31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਜ਼ਿਲ੍ਹਾ ਪੱਧਰੀ ਅੰਡਰ-19 ਫੁੱਟਬਾਲ (ਲੜਕੇ) ਮੁਕਾਬਲੇ ਵਿਚ ਜ਼ੋਨ ਪਟਿਆਲਾ-2 ਨੇ ਜਿੱਤਿਆ ਸੋਨ ਤਗਮਾ

ਪਟਿਆਲਾ, 30 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ਿਲ੍ਹਾ ਪੱਧਰੀ ਅੰਡਰ-19 ਫੁੱਟਬਾਲ (ਲੜਕੇ) ਟੂਰਨਾਮੈਂਟ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ। ਇਹ ਖੇਡ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਸ਼ਾਲੂ ਮਹਿਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 31-08-2026
ਪਟਿਆਲਾ, 30 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ਿਲ੍ਹਾ ਪੱਧਰੀ ਅੰਡਰ-19 ਫੁੱਟਬਾਲ (ਲੜਕੇ) ਟੂਰਨਾਮੈਂਟ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ। ਇਹ ਖੇਡ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਸ਼ਾਲੂ ਮਹਿਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਲਜੀਤ ਸਿੰਘ ਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਫ਼ਲਤਾਪੂਰਵਕ ਨੇਪਰੇ ਚੜ੍ਹੇ। ਇਸ ਜ਼ਿਲ੍ਹਾ ਪੱਧਰੀ ਅੰਡਰ-19 ਫੁੱਟਬਾਲ (ਲੜਕੇ) ਟੂਰਨਾਮੈਂਟ ਵਿਚ ਜ਼ੋਨ ਪਟਿਆਲਾ-2 ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਆਪਣੇ ਨਾਂਅ ਕੀਤਾ। ਟੀਮ ਨੇ ਇਹ ਉਪਲਬਧੀ ਅਨਿਲ ਕੁਮਾਰ, ਸੰਦੀਪ ਸਿੰਘ ਤੇ ਅਜੈ ਕੁਮਾਰ ਦੀ ਯੋਗ ਅਗਵਾਈ ਵਿਚ ਹਾਸਿਲ ਕੀਤੀ। ਅਨਿਲ ਕੁਮਾਰ ਨੇ ਦੱਸਿਆ ਕਿ ਟੀਮ ਦੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਉੱਚ ਦਰਜੇ ਦੀ ਤਕਨੀਕ ਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਕੇ ਖੇਡ ਪ੍ਰੇਮੀਆਂ ਦਾ ਮਨ ਮੋਹ ਲਿਆ। ਇਸ ਸ਼ਾਨਦਾਰ ਜਿੱਤ ’ਤੇ ਜ਼ੋਨ ਪਟਿਆਲਾ-2 ਦੇ ਪ੍ਰਧਾਨ ਡਾ. ਰਜਨੀਸ਼ ਗੁਪਤਾ ਤੇ ਜ਼ੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ ਨੇ ਜੇਤੂ ਖਿਡਾਰੀਆਂ ਸਮੇਤ ਟੀਮ ਇੰਚਾਰਜਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਿਰਨਜੋਤ, ਸੰਦੀਪ ਕੌਰ, ਸ੍ਰੀਮਤੀ ਮਮਤਾ ਰਾਣੀ, ਬਲਕਾਰ ਸਿੰਘ, ਸਤਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਸ਼ੇਰਮਾਜਰਾ (ਪ੍ਰੈੱਸ ਇੰਚਾਰਜ) ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਜਨਰਲ ਵਰਗ ਨਾਲ ਸੰਬੰਧਤ ਭਰਾਤਰੀ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਨਿਵਾਸ ਸੰਗਰੂਰ ਵਿਖੇ ਦਿੱਤੇ ਜਾਣ ਵਾਲੇ ਧਰਨੇ ਦੇ ਸੰਬੰਧ... ਅਗਲੀ ਖ਼ਬਰ ਨੈਸ਼ਨਲ ਮੀਟ ’ਚ ਨਾਂਅ ਰੌਸ਼ਨ ਕਰਨ ਲਈ ਖਿਡਾਰੀ ਕਰਨ ਮਿਹਨਤ-ਇੰਦਰਜੀਤ ਸੰਧੂ
Ad Position 24