ਕਦੋਂ ਪੂਰੇ ਕੀਤੇ ਜਾਣਗੇ। ਮੁਲਾਜ਼ਮ ਵਰਗ ਅਤੇ ਪੈਨਸ਼ਨਰ ਲਗਾਤਾਰ ਆਪਣੇ ਬਕਾਇਆ ਡੀ.ਏ. ਦੀ ਮੰਗ ਕਰ ਰਹੇ ਹਨ ਪਰ ਸਰਕਾਰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ। ਇਸ ਨਾਲ ਲੋਕਾਂ ਵਿਚ ਨਿਰਾਸ਼ਾ ਅਤੇ ਰੋਸ ਵਧ ਰਿਹਾ ਹੈ। ਪੰਜਾਬ ਸਰਕਾਰ ਨੇ 2022 ਦੇ ਏਜੰਡਾ ਵਿਚ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ। ਜੋਂ ਹੁਣ ਤਕ 53 ਹਜ਼ਾਰ ਦੇ ਕਰੀਬ ਬਣ ਚੁੱਕਾ ਹੈ ਪਰ ਸਰਕਾਰ ਨੇ ਮਹਿਲਾਵਾਂ ਨਾਲ ਵਿਸ਼ਵਾਸਘਾਤ ਕਰਦੇ ਹੋਏ ਕੇਵਲ 3000 ਹੀ ਉਨਾਂ ਦੇ ਖਾਤੇ ਵਿਚ ਪਾਇਆ ਹੈ। ਮਾਨਯੋਗ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦਾ ਡੀ.ਏ. ਜਾਰੀ ਕਰਨ ਦੇ ਆਰਡਰ ਕੀਤੇ ਸਨ ਪਰ ਉਸ ਤੋਂ ਬਾਅਦ ਵੀ ਸਰਕਾਰ ਮੁਲਾਜ਼ਮਾਂ ਦਾ ਹੱਕ ਰੱਖੀ ਬੈਠੀ ਹੈ ਤੇ ਪੰਜਾਬ ਦੇ ਲੋਕਾਂ ਦੇ ਹੱਕ ਦਾ ਪੈਸਾ ਆਪਣੀ ਫੋਕੀ ਮਸ਼ਹੂਰੀਆਂ ’ਚ ਅਤੇ ਦਿੱਲੀ ਵਾਲਿਆ ਦੀ ਮਹਿਮਾਨ ਨਵਾਜ਼ੀ ਵਿਚ ਗਰਕ ਕਰ ਰਹੀ ਹੈ। ਜਿਸ ਨਾਲ ਮੁਲਾਜ਼ਮ ਵਰਗ ਲਗਾਤਾਰ ਸਰਕਾਰ ਦੇ ਖ਼ਿਲਾਫ਼ ਧਰਨੇ ਅਤੇ ਮੁਜਾਹਰੇ ਕਰ ਰਿਹਾ। ਜਿਸ ਨਾਲ ਪੰਜਾਬ ਦੀ ਜਨਤਾ ਅਤੇ ਉਨ੍ਹਾਂ ਦੇ ਕੰਮ ਕਾਜ ਦਾ ਰੋਜ਼ ਹੀ ਨੁਕਸਾਨ ਹੋ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪਵਨ ਗੁਪਤਾ ਨੇ 30 ਅਗਸਤ ਨੂੰ ਪੰਜਾਬ ਪੱਧਰੀ ਤ੍ਰਿਸ਼ੂਲ ਮਾਰਚ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਮੁਲਾਜ਼ਮ ਸੰਘਰਸ਼ ’ਚ ਬੀ.ਡੀ.ਪੀ.ਓ., ਫੂਡ ਸਪਲਾਈ ਤੇ ਬਲਾਕ ਪ੍ਰਾਇਮਰੀ ਦਫ਼ਤਰਾਂ ਦੇ ਮੁਲਾਜ਼ਮ ਵੀ ਸ਼ਾਿਮਲ, ਕੰਮਕਾਜ ਠੱਪ
Ad Position 24