ਪਿੰਡ ਕਮੇਲੀ ਤੇ ਬਿਸ਼ਨਗੜ੍ਹ ’ਚ ਦਿਖਾਈ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ
ਨਾਭਾ, 29 ਅਗਸਤ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਐਲ. ਈ.
ਨਾਭਾ, 29 ਅਗਸਤ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਐਲ. ਈ. ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ। ਨਾਭਾ ਬਲਾਕ ਦੇ ਪਿੰਡ ਕਮੇਲੀ ਤੇ ਬਿਸ਼ਨਗੜ੍ਹ ਵਿਚ ਵੀ ਵੱਡੀ ਗਿਣਤੀ ’ਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਇਹ ਦਸਤਾਵੇਜ਼ੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।