27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੰਜਾਬੀ ‘ਵਰਸਿਟੀ ਵਿਖੇ ‘ਵਿਕਸਿਤ ਭਾਰਤ ਯੁਵਾ ਕਨੈਕਟ- ਸਪੋਰਟਸ ਐਡੀਸ਼ਨ’ ਪ੍ਰੋਗਰਾਮ ਕਰਵਾਇਆ

ਪਟਿਆਲਾ, 27 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 28-08-2026
ਪਟਿਆਲਾ, 27 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਵੱਲੋਂ ਮਾਈ ਯੁਵਾ ਭਾਰਤ ਦੇ ਸਹਿਯੋਗ ਨਾਲ ‘ਵਿਕਸਿਤ ਭਾਰਤ ਯੁਵਾ ਕਨੈਕਟ- ਸਪੋਰਟਸ ਐਡੀਸ਼ਨ’ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਖੇਡਾਂ ਵਿਅਕਤੀ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਵਰਕ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰਸਿੱਧ ਮੁੱਕੇਬਾਜ਼ ਅਤੇ ਕਾਮਨਵੈਲਥ ਗੇਮਜ਼ ਦੀ ਸੋਨ ਤਮਗਾ ਜੇਤੂ ਅਰੁੰਧਤੀ ਚੌਧਰੀ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਿ਼ਰਕਤ ਕਰਦਿਆਂ ਆਪਣੇ ਖੇਡ ਸਫ਼ਰ ਅਤੇ ਉਪਲਬਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੌਜਵਾਨਾਂ ਨੂੰ ਮਿਹਨਤ, ਅਨੁਸ਼ਾਸਨ, ਲਗਨ ਅਤੇ ਨਿਰੰਤਰ ਯਤਨਾਂ ਰਾਹੀਂ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਦੇਸ ਵਿੱਚ ਵੱਖ-ਵੱਖ ਥਾਵਾਂ ‘ਤੇ ਹੋਏ ਇਸ ਪ੍ਰੋਗਰਾਮ ਰਾਹੀਂ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਨਲਾਈਨ ਮਾਧਿਅਮ ਰਾਹੀਂ ਕਿਹਾ ਕਿ ਨੌਜਵਾਨਾਂ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਅਤੇ ਖੇਡ ਮੈਦਾਨ ਵਿੱਚ ਮਿਲਣ ਵਾਲੇ ਤਜਰਬਿਆਂ ਨੂੰ ਜੀਵਨ ਦੇ ਹੋਰ ਖੇਤਰਾਂ ਵਿੱਚ ਵੀ ਲਾਗੂ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਨੌਜਵਾਨ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਤੱਕ ਲਿਜਾਣ ਦੀ ਸਮਰੱਥਾ ਰੱਖਦੇ ਹਨ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ‘ਫਿਟ ਇੰਡੀਆ’ ਅਤੇ ‘ਵਿਕਸਿਤ ਭਾਰਤ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਐੱਨ.ਐੱਸ.ਐੱਸ. ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਵੱਲੋਂ ਮਹਿਮਾਨਾਂ, ਖਿਡਾਰੀਆਂ, ਵਲੰਟੀਅਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ ।ਇਸ ਮੌਕੇ ਅੰਤਰਰਾਸ਼ਟਰੀ ਮੁੱਕੇਬਾਜੀ ਕੋਚ ਸ਼੍ਰੀਮਤੀ ਮੰਦਾਕਨੀ, ਯੂਨੀਵਰਸਿਟੀ ਦੇ ਅਧਿਕਾਰੀ, ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਸਿਮਰਨਜੀਤ ਸਿੰਘ, ਡਾ. ਸੁਨੀਤਾ, ਡਾ. ਅਭਿਨਵ ਭੰਡਾਰੀ ਅਤੇ ਡਾ. ਚਰਨਜੀਵ ਸਰੋਆ, ਮਾਈ ਯੁਵਾ ਭਾਰਤ ਪਟਿਆਲਾ ਤੋ ਇੰਦਰਪ੍ਰੀਤ ਸਿੰਘ ਅਤੇ ਜਤਿੰਦਰ ਕੁਮਾਰ, ਐਨ.ਐਸ.ਐਸ. ਵਲੰਟੀਅਰ ਅਤੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਕੂਚ ਲਈ ਬੀ.ਕੇ.ਯੂ. ਡਕੌਂਦਾ ਨੇ ਖਿੱਚੀ ਤਿਆਰੀ ਅਗਲੀ ਖ਼ਬਰ ਮਹਾਂ ਹੜਤਾਲ ਦੇ ਸੱਦੇ ’ਤੇ ਸੀ.ਐਚ.ਸੀ. ਭਾਦਸੋਂ ਦੇ ਸਮੂਹ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਕੀਤੀ ਹੜਤਾਲ
Ad Position 24