ਡਾ. ਬੀ. ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ਵਿਚ 28 ਤਗਮੇ ਜਿੱਤ ਕੇ ਰਚਿਆ ਇਤਿਹਾਸ
ਦੇਵੀਗੜ੍ਹ 29 ਅਗਸਤ (ਰਾਜਿੰਦਰ ਸਿੰਘ ਮੌਜੀ)-ਡਾ. ਬੀ.
ਦੇਵੀਗੜ੍ਹ 29 ਅਗਸਤ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਦੇ ਖਿਡਾਰੀਆਂ ਨੇ 70ਵੀਂ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 28 ਤਗਮੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਹ ਚੈਂਪੀਅਨਸ਼ਿਪ ਐਸ. ਆਰ. ਐਚ. ਜੈਨ ਹਿੰਦੂ ਪਬਲਿਕ ਸਕੂਲ ਵਿਖੇ ਕਰਵਾਈ ਗਈ ਸੀ, ਜਿਸ ਵਿਚ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਦੇ ਸਕੂਲਾਂ ਨੇ ਹਿੱਸਾ ਲਿਆ। ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਸਕੂਲ ਦੇ ਤਿੰਨ ਖਿਡਾਰੀਆਂ ਜਸਲੀਨ ਕੌਰ, ਪ੍ਰਿੰਸੀਪਲ ਸਿੰਘ ਤੇ ਇੰਦਰਜੀਤ ਸਿੰਘ ਦੀ ਚੋਣ ਆਉਣ ਵਾਲੀ ਸੂਬਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਲਈ ਕੀਤੀ ਗਈ ਹੈ। ਇਸ ਮੌਕੇ ਚਾਂਦੀ ਦੇ ਤਗ਼ਮੇ ਜਿੱਤਣ ਵਾਲੇ ਚਹਿਤਪ੍ਰੀਤ ਕੌਰ, ਅਨੂ, ਨਿਤਿਸ਼ ਮੈਥਾਨੀ, ਵਾਸੂ ਬਨਵਾਲਾ, ਪ੍ਰਤਾਪ ਸਿੰਘ, ਅਰਮਾਨਪ੍ਰੀਤ ਸਿੰਘ, ਅਭਿਰਾਜਵੀਰ ਸਿੰਘ, ਗੁਰਨੂਰ, ਗੁਰਕੀਰਤ ਸਿੰਘ ਤੇ ਗੁਰਮਨਪ੍ਰੀਤ ਕੌਰ ਸਨ। ਇਸੇ ਤਰ੍ਹਾਂ ਦਮਨਪ੍ਰੀਤ ਕੌਰ, ਖੁਸ਼ਦੀਪ ਕੌਰ, ਗੁਰਨੂਰ ਕੌਰ, ਸੋਨਾਕਸ਼ੀ, ਆਰੀਅਨ ਗੋਸਵਾਮੀ, ਮਾਨ ਸਿੰਘ, ਤੁਸ਼ਾਰ ਸ਼ਰਮਾ, ਨਵਦੀਪ ਸਿੰਘ, ਹਰਮਨ ਸਿੰਘ, ਗੁਰਮਨਪ੍ਰੀਤ ਸਿੰਘ, ਨਵਨਦੀਪ ਸਿੰਘ, ਅਭਿਜੋਤ ਸਿੰਘ, ਹਿਮਾਂਸ਼ੂ, ਲਵਲੀ ਅਤੇ ਜਸਕਿਰਤ ਸਿੰਘ ਨੇ ਕਾਂਸੀ ਦੇ ਤਗਮੇ ਜਿੱਤੇ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਕੂਲ ਪਹੁੰਚਣ ’ਤੇ ਜੇਤੂ ਬੱਚਿਆਂ ਦਾ ਭਰਵਾਂ ਸਵਾਗਤ ਕੀਤਾ। ਪ੍ਰਬੰਧਕਾਂ ਨੇ ਖਿਡਾਰੀਆਂ ਦੀ ਪਿੱਠ ਥਾਪਦਿਆਂ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਤੇ ਡੀ. ਪੀ. ਈ. ਜਸਵੰਤ ਸਿੰਘ ਦੀ ਮਿਹਨਤ ਅਤੇ ਅਗਵਾਈ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿਚ ਖੇਡ ਭਾਵਨਾ ਨੂੰ ਵਧਾਉਂਦੀਆਂ ਹਨ ਤੇ ਹੋਰ ਬੱਚਿਆਂ ਨੂੰ ਵੀ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦੀਆਂ ਹਨ।