01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਅਦਿੱਤਿਆ ਬੈਡਮਿੰਟਨ ਅਕੈਡਮੀ ਵਿਖੇ 70ਵੇਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਦਾ ਉਦਘਾਟਨ

ਪਟਿਆਲਾ, 30 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਇਥੋਂ ਦੀ ਅਦਿੱਤਿਆ ਬੈਡਮਿੰਟਨ ਅਕੈਡਮੀ ਵਿਖੇ 70ਵੇਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਦੀ ਸ਼ੁਰੂਆਤ ਹੋਈ। ਇਸ ਮੌਕੇ ਮਹਿਲ ਕਲਾਂ ਦੇ ਵਿਧਾਇਕ ਤੇ ਵਿਧਾਨ ਸਭਾ ਦੀ ਪ੍ਰੀਵਿਲਿਜ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਤੇ ਪੰਜਾਬ ਗ੍ਰੈਪਲਿੰਗ ਰੈਸਲਿੰਗ ਦੇ ਡਾਇਰੈਕਟਰ ਯੋਗਰਾਜ ਸ਼ਰਮਾ ਸ਼ੈਲੀ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 31-08-2026
ਪਟਿਆਲਾ, 30 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਇਥੋਂ ਦੀ ਅਦਿੱਤਿਆ ਬੈਡਮਿੰਟਨ ਅਕੈਡਮੀ ਵਿਖੇ 70ਵੇਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਦੀ ਸ਼ੁਰੂਆਤ ਹੋਈ। ਇਸ ਮੌਕੇ ਮਹਿਲ ਕਲਾਂ ਦੇ ਵਿਧਾਇਕ ਤੇ ਵਿਧਾਨ ਸਭਾ ਦੀ ਪ੍ਰੀਵਿਲਿਜ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਤੇ ਪੰਜਾਬ ਗ੍ਰੈਪਲਿੰਗ ਰੈਸਲਿੰਗ ਦੇ ਡਾਇਰੈਕਟਰ ਯੋਗਰਾਜ ਸ਼ਰਮਾ ਸ਼ੈਲੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਟੂਰਨਾਮੈਂਟ ਦੇ ਉਦਘਾਟਨੀ ਸਮਾਗਮ ਦੌਰਾਨ ਖਿਡਾਰੀਆਂ ’ਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਖੇਡਾਂ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਵੀ ਸ਼ਹਿਰਾਂ ਵਰਗੀਆਂ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਸੂਬੇ ਭਰ ਵਿਚ ਸ਼ਾਨਦਾਰ ਖੇਡ ਮੈਦਾਨ ਵਿਕਸਿਤ ਕੀਤੇ ਗਏ ਹਨ, ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੌਕੇ ਮਿਲ ਸਕਣ। ਇਸ ਮੌਕੇ ਯੋਗਰਾਜ ਸ਼ਰਮਾ ਸ਼ੈਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਬੈਡਮਿੰਟਨ ਟੂਰਨਾਮੈਂਟ 2 ਸਤੰਬਰ ਤੱਕ ਚੱਲੇਗਾ, ਜਿਸ ਦੌਰਾਨ ਲੜਕਿਆਂ ਤੇ ਲੜਕੀਆਂ ਦੇ ਵੱਖ-ਵੱਖ ਵਰਗਾਂ ਵਿਚ ਮੁਕਾਬਲੇ ਕਰਵਾਏ ਜਾਣਗੇ। ਸ਼ੈਲੀ ਨੇ ਕਿਹਾ ਕਿ ਵਿਧਾਇਕ ਪੰਡੋਰੀ ਖਿਡਾਰੀਆਂ ਨੂੰ ਲਗਾਤਾਰ ਸਹਿਯੋਗ ਦਿੰਦੇ ਹਨ ਅਤੇ ਖਾਸ ਕਰਕੇ ਰੈਸਲਿੰਗ ਅਤੇ ਪੈਰਾ ਖਿਡਾਰੀਆਂ ਦੀ ਡਾਇਟ ਸਮੇਤ ਉਨ੍ਹਾਂ ਦੀਆਂ ਹੋਰ ਲੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਦੇ ਹਨ। ਇਸ ਮੌਕੇ ਦਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਦਵਿੰਦਰ ਬਦੇਸ਼ਾ ਡਾਇਰੈਕਟਰ ਪੰਜਾਬ ਵਾਟਰ ਸਪਲਾਈ, ਯਾਦਵਿੰਦਰ ਸਿੰਘ, ਰਣਜੀਤ ਸਿੰਘ ਡਾਇਰੈਕਟਰ ਗ੍ਰੈਪਲਿੰਗ ਕਮੇਟੀ ਪੰਜਾਬ ਅਤੇ ਸਤਨਾਮ ਸਿੰਘ ਸੱਤਾ, ਐਮ. ਡੀ. ਅਦਿੱਤਿਆ ਬੈਡਮਿੰਟਨ ਚੈਂਪੀਅਨਜ਼ ਕਲੱਬ ਸਮੇਤ ਵੱਡੀ ਗਿਣਤੀ ਵਿਚ ਖਿਡਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਹਰਵਿੰਦਰ ਸਿੰਘ ਟੋਨੀ ਦੀ ਮਾਤਾ ਹਮੀਰ ਕੌਰ ਨਹੀਂ ਰਹੇ ਅੰਤਿਮ ਸੰਸਕਾਰ ’ਚ ਸੈਂਕੜੇ ਲੋਕ ਹੋਏ ਸ਼ਾਮਿਲ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗੁਰੂ ਰਵਿਦਾਸ ਜੀ ਨੂੰ ਸੱਚਾ ਸਤਿਕਾਰ ਉਨ੍ਹਾਂ ਦੀਆਂ ਸਿ...
Ad Position 24