30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ-ਜੀ. ਟੀ. ਯੂ. ਪੰਜਾਬ­

ਸਮਾਣਾ, 29 ਅਗਸਤ (ਪ੍ਰੀਤਮ ਸਿੰਘ ਨਾਗੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਵਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਤੇ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਵਾਲੇ ਟਵੀਟ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਉਕਤ ਟਵੀਟ ਦੀਆਂ ਕਾਪੀਆਂ ਸਮਾਣਾ, ਰਾਜਪੁਰਾ , ਪਟਿਆਲਾ, ਪਾਤੜਾਂ, ਨਾਭਾ, ਦੇਵੀਗੜ੍ਹ ਦੇ ਵੱਖ-ਵੱਖ ਸਕੂਲਾਂ ਵਿਚ ਫੂਕ ਕੇ ਤਿੱਖਾ ਰੋਸ ਜ਼ਾਹਰ ਕੀਤਾ। ਇਸ ਮੌਕੇ ਜੀ.

Ad Position 21
No active advertisement
ਅਜੀਤ ਡੈਸਕ 30-08-2026
ਸਮਾਣਾ, 29 ਅਗਸਤ (ਪ੍ਰੀਤਮ ਸਿੰਘ ਨਾਗੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਵਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਤੇ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਵਾਲੇ ਟਵੀਟ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਉਕਤ ਟਵੀਟ ਦੀਆਂ ਕਾਪੀਆਂ ਸਮਾਣਾ, ਰਾਜਪੁਰਾ , ਪਟਿਆਲਾ, ਪਾਤੜਾਂ, ਨਾਭਾ, ਦੇਵੀਗੜ੍ਹ ਦੇ ਵੱਖ-ਵੱਖ ਸਕੂਲਾਂ ਵਿਚ ਫੂਕ ਕੇ ਤਿੱਖਾ ਰੋਸ ਜ਼ਾਹਰ ਕੀਤਾ। ਇਸ ਮੌਕੇ ਜੀ. ਟੀ. ਯੂ. ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਅਤੇ ਜਰਨਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਕਿਹਾ ਕਿ ਮੁਲਾਜ਼ਮ ਅਤੇ ਅਧਿਆਪਕ ਵਰਗ ਆਪਣੀਆਂ ਜਾਇਜ਼ ਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰ ਰਿਹਾ ਹੈ ਪਰ ਸਰਕਾਰ ਵਲੋਂ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਧਮਕੀਆਂ ਅਤੇ ਦਬਾਅ ਦੀ ਨੀਤੀ ਅਪਣਾਉਣਾ ਬੇਹਦ ਨਿੰਦਣਯੋਗ ਹੈ। ਜੀ. ਟੀ. ਯੂ. ਆਗੂ ਸਪਿੰਦਰਜੀਤ ਸ਼ਰਮਾ, ਗੁਰਪ੍ਰੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਖੰਗੂੜਾ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਆਵਾਜ਼ਾਂ ਦਬਾਉਣ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਕੇ ਮੰਗਾਂ ਦਾ ਸਾਰਥਕ ਹੱਲ ਕੱਢਣਾ ਚਾਹੀਦਾ ਹੈ। ਕੁਲਵਿੰਦਰ ਸਿੰਘ ਬਰਾਸ, ਨਾਇਬ ਸਿੰਘ ਸਿੱਧੂ ਅਤੇ ਬਲਵਿੰਦਰ ਸਿੰਘ ਸਿੱਧੂ, ਜੀ. ਟੀ. ਯੂ. ਆਗੂ ਹਿੰਮਤ ਸਿੰਘ ਖੋਖ, ਦੀਦਾਰ ਸਿੰਘ ਪਟਿਆਲਾ, ਹਰਪ੍ਰੀਤ ਸਿੰਘ ਉਪਲ, ਮਨਦੀਪ ਸਿੰਘ ਕਾਲੇਕੇ, ਰਜਿੰਦਰ ਜਵੰਦਾ, ਟਹਿਲਬੀਰ ਸਿੰਘ ਪਟਿਆਲਾ, ਬਲਜਿੰਦਰ ਸਿੰਘ ਰਾਜਪੁਰਾ, ਪੁਸ਼ਪਿੰਦਰ ਸਿੰਘ ਹਰਪਾਲਪੁਰ, ਹਰਦੀਪ ਸਿੰਘ ਪਟਿਆਲਾ, ਸੁਰਿੰਦਰ ਸਿੰਘ ਲਾਡਾ ਅਤੇ ਅਮਰਿੰਦਰ ਸਿੰਘ ਤਰਖੇੜੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਸਦਭਾਵਨਾ ਯਾਤਰਾ ਦਾ ਆਯੋਜਨ ਅੱਜ ਤੋਂ, 3 ਸਤੰਬਰ ਨੂੰ ਪੁੱਜੇਗੀ ਯਾਤਰਾ ਹਜ਼ੂਰ ਸਾਹਿਬ ਅਗਲੀ ਖ਼ਬਰ ਸਕੂਲਾਂ ਤੇ ਦਫ਼ਤਰਾਂ ਦੇ ਬਾਹਰ ਮੁੱਖ ਮੰਤਰੀ ਦੇ ਟਵੀਟ ਤੇ ਧਮਕੀ ਭਰੇ ਪੱਤਰ ਦੀਆਂ ਸਾੜੀਆਂ ਕਾਪੀਆਂ
Ad Position 24