31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

70ਵੀਆਂ ਸਕੂਲ ਗੇਮਸ ’ਚ ਦਿਸ਼ਾਂਤ ਦੀ ਸ਼ਾਨਦਾਰ ਪ੍ਰਾਪਤੀ, ਟੈਗੋਰ ਇੰਟਰਨੈਸ਼ਨਲ ਸਕੂਲ ਦਾ ਨਾਂਅ ਕੀਤਾ ਰੌਸ਼ਨ

ਦੇਵੀਗੜ੍ਹ, 30 ਅਗਸਤ (ਰਾਜਿੰਦਰ ਸਿੰਘ ਮੌਜੀ)-ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਵਿਚ ਕਰਵਾਈਆਂ ਗਈਆਂ 70ਵੀਆਂ ਸਕੂਲ ਖੇਡਾਂ ਦੇ ਤਹਿਤ ਅੰਡਰ-14 ਤੀਰਅੰਦਾਜ਼ੀ ਮੁਕਾਬਲਿਆਂ ਵਿਚ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦਿਸ਼ਾਂਤ, ਜਮਾਤ ਅੱਠਵੀਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਦਿਸ਼ਾਂਤ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਰਅੰਦਾਜ਼ੀ ਦੇ ਮੁਕਾਬਲੇ ਵਿਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ।

Ad Position 21
No active advertisement
ਅਜੀਤ ਡੈਸਕ 31-08-2026
ਦੇਵੀਗੜ੍ਹ, 30 ਅਗਸਤ (ਰਾਜਿੰਦਰ ਸਿੰਘ ਮੌਜੀ)-ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਵਿਚ ਕਰਵਾਈਆਂ ਗਈਆਂ 70ਵੀਆਂ ਸਕੂਲ ਖੇਡਾਂ ਦੇ ਤਹਿਤ ਅੰਡਰ-14 ਤੀਰਅੰਦਾਜ਼ੀ ਮੁਕਾਬਲਿਆਂ ਵਿਚ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦਿਸ਼ਾਂਤ, ਜਮਾਤ ਅੱਠਵੀਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਦਿਸ਼ਾਂਤ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਰਅੰਦਾਜ਼ੀ ਦੇ ਮੁਕਾਬਲੇ ਵਿਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ। ਉਸ ਦੀ ਇਸ ਉਪਲਬਧੀ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸ੍ਰੀਮਤੀ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਦਿਸ਼ਾਂਤ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਇਕਾਗਰਤਾ ਦੀ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਹੈ। ਸਕੂਲ ਪ੍ਰਬੰਧਕਾਂ ਨੇ ਦਿਸ਼ਾਂਤ ਦੀ ਹੌਸਲਾ-ਅਫ਼ਜਾਈ ਕਰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਦਾ ਨਾਂਅ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਸ਼ੇਰਗੜ੍ਹ ਤੇ ਤੇਜਬੀਰ ਸਿੰਘ ਖਾਂਗ ਨੇ ਯੂਥ ਵਰਕਰਾਂ ਦੇ ਵੱਡੇ ਕਾਫ਼ਲੇ ਨਾਲ ਘਨੌਰ ਰੈਲੀ ਵਿਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ
Ad Position 24