27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਮੁੜ ਤੋਂ ਸਰਕਾਰ ਬਣੇਗੀ- ਪ੍ਰਧਾਨ ਜਸਦੀਪ ਖੰਨਾ

ਨਾਭਾ, 27 ਅਗਸਤ (ਵਰਿੰਦਰ ਵਰਮਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਨਾਭਾ ਤੋਂ ਨਗਰ ਕੌਂਸਲ ਦੇ ਪ੍ਰਧਾਨ ਜਸਦੀਪ ਖੰਨਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 28-08-2026
ਨਾਭਾ, 27 ਅਗਸਤ (ਵਰਿੰਦਰ ਵਰਮਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਨਾਭਾ ਤੋਂ ਨਗਰ ਕੌਂਸਲ ਦੇ ਪ੍ਰਧਾਨ ਜਸਦੀਪ ਖੰਨਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਵਲੋਂ ਲੋਕ ਭਲਾਈ ਲਈ ਅਨੇਕਾਂ ਹੀ ਕਾਰਜ ਕੀਤੇ ਜਾ ਰਹੇ ਹਨ, ਜਿਵੇਂ ਕਿ ਮਹਿਲਾਵਾਂ ਨੂੰ ਬੱਸ ਸਫਰ ਮੁਫ਼ਤ, ਪੰਜਾਬ ਦੇ ਲੋਕਾਂ ਲਈ 10 ਲੱਖ ਤੱਕ ਦਾ ਇਲਾਜ ਮੁਫ਼ਤ, ਹਰੇਕ ਵਰਗ ਨੂੰ 600 ਯੂਨਿਟ ਬਿਜਲੀ ਮੁਫ਼ਤ, 50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਧਾਰਮਿਕ ਸਥਾਨਾਂ ‘ਤੇ ਮੁਫ਼ਤ ਯਾਤਰਾ, ਖਾਣ ਪੀਣ ਅਤੇ ਰਹਿਣ ਸਹਿਣ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੀ ਜਨਤਾ ਦੇ ਹੱਕ ਵਿਚ ਹੋਰ ਵੀ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਹੈ, ਇਸ ਦੇ ਨਾਲ ਹੀ ਪਿੰਡਾਂ ਦੇ ਨਾਲ ਨਾਲ ਸ਼ਹਿਰ ਵਿਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਹਨ, ਉੱਥੇ ਹੀ ਖੇਡ ਗਰਾਊਂਡ ਬਣਾਏ ਹਨ, ਉਨ੍ਹਾਂ ਕਰਕੇ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ 2027 ਦੁਬਾਰਾ ਪਾਰਟੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਸ ਤੋਂ ਇਲਾਵਾ ਉਨ੍ਹਾਂ ਹਲਕਾ ਵਿਧਾਨ ਸਭਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਕੀਤੀ ਜਾ ਰਹੀ ਸਖਤ ਮਿਹਨਤ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਧਾਇਕ ਦੇਵ ਮਾਨ ਇਕ ਅਜਿਹੇ ਸੂਝਵਾਨ ਇਨਸਾਨ ਹਨ ਜੋ ਹਰ ਇਕ ਦੇ ਦੁੱਖ ਸੁੱਖ ਵਿਚ ਸ਼ਰੀਕ ਹੁੰਦੇ ਹਨ। ਉਨ੍ਹਾਂ ਕੋਲ ਜੋ ਵੀ ਕੋਈ ਮੁਸ਼ਕਿਲ ਲੈ ਕੇ ਆਉਂਦਾ ਹੈ ਉਹ ਮੁਸ਼ਕਲ ਬੜੀ ਚੰਗੀ ਤਰੀਕੇ ਨਾਲ ਹੱਲ ਕਰਕੇ ਦਿੰਦੇ ਹਨ। ਉਨ੍ਹਾਂ ਨੂੰ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਮੁੜ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਦੇਸ਼ ’ਚ ਹੁਣ ਭਾਜਪਾ ਦਾ ਫਿਰਕੂ ਪੱਤਾ ਨਹੀਂ ਚੱਲੇਗਾ-ਸਤਨਾਮ ਸਿੰਘ ਬਹਿਰੂ ਅਗਲੀ ਖ਼ਬਰ ਪਵਨ ਗੁਪਤਾ ਨੇ 30 ਅਗਸਤ ਨੂੰ ਪੰਜਾਬ ਪੱਧਰੀ ਤ੍ਰਿਸ਼ੂਲ ਮਾਰਚ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Ad Position 24