29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਨੇ ਮੰਗਾਂ ਸੰਬੰਧੀ ਰੱਖੜੀ ਦੇ ਤਿਉਹਾਰ ਮੌਕੇ ਵੀ ਲਗਾਇਆ ਧਰਨਾ

ਪਟਿਆਲਾ, 28 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਸੰਘ (ਪੂਟਾ) ਵਲੋਂ ਆਪਣੀਆਂ ਮੰਗਾਂ ਦੀ ਅਣਦੇਖੀ ਦੇ ਰੋਸ ਵਜੋਂ ਉਪ ਕੁਲਪਤੀ ਦਫ਼ਤਰ ਦੇ ਸਾਹਮਣੇ ਅੱਜ ਰੱਖੜੀ ਵਾਲੇ ਦਿਨ ਵੀ ਰੋਸ ਧਰਨਾ ਦਿੱਤਾ। ਧਰਨੇ ਦੀ ਅਗਵਾਈ ਪੂਟਾ ਦੇ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 29-08-2026
ਪਟਿਆਲਾ, 28 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਸੰਘ (ਪੂਟਾ) ਵਲੋਂ ਆਪਣੀਆਂ ਮੰਗਾਂ ਦੀ ਅਣਦੇਖੀ ਦੇ ਰੋਸ ਵਜੋਂ ਉਪ ਕੁਲਪਤੀ ਦਫ਼ਤਰ ਦੇ ਸਾਹਮਣੇ ਅੱਜ ਰੱਖੜੀ ਵਾਲੇ ਦਿਨ ਵੀ ਰੋਸ ਧਰਨਾ ਦਿੱਤਾ। ਧਰਨੇ ਦੀ ਅਗਵਾਈ ਪੂਟਾ ਦੇ ਪ੍ਰਧਾਨ ਡਾ. ਨਿਸ਼ਾਨ ਸਿੰਘ ਦਿਓਲ ਅਤੇ ਸਕੱਤਰ ਡਾ. ਅਵਨੀਤ ਪਾਲ ਸਿੰਘ ਨੇ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਪੂਟਾ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਕੋਈ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਅਧਿਆਪਕਾਂ ਵਿਚ ਭਾਰੀ ਰੋਸ ਹੈ। ਪੂਟਾ ਵਲੋਂ ਅਧਿਆਪਕਾਂ ਦੀਆਂ ਕੈਰੀਅਰ ਡਵਾਂਸਮੈਂਟ ਸਕੀਮ ਅਧੀਨ ਤਰੱਕੀ ਲਈ ਯੂ.ਜੀ.ਸੀ. ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ, ਤਰੱਕੀ ਦੇ ਬਕਾਇਆ ਕੇਸਾਂ ਨੂੰ ਤੁਰੰਤ ਮੁਕੰਮਲ ਕਰਨ, ਸੱਤਵੇਂ ਤਨਖਾਹ ਕਮਿਸ਼ਨ ਦੇ ਬਕਾਏ ਦੇ ਤੁਰੰਤ ਭੁਗਤਾਨ, ਅਧਿਆਪਕਾਂ ਦੀਆਂ ਖਾਲੀ ਆਸਾਮੀਆਂ ਤੁਰੰਤ ਭਰਨ ਅਤੇ ਹੋਰ ਮੰਗਾਂ ਲਈ 14 ਅਗਸਤ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪ੍ਰਸ਼ਾਸਨ ਵਲੋਂ ਅਜੇ ਤੱਕ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਅਧਿਆਪਨ ਕਾਰਜ ਬੰਦ ਕਰਨ ਸਮੇਤ ਵੱਡੇ ਫੈਸਲੇ ਲਏ ਜਾਣਗੇ, ਜਿਸ ਦੀ ਜਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਡਾ. ਚਰਨਜੀਤ ਸਿੰਘ ਨੌਹਰਾ, ਡਾ. ਸਰਬਜੀਤ ਸਿੰਘ ਅਤੇ ਹੋਰ ਸੀਨੀਅਰ ਅਧਿਆਪਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ਵਿਚ ਰੌਣਕਾਂ ਅਗਲੀ ਖ਼ਬਰ 31 ਨੂੰ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਮਨਾਈ ਜਾਵੇਗੀ ਤਿੰਨ ਮਹਾਨ ਸੰਤ ਮਹਾਂਪੁਰਖਾਂ ਦੀ ਸਾਲਾਨਾ ਬਰਸੀ
Ad Position 24