ਖ਼ੂਨਦਾਨ ਲਈ ਵੱਧ ਤੋਂ ਵੱਧ ਨੌਜਵਾਨ ਅੱਗੇ ਆਉਣ-ਅਮਨ ਢੋਟ, ਹਰਸ਼ ਢਿੱਲੋਂ
ਸਨੌਰ, 30 ਅਗਸਤ (ਸੋਖਲ)-ਮਨੁੱਖਤਾ ਦੀ ਸੇਵਾ ਤੇ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਨੌਰ ਵਿਖੇ 13 ਸਤੰਬਰ ਨੂੰ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਖ਼ੂਨਦਾਨ ਕੈਂਪ ਸ਼ਹੀਦ ਊਧਮ ਸਿੰਘ ਪਾਰਕ, ਸਨੌਰ ਵਿਖੇ ਕਰਵਾਇਆ ਜਾਵੇਗਾ।
ਅ
ਅਮਨਦੀਪ ਸਿੰਘ ਅਮਨ ਢੋਟ, ਹਰਸ਼ ਢਿੱਲੋਂ
31-08-2026
ਸਨੌਰ, 30 ਅਗਸਤ (ਸੋਖਲ)-ਮਨੁੱਖਤਾ ਦੀ ਸੇਵਾ ਤੇ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਨੌਰ ਵਿਖੇ 13 ਸਤੰਬਰ ਨੂੰ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਖ਼ੂਨਦਾਨ ਕੈਂਪ ਸ਼ਹੀਦ ਊਧਮ ਸਿੰਘ ਪਾਰਕ, ਸਨੌਰ ਵਿਖੇ ਕਰਵਾਇਆ ਜਾਵੇਗਾ। ਇਸ ਸੰਬੰਧੀ ਹਰਸ਼ ਢਿੱਲੋਂ ਨੇ ਦੱਸਿਆ ਕਿ ਕੈਂਪ ’ਚ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਇਲਾਕਾ ਵਾਸੀਆਂ ਵਲੋਂ ਖ਼ੂਨਦਾਨ ਕਰਨ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਇਕ ਮਹਾਨ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਮਾਜ ਸੇਵੀ ਉਪਰਾਲੇ ਵਿਚ ਸ਼ਾਮਿਲ ਹੋ ਕੇ ਖ਼ੂਨਦਾਨ ਕਰਨਾ ਚਾਹੀਦਾ ਹੈ। ਹਰਸ਼ ਢਿੱਲੋਂ ਨੇ ਦੱਸਿਆ ਕਿ ਕੈਂਪ ਵਿਚ ਅਮਨਦੀਪ ਸਿੰਘ ਅਮਨ ਢੋਟ, ਸੀਨੀਅਰ ਆਗੂ, ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਅਮਨਦੀਪ ਸਿੰਘ ਅਮਨ ਢੋਟ ਨੇ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਤੇ ਸਾਡੇ ਵਲੋਂ ਦਾਨ ਕੀਤਾ ਖ਼ੂਨ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿਚ ਸਹਾਈ ਹੋ ਸਕਦਾ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ 13 ਸਤੰਬਰ ਨੂੰ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਖ਼ੂਨਦਾਨ ਕਰਨ।