ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ 1 ਸਤੰਬਰ ਨੂੰ ਕੱਢੇ ਜਾਣਗੇ ਆਨਲਾਈਨ ਡਰਾਅ-ਮੁੱਖ ਖੇਤੀਬਾੜੀ ਅਫ਼ਸਰ
ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਫੇਸ-2 ਸਾਲ 2026-27 ਦੌਰਾਨ ਵੱਖ-ਵੱਖ ਖੇਤੀ ਮਸ਼ੀਨਾਂ ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਮਿਤੀ 1 ਸਤੰਬਰ ਨੂੰ ਆਨਲਾਈਨ ਡਰਾਅ ਕੱਢਿਆ ਜਾਵੇਗਾ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ.
ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਫੇਸ-2 ਸਾਲ 2026-27 ਦੌਰਾਨ ਵੱਖ-ਵੱਖ ਖੇਤੀ ਮਸ਼ੀਨਾਂ ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਮਿਤੀ 1 ਸਤੰਬਰ ਨੂੰ ਆਨਲਾਈਨ ਡਰਾਅ ਕੱਢਿਆ ਜਾਵੇਗਾ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਤੇ ਮੁੱਢਲੀ ਸਹਿਕਾਰੀ ਸਭਾਵਾਂ ਨੂੰ 80 ਫ਼ੀਸਦੀ ਸਬਸਿਡੀ ਉੱਪਰ ਸੁਪਰ ਐੱਸ. ਐੱਮ. ਐੱਸ., ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਮਲਟੀ-ਕਰਾਪ ਸੁਪਰ ਸੀਡਰ, ਮਲਚਰ ਅਤੇ ਉਲਟਵਾਂ ਪਲਾਓ ਆਦਿ ਮਸ਼ੀਨਾਂ ਤੇ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਡਰਾਅ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ 1 ਸਤੰਬਰ ਨੂੰ ਸਵੇਰੇ ਸਾਢੇ 11 ਵਜੇ ਕੱਢਿਆ ਜਾਵੇਗਾ।