27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਚੰਡੀਗੜ੍ਹ ਕੂਚ ਲਈ ਬੀ.ਕੇ.ਯੂ. ਡਕੌਂਦਾ ਨੇ ਖਿੱਚੀ ਤਿਆਰੀ

ਪਟਿਆਲਾ, 27 ਅਗਸਤ (ਗੁਰਵਿੰਦਰ ਸਿੰਘ ਔਲਖ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸਨੌਰ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਮੁਖਤਿਆਰ ਸਿੰਘ ਕੱਕੇਪੁਰ ਦੀ ਅਗਵਾਈ ਹੇਠ ਪਿੰਡ ਨੌਗਾਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-08-2026
ਪਟਿਆਲਾ, 27 ਅਗਸਤ (ਗੁਰਵਿੰਦਰ ਸਿੰਘ ਔਲਖ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸਨੌਰ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਮੁਖਤਿਆਰ ਸਿੰਘ ਕੱਕੇਪੁਰ ਦੀ ਅਗਵਾਈ ਹੇਠ ਪਿੰਡ ਨੌਗਾਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਪੰਜੋਲਾ ਅਤੇ ਬਲਾਕ ਮੀਤ ਪ੍ਰਧਾਨ ਅਮਰਜੀਤ ਸਿੰਘ ਨੌਗਾਵਾਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਏ ਜਾ ਰਹੇ ਮੋਰਚੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਨੂੰ ਬਣਦਾ ਨਹਿਰੀ ਪਾਣੀ ਦੇਣ, ਬੀ.ਬੀ.ਐੱਮ.ਬੀ. ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਲਾਗੂ ਕਰਨ ਅਤੇ ਫ਼ਸਲੀ ਵਿਭਿੰਨਤਾ ਲਈ ਸਰਕਾਰੀ ਸਹਿਯੋਗ ਦੇਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਧਰਤੀ ਹੇਠਲੇ ਪਾਣੀ ਦਾ ਪੱਧਰ ਬਚਾਉਣ ਲਈ ਹਰ ਖੇਤ ਤੱਕ ਪਾਈਪਲਾਈਨ ਪਹੁੰਚਾਉਣ ਅਤੇ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕਰਨ ਦੀ ਮੰਗ ਵੀ ਉਠਾਈ। ਉਨ੍ਹਾਂ ਕਿਹਾ ਕਿ ਸਰਕਾਰ ’ਤੇ ਦਬਾਅ ਬਣਾਉਣ ਲਈ ਕਿਸਾਨਾਂ ਦੀ ਵੱਡੀ ਸ਼ਮੂਲੀਅਤ ਜ਼ਰੂਰੀ ਹੈ। ਬਲਾਕ ਮੀਤ ਪ੍ਰਧਾਨ ਅਮਰਜੀਤ ਸਿੰਘ ਨੌਗਾਵਾਂ ਨੇ ਦੱਸਿਆ ਕਿ ਬੀ.ਕੇ.ਯੂ. ਡਕੌਂਦਾ ਬਲਾਕ ਸਨੌਰ ਵੱਲੋਂ ਮੋਰਚੇ ਦੀ ਤਿਆਰੀ ਜ਼ੋਰਾਂ ’ਤੇ ਕੀਤੀ ਜਾ ਰਹੀ ਹੈ। ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਇਕਾਈਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹਰ ਪਿੰਡ ਤੋਂ ਕਿਸਾਨ ਆਗੂ ਇੱਕ ਟਰੈਕਟਰ-ਟਰਾਲੀ ਅਤੇ ਲੋੜੀਂਦਾ ਰਾਸ਼ਨ ਲੈ ਕੇ ਪੱਕੇ ਮੋਰਚੇ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਇਕਾਈ ਪ੍ਰਧਾਨ ਜਗਤਾਰ ਸਿੰਘ ਨੌਗਾਵਾਂ, ਦਰਸ਼ਨ ਸਿੰਘ ਮਰਦਾਂਹੇੜੀ, ਬਲਜਿੰਦਰ ਸਿੰਘ ਅਲੀਪੁਰ ਜੱਟਾਂ, ਗੁਰਦੇਵ ਸਿੰਘ ਨੌਗਾਵਾਂ, ਜਸਪਾਲ ਸਿੰਘ ਨੌਗਾਵਾਂ, ਅਮਨਦੀਪ ਸਿੰਘ, ਰਵਿੰਦਰ ਸਿੰਘ, ਪ੍ਰਗਟ ਸਿੰਘ, ਭਗਤ ਕੇਹਰ ਸਿੰਘ ਨੌਗਾਵਾਂ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਗੁਰਮੇਜ ਸਿੰਘ, ਮਿਹਰ ਸਿੰਘ, ਕਰਮ ਸਿੰਘ ਅਤੇ ਰੁੱਲਦਾ ਸਿੰਘ ਅਲੀਪੁਰ ਜੱਟਾਂ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਕੇਸ਼ ਗੁਪਤਾ ਦੀ ਅਗਵਾਈ ’ਚ ਹੋਈ ਵਪਾਰੀਆਂ ਦੀ ਮੀਟਿੰਗ ਅਗਲੀ ਖ਼ਬਰ ਪੰਜਾਬੀ ‘ਵਰਸਿਟੀ ਵਿਖੇ ‘ਵਿਕਸਿਤ ਭਾਰਤ ਯੁਵਾ ਕਨੈਕਟ- ਸਪੋਰਟਸ ਐਡੀਸ਼ਨ’ ਪ੍ਰੋਗਰਾਮ ਕਰਵਾਇਆ
Ad Position 24