29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪਿੰਡ ਗੁਥਮੁੜਾ ਵਿਖੇ ਭਾਰੀ ਗਿਣਤੀ ’ਚ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਸ਼ਾਮਿਲ ਹੋਏ ਆਗੂਆਂ ਨੂੰ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ-ਬੀਬੀ ਰਾਜਵੰਤ ਕੌਰ

ਦੇਵੀਗੜ੍ਹ, 28 ਅਗਸਤ (ਰਾਜਿੰਦਰ ਸਿੰਘ ਮੌਜੀ)-ਪੰਜਾਬ ਵਿੱਚ ਸਿਆਸੀ ਸਰਗਰਮੀਆਂ ਨੂੰ ਨਵਾਂ ਹੁਲਾਰਾ ਦਿੰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ ਇਸਤਰੀ ਵਿੰਗ ਦੀ ਸੂਬਾ ਮੀਤ ਪ੍ਰਧਾਨ ਬੀਬੀ ਰਾਜਵੰਤ ਕੌਰ ਘੜਾਮ ਦੀ ਅਗਵਾਈ ਹੇਠ ਪਿੰਡ ਗੁਥਮੁੜਾ ਵਿਖੇ ਇੱਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਮਰਦਾਂ ਅਤੇ ਨੌਜਵਾਨਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਨੀਤੀਆਂ ਵਿੱਚ ਆਪਣਾ ਪੂਰਾ ਭਰੋਸਾ ਪ੍ਰਗਟਾਇਆ ਅਤੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 29-08-2026
ਦੇਵੀਗੜ੍ਹ, 28 ਅਗਸਤ (ਰਾਜਿੰਦਰ ਸਿੰਘ ਮੌਜੀ)-ਪੰਜਾਬ ਵਿੱਚ ਸਿਆਸੀ ਸਰਗਰਮੀਆਂ ਨੂੰ ਨਵਾਂ ਹੁਲਾਰਾ ਦਿੰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ ਇਸਤਰੀ ਵਿੰਗ ਦੀ ਸੂਬਾ ਮੀਤ ਪ੍ਰਧਾਨ ਬੀਬੀ ਰਾਜਵੰਤ ਕੌਰ ਘੜਾਮ ਦੀ ਅਗਵਾਈ ਹੇਠ ਪਿੰਡ ਗੁਥਮੁੜਾ ਵਿਖੇ ਇੱਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਮਰਦਾਂ ਅਤੇ ਨੌਜਵਾਨਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਨੀਤੀਆਂ ਵਿੱਚ ਆਪਣਾ ਪੂਰਾ ਭਰੋਸਾ ਪ੍ਰਗਟਾਇਆ ਅਤੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਸੂਬਾ ਮੀਤ ਪ੍ਰਧਾਨ ਬੀਬੀ ਰਾਜਵੰਤ ਕੌਰ ਘੜਾਮ ਨੇ ਨਵੇਂ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਅਤੇ ਪੰਜਾਬ ਦੇ ਹੱਕਾਂ ਦੀ ਅਸਲ ਆਵਾਜ਼ ਸਿਰਫ਼ ‘ਵਾਰਿਸ ਪੰਜਾਬ ਦੇ’ ਪਾਰਟੀ ਹੀ ਬੁਲੰਦ ਕਰ ਰਹੀ ਹੈ। ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਲਾਰੇ-ਲੱਪੇ ਵਾਲੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਹਨਾਂ ਕਿਹਾ ਕਿ ਅੱਜ ਪੰਜਾਬ ਨੂੰ ਬਚਾਉਣ ਲਈ ਹਰ ਵਰਗ ਦੇ ਲੋਕਾਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ। ਸਾਡੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਵਰਕਰ ਅਤੇ ਆਗੂ ਨੂੰ ਬਣਦਾ ਮਾਨ-ਸਤਿਕਾਰ ਅਤੇ ਪੂਰੀ ਤਾਕਤ ਦਿੱਤੀ ਜਾਵੇਗੀ ਤਾਂ ਜੋ ਅਸੀਂ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਸੇਵਾ ਕਰ ਸਕੀਏ।”ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਪਾਰਟੀ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਪਿੰਡ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਅਜਿਹੇ ਪ੍ਰੋਗਰਾਮ ਲਗਾਤਾਰ ਜਾਰੀ ਰਹਿਣਗੇ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਕਿਸਾਨੀ ਮਸਲਿਆਂ, ਬੇਰੁਜ਼ਗਾਰੀ ਅਤੇ ਨੌਜਵਾਨਾਂ ਨੂੰ ਸਹੀ ਸੇਧ ਦੇਣ ਜਿਹੇ ਅਹਿਮ ਵਿਸ਼ਿਆਂ ਉੱਤੇ ਵੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਸਰਬਜੀਤ ਸਿੰਘ ਘੜਾਮ, ਗੁਰਮੀਤ ਸਿੰਘ ਗੁਥਮੁੜਾ , ਭੁਪਿੰਦਰ ਸਿੰਘ ਜਗੌਲੀ,ਰਾਮ ਸ਼ਰਨ, ਗੁਰਕੀਰਤ ਸਿੰਘ ਸੰਧੂ, ਗੁਰਜੰਟ ਸਿੰਘ, ਗੁਰਲਾਲ ਸਿੰਘ, ਦਵਿੰਦਰ ਸਿੰਘ, ਇੰਦਰਦੀਪ ਸਿੰਘ, ਤਰਸੇਮ ਸਿੰਘ, ਰਣਧੀਰ ਸਿੰਘ, ਮਨਜੀਤ ਸਿੰਘ, ਪੁਸ਼ਪਿੰਦਰ ਸਿੰਘ, ਸੁਖਜਿੰਦਰ ਸਿੰਘ, ਦਲਜੀਤ ਸਿੰਘ,ਭਜਨ ਸਿੰਘ,ਗੁਰਪਾਲ ਸਿੰਘ, ਅਜੈਬ ਸਿੰਘ, ਸਾਹਿਬ ਸਿੰਘ ਅਤੇ ਸਤਨਾਮ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਆਪਣੇ ਹੰਕਾਰ ’ਚ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਦੀ ਆਵਾਜ਼ ਕੁਚਲਣ ਲਈ ਪੱਬਾਂ ਭਾਰ-ਵਿਰਕ ਅਗਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਡਾ. ਜ਼ੋਰਾ ਸਿੰਘ
Ad Position 24