31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਪਿੰਡਾਂ ’ਚ ਬੈਠਕਾਂ ਦਾ ਸਿਲਸਿਲਾ ਸ਼ੁਰੂ ‘ ਆਪ’ ਸਰਕਾਰ ਤੋਂ ਦੁਖੀ ਸੂਬੇ ਦੇ ਲੋਕ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ - ਹਰਦਿਆਲ ਕੰਬੋਜ

ਬਨੂੜ, 30 ਅਗਸਤ (ਭੁਪਿੰਦਰ ਸਿੰਘ)-ਪੰਜਾਬ ਅੰਦਰ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਬਨੂੜ ਖੇਤਰ ਦੇ ਪਿੰਡਾਂ ਵਿਚ ਬੈਠਕਾ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸ ਮੁਹਿੰਮ ਤਹਿਤ ਕਰਾਲਾ, ਬੁੱਟਾ ਸਿੰਘ ਵਾਲਾ, ਧਰਮਗੜ੍ਹ ਤੇ ਨੱਗਰ ਜ਼ੋਨ ਅਧੀਨ ਆਉਂਦੇ 21 ਪਿੰਡਾ ਦੇ ਲੋਕਾਂ ਨਾਲ ਬੈਠਕਾਂ ਕੀਤੀਆਂ ਗਈਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 31-08-2026
ਬਨੂੜ, 30 ਅਗਸਤ (ਭੁਪਿੰਦਰ ਸਿੰਘ)-ਪੰਜਾਬ ਅੰਦਰ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਬਨੂੜ ਖੇਤਰ ਦੇ ਪਿੰਡਾਂ ਵਿਚ ਬੈਠਕਾ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸ ਮੁਹਿੰਮ ਤਹਿਤ ਕਰਾਲਾ, ਬੁੱਟਾ ਸਿੰਘ ਵਾਲਾ, ਧਰਮਗੜ੍ਹ ਤੇ ਨੱਗਰ ਜ਼ੋਨ ਅਧੀਨ ਆਉਂਦੇ 21 ਪਿੰਡਾ ਦੇ ਲੋਕਾਂ ਨਾਲ ਬੈਠਕਾਂ ਕੀਤੀਆਂ ਗਈਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ। ਇਨ੍ਹਾਂ ਬੈਠਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਲਕਾ ਰਾਜਪੁਰਾ ਵੀ ਵਿਕਾਸ ਪੱਖੋਂ ਪੱਛੜ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਸੂਬੇ ਵਿਚ ਇਕ ਨੰਬਰ ਦਾ ਹਲਕਾ ਬਣਨ ਦਾ ਮਾਣ ਪ੍ਰਾਪਤ ਕਰਨ ਵਾਲਾ ਹਲਕਾ ਰਾਜਪੁਰਾ ਵਿਚ ਵਿਕਾਸ ਠੱਪ ਹੋਣ ਕਾਰਨ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ, ਜਿਸ ਕਰਕੇ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਵਿਕਾਸ ਕਾਰਜਾਂ ਨੂੰ ਲੀਹਾਂ ’ਤੇ ਤੋਰਿਆ ਜਾ ਸਕੇ। ਇਸ ਨੈਬ ਸਿੰਘ ਜ਼ੈਲਦਾਰ ਪ੍ਰਧਾਨ ਕਾਂਗਰਸ ਬਲਾਕ ਦਿਹਾਤੀ ਬਨੂੜ, ਐਡਵੋਕੇਟ ਗਗਨਦੀਪ ਸਿੰਘ ਬੁੱਟਾ ਸਿੰਘ ਵਾਲਾ, ਹਰਮਿੰਦਰ ਸਿੰਘ ਬਿੱਲਾ ਜੰਗਪੁਰਾ, ਰਾਜੂ ਮਠਿਆੜਾ, ਰਿਸ਼ੀਪਾਲ ਨੰਗਲ, ਊਧਮ ਸਿੰਘ ਛੜਬੜ, ਜਗਤਾਰ ਸਿੰਘ ਬੁੱਢਣਪੁਰ, ਅਮਰਜੀਤ ਸਿੰਘ ਖਲੋਰ, ਦੀਦਾਰ ਸਿੰਘ, ਅਮਰਜੀਤ ਸਿੰਘ ਖਾਸਪੁਰ, ਹਰਪ੍ਰੀਤ ਸਿੰਘ ਸੋਨਿਕ, ਨੀਰਜ਼ ਜੈਨ ਸ਼ਹਿਰੀ ਪ੍ਰਧਾਨ ਬਨੂੜ, ਸਰਬਜੀਤ ਸਿੰਘ ਮਾਣਕਪੁਰ, ਗੁਰਦੀਪ ਸਿੰਘ ਸਾਬਕਾ ਸਰਪੰਚ ਕਰਾਲਾ, ਰਹੀਮ ਖਾਨ ਕਰਾਲੀ, ਜਗਤਾਰ ਸਿੰਘ, ਗੁਰਦੀਪ ਸਿੰਘ ਕਨੌੜ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਬਲਵੀਰ ਸਿੰਘ, ਲਖਵਿੰਦਰ ਸਿੰਘ, ਚਹਿਲ, ਸੁੱਚਾ ਸਿੰਘ ਕਰਾਲੀ ਤੋਂ ਇਲਾਵਾ ਹੋਰ ਬਹੁਤ ਸਾਰੇ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਫ਼-ਸੁਥਰਾ ਸਨੌਰ ਬਣਾਉਣ ਲਈ ਹਲਕਾ ਇੰਚਾਰਜ ਹਡਾਣਾ ਵਲੋਂ ਸਫ਼ਾਈ ਮੁਹਿੰਮ ਅਗਲੀ ਖ਼ਬਰ ਪਟਿਆਲਾ ਨੂੰ ਸਾਫ਼ ਤੇ ਸੁੰਦਰ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ-ਮੇਅਰ ਕੁੰਦਨ ਗੋਗੀਆ
Ad Position 24