30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰੈਸਲਿੰਗ ’ਚ ਸਨੌਰ ਦੇ ਤਿੰਨ ਹੋਣਹਾਰ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸਨੌਰ, 29 ਅਗਸਤ (ਸੋਖਲ)-ਸਨੌਰ ਦੇ ਤਿੰਨ ਉੱਭਰਦੇ ਖਿਡਾਰੀਆਂ ਨੇ ਰੈਸਲਿੰਗ ਦੇ ਵੱਖ-ਵੱਖ ਉਮਰ ਵਰਗਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤ ਕੇ ਸਨੌਰ ਤੇ ਆਪਣੇ ਪਰਿਵਾਰਾਂ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਖੇਡ ਪ੍ਰੇਮੀਆਂ ਤੇ ਇਲਾਕਾ ਵਾਸੀਆਂ ਵਿਚ ਖੁਸ਼ੀ ਦਾ ਮਾਹੌਲ ਹੈ।

Ad Position 21
No active advertisement
ਅਜੀਤ ਡੈਸਕ 30-08-2026
ਸਨੌਰ, 29 ਅਗਸਤ (ਸੋਖਲ)-ਸਨੌਰ ਦੇ ਤਿੰਨ ਉੱਭਰਦੇ ਖਿਡਾਰੀਆਂ ਨੇ ਰੈਸਲਿੰਗ ਦੇ ਵੱਖ-ਵੱਖ ਉਮਰ ਵਰਗਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤ ਕੇ ਸਨੌਰ ਤੇ ਆਪਣੇ ਪਰਿਵਾਰਾਂ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਖੇਡ ਪ੍ਰੇਮੀਆਂ ਤੇ ਇਲਾਕਾ ਵਾਸੀਆਂ ਵਿਚ ਖੁਸ਼ੀ ਦਾ ਮਾਹੌਲ ਹੈ। ਰੈਸਲਿੰਗ ਦੇ ਅੰਡਰ-17 ਵਰਗ ਵਿਚ ਗੁਰਨੂਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਂਅ ਕੀਤਾ। ਇਸੇ ਤਰ੍ਹਾਂ ਗੁਰਨੂਰ ਕੌਰ ਨੇ ਅੰਡਰ-14 ਅਤੇ ਪ੍ਰਭਦੀਪ ਸਿੰਘ ਨੇ ਅੰਡਰ-12 ਵਰਗ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਹਾਸਿਲ ਕੀਤੇ। ਇਸ ਮੌਕੇ ਹਲਕਾ ਸਨੌਰ ਦੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਤੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਤਿੰਨਾਂ ਹੋਣਹਾਰ ਖਿਡਾਰੀਆਂ ਨੂੰ ਆਪਣੇ ਗ੍ਰਹਿ ਵਿਖੇ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸਨ ਤੇ ਲਗਨ ਸਦਕਾ ਨੌਜਵਾਨ ਖਿਡਾਰੀ ਖੇਡਾਂ ਦੇ ਖੇਤਰ ਵਿਚ ਵੱਡੀਆਂ ਮੰਜ਼ਿਲਾਂ ਹਾਸਿਲ ਕਰ ਸਕਦੇ ਹਨ। ਸੰਧੂ ਨੇ ਕਿਹਾ ਕਿ ਸਨੌਰ ਦੇ ਇਨ੍ਹਾਂ ਨੌਜਵਾਨ ਖਿਡਾਰੀਆਂ ਦੀ ਕਾਮਯਾਬੀ ਹੋਰ ਬੱਚਿਆਂ ਤੇ ਨੌਜਵਾਨਾਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਕਰੇਗੀ। ਉਨ੍ਹਾਂ ਤਿੰਨਾਂ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਗੁਰਨੂਰ ਸਿੰਘ ਦੇ ਪਿਤਾ ਵਿਕਰਮਜੀਤ ਸਿੰਘ, ਗੁਰਨੂਰ ਕੌਰ ਅਤੇ ਪ੍ਰਭਦੀਪ ਸਿੰਘ ਦੇ ਪਿਤਾ ਮਨਿੰਦਰ ਸਿੰਘ ਬੱਬੂ , ਅਮਰ ਅਲੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਸਮਾਣਾ ਵਲੋਂ ਵਾਤਾਵਰਨ ਪਾਰਕ ਵਿਚ ਬੂਟੇ ਲਗਾਏ ਅਗਲੀ ਖ਼ਬਰ ਵਿਸ਼ੇਸ਼ ਸਦਭਾਵਨਾ ਯਾਤਰਾ ਦਾ ਆਯੋਜਨ ਅੱਜ ਤੋਂ, 3 ਸਤੰਬਰ ਨੂੰ ਪੁੱਜੇਗੀ ਯਾਤਰਾ ਹਜ਼ੂਰ ਸਾਹਿਬ
Ad Position 24