ਆਨਾਜ ਮੰਡੀ ’ਚ ‘ਏਕ ਸ਼ਾਮ ਸ਼ਿਵ ਭੋਲੇ ਦੇ ਨਾਮ’ ਸਮਾਗਮ ਦੀਆਂ ਤਿਆਰੀਆਂ ਦਾ ਐਸ. ਪੀ. ਬਰਾੜ ਨੇ ਲਿਆ ਜਾਇਜ਼ਾ
ਰਾਜਪੁਰਾ, 29 ਅਗਸਤ (ਰਣਜੀਤ ਸਿੰਘ)-ਰਾਜਪੁਰਾ ਦੀ ਅਨਾਜ ਮੰਡੀ ਵਿਚ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਮੇਤ ਸੂਬੇ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਹੋਵੇਗੀ। ਇਸ ਮੌਕੇ ਆਨਾਜ ਮੰਡੀ ’ਚ ਸ਼ਰਧਾਲੂਆਂ ਦਾ ਮੇਲਾ ਲੱਗੇਗਾ।
ਰਾਜਪੁਰਾ, 29 ਅਗਸਤ (ਰਣਜੀਤ ਸਿੰਘ)-ਰਾਜਪੁਰਾ ਦੀ ਅਨਾਜ ਮੰਡੀ ਵਿਚ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਮੇਤ ਸੂਬੇ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਹੋਵੇਗੀ। ਇਸ ਮੌਕੇ ਆਨਾਜ ਮੰਡੀ ’ਚ ਸ਼ਰਧਾਲੂਆਂ ਦਾ ਮੇਲਾ ਲੱਗੇਗਾ। ਇਸ ਮੌਕੇ ਪੁਲਿਸ ਵਲੋਂ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ ਅਤੇ ਐਸ. ਪੀ. ਰਾਜਪੁਰਾ ਬਿਕਰਮਜੀਤ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਪੁੱਜੇ ਅਤੇ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਦੀ ਬਰੀਫਿੰਗ ਕੀਤੀ। ਇਸ ਸੰਬੰਧੀ ਐਸ. ਪੀ. ਬਿਕਰਮਜੀਤ ਸਿੰਘ ਬਰਾੜ ਦਾ ਕਿਹਾ ਕਿ 31 ਅਗਸਤ ਨੂੰ ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ ਹੇਠ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਐਸ. ਐਸ. ਪੀ. ਪਟਿਆਲਾ ਵਰੁਣ ਸ਼ਰਮਾ ਦੀ ਯੋਗ ਅਗਵਾਈ ਨੂੰ ਮੁੱਖ ਰੱਖ ਕੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਆਨਾਜ ਮੰਡੀ ਵਿਚ ਆਏ ਹੋਏ ਹਨ। ਉਨ੍ਹਾਂ ਨੇ ਅੱਜ ਖੁਦ ਪੁਲਿਸ ਅਫਸਰਾਂ ਨਾਲ ਸਥਿਤੀ ਦਾ ਜਾਇਜ਼ਾ ਲਿਆ ਤੇ ਸਮਾਗਮ ਵਾਲੀ ਥਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਦੱਸਿਆ ਕਿ ਅੱਜ ਪੁਲਿਸ ਅਫਸਰਾਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਬਾਰੇ ਦੱਸਿਆ ਗਿਆ ਹੈ ਅਤੇ ਹਦਾਇਤ ਕੀਤੀ ਗਈ ਹੈ ਕਿ ਸਮਾਗਮ ਦੌਰਾਨ ਸ਼ਰਧਾਲੂਆਂ ਦੀ ਸੁਵਿਧਾ, ਅਮਨ ਕਾਨੂੰਨ ਤੇ ਵੀ. ਆਈ. ਪੀ. ਗੈਸਟਾਂ ਦੀ ਸੁਰੱਖਿਆ ’ਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਜ਼ਿਰਕਯੋਗ ਹੈ ਕਿ ਆਨਾਜ ਮੰਡੀ ’ਚ ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ ਹੇਠ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਇਸ ਨੂੰ ਲੈ ਕੇ ਭਗਵਾਨ ਸ਼ਿਵ ਸ਼ੰਕਰ ਦੇ ਨਾਮ ’ਚ ਰਾਜਪੁਰਾ ਨਗਰੀ ਰੰਗੀ ਜਾਵੇਗੀ।