31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਵਿਧਾਇਕ ਰਾਏ ਵਲੋਂ ਪਿੰਡ ਪੋਲਾ ’ਚ ਕਰੀਬ 2 ਕਰੋੜ ਦੀ ਲਾਗਤ ਬਣੇ ਵਿਕਾਸ ਕਾਰਜਾਂ ਦਾ ਉਦਘਾਟਨ

ਜਖਵਾਲੀ, 30 ਅਗਸਤ (ਨਿਰਭੈ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵਲੋਂ ਬਲਾਕ ਸਰਹਿੰਦ ਦੇ ਅਧੀਨ ਆਉਂਦੇ ਪਿੰਡ ਪੋਲਾ ਵਿਖੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਖ਼ੁਸ਼ੀ ਦੇ ਮੌਕੇ ਪਿੰਡ ਦੀਆਂ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਵੀ ਮਨਾਇਆ।

Ad Position 21
No active advertisement
ਅਜੀਤ ਡੈਸਕ 31-08-2026
ਜਖਵਾਲੀ, 30 ਅਗਸਤ (ਨਿਰਭੈ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵਲੋਂ ਬਲਾਕ ਸਰਹਿੰਦ ਦੇ ਅਧੀਨ ਆਉਂਦੇ ਪਿੰਡ ਪੋਲਾ ਵਿਖੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਖ਼ੁਸ਼ੀ ਦੇ ਮੌਕੇ ਪਿੰਡ ਦੀਆਂ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਵੀ ਮਨਾਇਆ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ ਤੇ ਸਰਪੰਚ ਮਾਨ ਸਿੰਘ ਵਲੋਂ ਪਿੰਡ ਦੀ ਨੁਹਾਰ ਬਦਲੀ ਗਈ ਹੈ। ਪਿੰਡ ਵਿਚ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 2 ਆਂਗਣਵਾੜੀ ਸੈਂਟਰ, 2 ਰਸਤੇ, ਸੋਲਿਡ ਬੇਸਡ ਸ਼ੈੱਡ ਤੇ ਪਿੰਡ ਦਾ ਪੰਚਾਇਤ ਘਰ ਬਹੁਤ ਵਧੀਆ ਤਰੀਕੇ ਨਾਲ ਤਿਆਰ ਕੀਤੇ ਗਏ ਹਨ। ਇਸ ਲਈ ਗਰਾਮ ਪੰਚਾਇਤ ਪੋਲਾ ਵਧਾਈ ਦੀ ਪਾਤਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨ ਜਾਰੀ ਹਨ, ਜਿਸ ਕਰਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਫਲ ਹੋਈ ਹੈ, ਉੱਥੇ ਹੀ ਪਿੰਡਾਂ ਦੀ ਨੁਹਾਰ ਬਦਲਣ ਵਿਚ ਵੀ ਪਿੱਛੇ ਨਹੀਂ ਰਹੀ। ਜਿਸ ਕਾਰਨ ਲੋਕ ਆਪ ਮੁਹਾਰੇ ਪੰਜਾਬ ਸਰਕਾਰ ਦੇ ਕੰਮਾਂ ਦੀ ਤਾਰੀਫ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਕਾਰਜਾਂ ਵਿਚ ਵੀ ਤੇਜ਼ੀ ਲਿਆਂਦੀ ਗਈ ਹੈ, ਜਿਹੜੀਆਂ ਸੜਕਾਂ ਦਾ ਕਾਰਜ ਬਾਕੀ ਰਹਿ ਗਿਆ ਹੈ, ਉਸ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ। ਗਰਾਮ ਪੰਚਾਇਤ ਵਲੋਂ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਮਹਿਮਾਨਾਂ ਦਾ ਸਿਰੋਪਾਓ ਦੇ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਰਮੇਸ਼ ਕੁਮਾਰ ਸੋਨੂੰ, ਮਾਨਵ ਟਿਵਾਣਾ, ਸੁਰਿੰਦਰ ਸਿੰਘ, ਹਰਦੀਪ ਸਿੰਘ, ਸਿਮਰਨਜੀਤ ਸਿੰਘ, ਪਰਵਿੰਦਰ ਕੌਰ, ਮਨਜੀਤ ਕੌਰ, ਸੁਖਵਿੰਦਰ ਕੌਰ, ਗੁਰਮੇਲ ਸਿੰਘ ਸਾਬਕਾ ਸਰਪੰਚ, ਸੈਕਟਰੀ ਰਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਦੇਸੀ ਘਿਓ ਅਤੇ ਸਰ੍ਹੋਂ ਦੇ ਤੇਲ ਦੇ ਸੈਂਪਲ ਆਏ ਫ਼ੇਲ੍ਹ ਆਨਲਾਈਨ ਖਾਣ-ਪੀਣ ਦੀ ਪਦਾਰਥਾਂ ਦੇ ਮਿਆਰ ’ਤੇ ਵੀ ਲੋਕ... ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸਿੰਘ ਸਭਾ ਸ਼ੇਰਗੜ੍ਹ ਵਿਖੇ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ
Ad Position 24