ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ-ਗੁਰਪ੍ਰੀਤ ਸਿੰਘ ਜੀ. ਪੀ.
ਬਸੀ ਪਠਾਣਾਂ, 30 ਅਗਸਤ (ਰਾਜਿੰਦਰ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮਹਿਲਾਵਾਂ ਦੀ ਤਰੱਕੀ, ਸਨਮਾਨ ਤੇ ਆਤਮ-ਨਿਰਭਰਤਾ ਲਈ ਵੱਖ-ਵੱਖ ਲੋਕ-ਪੱਖੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕਿਆ ਜਾਵੇ। ਇਹ ਪ੍ਰਗਟਾਵਾ ‘ਆਪ’ ਐਸ.
ਬਸੀ ਪਠਾਣਾਂ, 30 ਅਗਸਤ (ਰਾਜਿੰਦਰ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮਹਿਲਾਵਾਂ ਦੀ ਤਰੱਕੀ, ਸਨਮਾਨ ਤੇ ਆਤਮ-ਨਿਰਭਰਤਾ ਲਈ ਵੱਖ-ਵੱਖ ਲੋਕ-ਪੱਖੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕਿਆ ਜਾਵੇ। ਇਹ ਪ੍ਰਗਟਾਵਾ ‘ਆਪ’ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਬਸੀ ਪਠਾਣਾਂ ਵਿਖੇ ਮਹਿਲਾਵਾਂ ਦੇ ਇਕ ਸਮਾਰੋਹ ’ਚ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਅਸਲ ਤਰੱਕੀ ਉਸ ਸਮੇਂ ਸੰਭਵ ਹੈ ਜਦੋਂ ਉਸ ਦੀਆਂ ਮਹਿਲਾਵਾਂ ਨੂੰ ਬਰਾਬਰ ਦੇ ਮੌਕੇ, ਸਿੱਖਿਆ, ਸਿਹਤ, ਰੁਜ਼ਗਾਰ ਤੇ ਸੁਰੱਖਿਆ ਮਿਲੇ। ਜੀ. ਪੀ. ਨੇ ਕਿਹਾ ਕਿ ਸਰਕਾਰ ਮਹਿਲਾਵਾਂ ਨੂੰ ਸਿਰਫ਼ ਲਾਭਪਾਤਰੀ ਨਹੀਂ, ਸਗੋਂ ਪੰਜਾਬ ਦੇ ਵਿਕਾਸ ਦੀਆਂ ਭਾਗੀਦਾਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸਿੱਖਿਆ, ਸਿਹਤ, ਸੁਰੱਖਿਆ ਤੇ ਰੁਜ਼ਗਾਰ ਦੇ ਬਰਾਬਰ ਮੌਕੇ ਦੇ ਕੇ ਹੀ ਪੰਜਾਬ ਨੂੰ ਰੰਗਲਾ ਤੇ ਖ਼ੁਸ਼ਹਾਲ ਪੰਜਾਬ ਬਣਾਇਆ ਜਾ ਸਕਦਾ ਹੈ। ਜੀ. ਪੀ. ਨੇ ਕਿਹਾ ਕਿ ਸਰਕਾਰ ਵਲੋਂ ਮਹਿਲਾਵਾਂ ਅਤੇ ਬੱਚੀਆਂ ਦੀ ਭਲਾਈ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮਹਿਲਾ-ਕੇਂਦਰਿਤ ਸਮਾਜਿਕ ਸੁਰੱਖਿਆ ਸਕੀਮਾਂ, ਸਵੈ-ਸਹਾਇਤਾ ਸਮੂਹਾਂ ਰਾਹੀਂ ਮਹਿਲਾਵਾਂ ਨੂੰ ਰੁਜ਼ਗਾਰ ਨਾਲ ਜੋੜਨ ਤੇ ਹੁਨਰ ਵਿਕਾਸ ਵਰਗੇ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਤੇ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਆਪਣੇ ਜੀਵਨ ਪੱਧਰ ਨੂੰ ਉੱਚਾ ਕਰਨ ਲਈ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਦਾ ਲਾਭ ਪ੍ਰਾਪਤ ਕਰਨ।