27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਦੇਸ਼ ’ਚ ਹੁਣ ਭਾਜਪਾ ਦਾ ਫਿਰਕੂ ਪੱਤਾ ਨਹੀਂ ਚੱਲੇਗਾ-ਸਤਨਾਮ ਸਿੰਘ ਬਹਿਰੂ

ਦੇਵੀਗੜ੍ਹ, 27 ਅਗਸਤ (ਰਾਜਿੰਦਰ ਸਿੰਘ ਮੌਜੀ)-ਪਿਛਲੇ ਦਿਨੀਂ ਦੇਸ਼ ਦੇ ਤਿੰਨ ਵੱਡੇ ਸੂਬਿਆਂ ਵਿਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਸਿਆਸੀ ਗਲਿਆਰਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਮੱਧ ਪ੍ਰਦੇਸ਼ ਅਤੇ ਬਿਹਾਰ ਵਿਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੂੰ ਮੂੰਹ ਦੀ ਖਾਣੀ ਪਈ ਹੈ, ਜਦਕਿ ਗੁਜਰਾਤ ਵਿਚ ਬੀਜੇਪੀ ਦਾ ਉਮੀਦਵਾਰ ਮਾਮੂਲੀ ਵੋਟਾਂ ਨਾਲ ਜਿੱਤ ਸਕਿਆ ਹੈ।

Ad Position 21
No active advertisement
ਅਜੀਤ ਡੈਸਕ 28-08-2026
ਦੇਵੀਗੜ੍ਹ, 27 ਅਗਸਤ (ਰਾਜਿੰਦਰ ਸਿੰਘ ਮੌਜੀ)-ਪਿਛਲੇ ਦਿਨੀਂ ਦੇਸ਼ ਦੇ ਤਿੰਨ ਵੱਡੇ ਸੂਬਿਆਂ ਵਿਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਸਿਆਸੀ ਗਲਿਆਰਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਮੱਧ ਪ੍ਰਦੇਸ਼ ਅਤੇ ਬਿਹਾਰ ਵਿਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੂੰ ਮੂੰਹ ਦੀ ਖਾਣੀ ਪਈ ਹੈ, ਜਦਕਿ ਗੁਜਰਾਤ ਵਿਚ ਬੀਜੇਪੀ ਦਾ ਉਮੀਦਵਾਰ ਮਾਮੂਲੀ ਵੋਟਾਂ ਨਾਲ ਜਿੱਤ ਸਕਿਆ ਹੈ। ਇਸ ਸਮੁੱਚੇ ਸਿਆਸੀ ਘਟਨਾਕ੍ਰਮ ’ਤੇ ਪ੍ਰਤੀਕਰਮ ਦਿੰਦਿਆਂ ਉੱਘੇ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਬਿਹਾਰ ਦੇ ਬੀਜੇਪੀ ਗੜ੍ਹ ਮੰਨੇ ਜਾਂਦੇ ਬਾਂਕੀਪੁਰ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀ ਹਾਰ ਨੇ ਭਾਜਪਾ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਹਨ। ਬਹਿਰੂ ਨੇ ਦੱਸਿਆ ਕਿ ਬਾਂਕੀਪੁਰ ਹਲਕਾ ਭਾਜਪਾ ਦਾ ਅਜਿਹਾ ਗੜ੍ਹ ਸੀ ਜਿੱਥੋਂ ਮੌਜੂਦਾ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅਤੇ ਉਨ੍ਹਾਂ ਦੇ ਪਿਤਾ ਲਗਾਤਾਰ 9 ਵਾਰ ਜਿੱਤ ਪ੍ਰਾਪਤ ਕਰਦੇ ਆ ਰਹੇ ਸਨ ਪਰ ਇਸ ਵਾਰ ਜਨ ਸੁਰਾਜ ਪਾਰਟੀ ਦੇ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਦੀ ਰਣਨੀਤੀ ਅੱਗੇ ਬੀਜੇਪੀ ਉਮੀਦਵਾਰ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਬਿਹਾਰ ਦੇ ਸੂਝਵਾਨ ਵੋਟਰਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਦੇਸ਼ ਦੇ ਲੋਕ ਹੁਣ ਆਰ.ਐੱਸ.ਐੱਸ. ਅਤੇ ਬੀਜੇਪੀ ਦੀ ਫਿਰਕੂ ਸੋਚ ਨੂੰ ਭਲੀ-ਭਾਂਤ ਸਮਝ ਚੁੱਕੇ ਹਨ। ਕਿਸਾਨ ਆਗੂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਰਾਖਵੇਂਕਰਨ ਅਤੇ ਪਛੜੀਆਂ ਸ਼੍ਰੇਣੀਆਂ ਪ੍ਰਤੀ ਅਪਣਾਏ ਗਏ ਰੁਖ਼ ਕਾਰਨ ਪਹਿਲਾਂ ਹੀ ਪਛੜੇ ਵਰਗ ਬੀਜੇਪੀ ਤੋਂ ਨਾਰਾਜ਼ ਸਨ ਪਰ ਹੁਣ ਬਿਹਾਰ ਅੰਦਰ ਸਵਰਣ ਜਾਤੀਆਂ ਨੇ ਵੀ ਭਾਜਪਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਮੌਜੂਦਾ ਸਿਆਸੀ ਸਮੀਕਰਨ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਹੁਣ ਦੇਸ਼ ਦਾ ਬੁੱਧੀਜੀਵੀ ਵਰਗ ਸੱਤਾਧਾਰੀ ਧਿਰ ਦੀਆਂ ਨੀਤੀਆਂ ਤੋਂ ਅੱਕ ਚੁੱਕਿਆ ਹੈ। ਸਤਨਾਮ ਸਿੰਘ ਬਹਿਰੂ ਨੇ ਭਵਿੱਖਬਾਣੀ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਦੇ ਹਿੱਤਾਂ ਵੱਲ ਧਿਆਨ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਿੱਤਾਂ ਨੂੰ ਅਣਗੌਲਿਆਂ ਕਰਕੇ ਕੀਤੇ ਜਾ ਰਹੇ ਅਮਰੀਕੀ ਸਮਝੌਤੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਸਰਕਾਰ ਨੂੰ ਜਨਤਾ ਦੇ ਰੋਹ ਅੱਗੇ ਝੁਕਣਾ ਹੀ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ ਮੈਰਿਟ ਦੇ ਆਧਾਰ ’ਤੇ ਨੌਜਵਾਨਾਂ ਲਈ ਖੋਲ੍ਹੇ ਰੁਜ਼ਗਾਰ ਦੇ ਨਵੇਂ ਰਾਹ-ਸੁਰਜੀਤ ਸਿੰਘ ਰੱਖੜਾ ਅਗਲੀ ਖ਼ਬਰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਮੁੜ ਤੋਂ ਸਰਕਾਰ ਬਣੇਗੀ- ਪ੍ਰਧਾਨ ਜਸਦੀਪ ਖੰਨਾ
Ad Position 24