30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਕਾਲਰਜ਼ ਸਕੂਲ ਨੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ’ਚ ਜਿੱਤਿਆ ਪਹਿਲਾ ਸਥਾਨ

ਰਾਜਪੁਰਾ, 29 ਅਗਸਤ (ਜੀ. ਪੀ.

Ad Position 21
No active advertisement
ਅਜੀਤ ਡੈਸਕ 30-08-2026
ਰਾਜਪੁਰਾ, 29 ਅਗਸਤ (ਜੀ. ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਰਾਜਪੁਰਾ ਦੇ ਵਿਦਿਆਰਥੀਆਂ ਨੇ 24 ਤੋਂ 27 ਅਗਸਤ 2026 ਤੱਕ ਪੋਲੋ ਗਰਾਊਂਡ ਪਟਿਆਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ਜ਼ਿਲਾ ਪਟਿਆਲਾ ’ਚ ਹੋਏ ਇਸ ਮੁਕਾਬਲੇ ਵਿਚ ਵੱਖ-ਵੱਖ ਜ਼ੋਨਾਂ ਤੋਂ 12 ਟੀਮਾਂ ਦੇ ਹਿੱਸਾ ਲਿਆ। ਜਿਸ ’ਚ ਲੜਕਿਆਂ ਦੇ 17 ਸਾਲਾਂ ਵਰਗ ਫਾਈਨਲ ਮੈਚ ਵਿਚ ਸਕਾਲਰਜ ਪਬਲਿਕ ਸਕੂਲ ਰਾਜਪੁਰਾ ਦੇ ਚਾਰ ਵਿਦਿਆਰਥੀ ਕਰਨਵੀਰ ਸਿੰਘ, ਪਰਵਿੰਦਰ ਸਿੰਘ, ਰਾਜਵੀਰ ਸਿੰਘ, ਕਰਨਜੋਤ ਸਿੰਘ ਨੇ ਰਾਜਪੁਰਾ ਜ਼ੋਨ ਦੀ ਤਰਫੋਂ ਖੇਡਦੇ ਹੋਏ ਭੁੰਨਰਹੇੜੀ ਜ਼ੋਨ ਨੂੰ ਪਛਾੜਦੇ ਹੋਏ ਸੋਨੇ ਦਾ ਤਗਮਾ ਜਿੱਤਿਆ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲੜਕਿਆਂ ਦੇ 19 ਸਾਲਾ ਵਰਗ ਵਿਚ ਸਕਾਲਰ ਪਬਲਿਕ ਸਕੂਲ ਦੇ ਚਾਰ ਵਿਦਿਆਰਥੀਆਂ ਸਵਾਸਤੀਕ ਰਾਣਾ, ਕਰਨਵੀਰ ਸਿੰਘ, ਅਮਨਜੋਤ ਸਿੰਘ, ਪਵੀ ਸ਼ਰਮਾ ਨੇ ਰਾਜਪੁਰਾ ਜ਼ੋਨ ਦੀ ਤਰਫੋਂ ਖੇਡਦੇ ਹੋਏ ਘਨੌਰ ਜ਼ੋਨ ਨੂੰ ਪਛਾੜਦੇ ਹੋਏ ਕਾਂਸੀ ਦਾ ਤਗਮਾ ਜਿੱਤਿਆ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਜਿੱਤ ਹਾਸਿਲ ਕਰਨ ਵਾਲੇ ਖਿਡਾਰੀਆਂ ਦੀ ਚੋਣ ਅੰਤਰ ਜਿਲ੍ਹਾ ਪੱਧਰੀ ਮੁਕਾਬਲੇ ਵਿਚ ਹੋ ਗਈ। ਵਿਦਿਆਰਥੀਆਂ ਦੀ ਇਸ ਜਿੱਤ ’ਤੇ ਚੇਅਰਮੈਨ ਤਰਸੇਮ ਜੋਸ਼ੀ ਤੇ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਕਿਹਾ ਕਿ ਇਹ ਵਿਦਿਆਰਥੀ ਸਾਡੇ ਸਕੂਲ ਦਾ ਮਾਣ ਹਨ। ਉਨ੍ਹਾਂ ਨੇ ਕੋਚ ਗੁਰਦੀਪ ਸਿੰਘ ਤੇ ਕੋਚ ਦਵਿੰਦਰ ਸਿੰਘ ਨੂੰ ਇਸ ਸਫਲਤਾ ਦਾ ਸਿਹਰਾ ਦਿੰਦਿਆਂ ਹੋਇਆ ਵਧਾਈਆਂ ਦਿੱਤੀਆਂ। ਸਕੂਲ ਦੀ ਪ੍ਰਿੰਸੀਪਲ ਭਾਰਤੀ ਆਸ਼ੂਤੋਸ਼ ਨੇ ਕਿਹਾ ਕਿ ਇਹ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ ਦੇ ਵਿਚ ਬਹੁਤ ਹੀ ਖੁਸ਼ੀ ਵਾਲਾ ਦਿਨ ਹੈ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਰਾਜਕੁਮਾਰ ਰਾਣਾ ਤੇ ਹੋਰਨਾਂ ਵਲੋਂ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਭਾਈ ਜੀਵਨ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਕੌਮ ਲਈ ਸਦਾ ਪ੍ਰੇਰਨਾ ਸਰੋਤ ਰਹੇਗੀ-ਕ੍ਰਿਸ਼ਨ ਸਿੰਘ ਸਨੌਰ
Ad Position 24