31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਜਾਹੋ-ਜਲਾਲ ਨਾਲ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ * ਧਰਮ ਤੇ ਕੌਮ ਪ੍ਰਤੀ ਸਾਰਿਆਂ ਨੂੰ ਨਿਰਣਾਇਕ ਭੂਮਿਕਾ ਅਦਾ ਕਰਨ ਦੀ ਲੋੜ-ਜਥੇਦਾਰ ਗੜਗੱਜ * ਕੌਮ ਅੰਦਰ ਭਰਮ ਭੁਲੇਖੇ ਪੈਦਾ ਕਰ ਰਹੀਆਂ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹੇ ਸੰਗਤ-ਐਡਵੋਕੇਟ ਧਾਮੀ

ਪਟਿਆਲਾ, 30 ਅਗਸਤ (ਧਰਮਿੰਦਰ ਸਿੰਘ ਸਿੱਧੂ)-ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਮੀਰੀ ਪੀਰੀ ਖਾਲਸਾ ਮਾਰਚ ਜਾਹੋ ਜਲਾਲ ਨਾਲ ਅਗਲੇ ਪੜਾਅ ਵੱਲ ਰਵਾਨਾ ਹੋਇਆ। ਮੀਰੀ ਪੀਰੀ ਖਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵਲੋਂ ਮੁਖਵਾਕ ਲਿਆ।

Ad Position 21
No active advertisement
ਅਜੀਤ ਡੈਸਕ 31-08-2026
ਪਟਿਆਲਾ, 30 ਅਗਸਤ (ਧਰਮਿੰਦਰ ਸਿੰਘ ਸਿੱਧੂ)-ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਮੀਰੀ ਪੀਰੀ ਖਾਲਸਾ ਮਾਰਚ ਜਾਹੋ ਜਲਾਲ ਨਾਲ ਅਗਲੇ ਪੜਾਅ ਵੱਲ ਰਵਾਨਾ ਹੋਇਆ। ਮੀਰੀ ਪੀਰੀ ਖਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵਲੋਂ ਮੁਖਵਾਕ ਲਿਆ। ਉਪਰੰਤ ਗੁਰੂ ਮਹਾਰਾਜ ਜੀ ਦੀ ਸਰੂਪ ਅਦਬ ਤੇ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੌਰ ਸਾਹਿਬ ਦੀ ਸੇਵਾ ਆਪ ਖੁਦ ਕੀਤੀ। ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ, ਸੰਤ ਮਹਾਂਪੁਰ਼ਸ਼ਾਂ, ਨਿਹੰਗ ਜਥੇਬੰਦੀਆਂ ਆਦਿ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ, ਜਿਨਾਂ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਹਰਦੀਪ ਕੌਰ ਖੌਖ, ਜਥੇਦਾਰ ਬਲਤੇਜ ਸਿੰਘ ਖੌਖ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਗੁਰਦੁਆਰਾ ਪ੍ਰਮੇਸ਼ਰ ਦੁਆਰ ਤੋਂ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਜਥਾ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਆਦਿ ਵੀ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤਾਂ ਦਾ ਵੱਡਾ ਉਤਸ਼ਾਹ ਦੱਸ ਰਿਹਾ ਹੈ ਕਿ ਧਰਮ, ਜਾਤ ਤੇ ਨਸਲ ਅਤੇ ਇਲਾਕਾਬਾਦ ਤੋਂ ਉਪਰ ਉਠ ਕੇ ਧਰਮ ਅਤੇ ਕੌਮ ਪ੍ਰਤੀ ਸਾਰਿਆਂ ਨੂੰ ਨਿਰਣਾਇਕ ਭੂਮਿਕਾ ਅਦਾ ਕਰਨ ਦੀ ਲੋੜ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਦੀਆਂ ਸਿਰਮੌਰ ਸੰਸਥਾਵਾਂ ਨੂੰ ਕੁਝ ਪੰਥ ਵਿਰੋਧੀ ਤਾਕਤਾਂ ਢਾਹ ਲਾਉਣਾ ਚਾਹੁੰਦੀਆਂ, ਜਿਨ੍ਹਾਂ ਪਿਛੇ ਸਰਕਾਰਾਂ ਤੇ ਏਜੰਸੀਆਂ ਕਾਫੀ ਸਮੇਂ ਤੋਂ ਸਰਗਰਮ, ਜਿਨ੍ਹਾਂ ਦੇ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵਾਂਗੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ ਪੀਰੀ ਖਾਲਸਾ ਮਾਰਚ ਵਿਚ ਸਹਿਯੋਗ ਕਰਨ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਝ ਪੰਥ ਵਿਰੋਧੀ ਤਾਕਤਾਂ ਵਲੋਂ ਅਕਸਰ ਕੌਮ ਅੰਦਰ ਦੁਬਿੱਧਾ ਤੇ ਭਰਮ ਭੁਲੇਖੇ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਪ੍ਰਤੀ ਸੁਚੇਤ ਹੋਣਾ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਸਤਨਾਮ ਸਿੰਘ ਰਿਆੜ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਜਸਵਿੰਦਰ ਸਿੰਘ ਬਿੱਲਾ, ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ, ਮੈਨੇਜਰ ਮਨਜੀਤ ਸਿੰਘ ਬਹਾਦਰਗੜ੍ਹ, ਹੈੱਡ ਗ੍ਰੰਥੀ ਅਵਤਾਰ ਸਿੰਘ, ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਡਾ. ਪਰਮਵੀਰ ਸਿੰਘ , ਸੁਪਰਵਾਈਜਰ ਕਰਨੈਲ ਸਿੰਘ, ਵਰਿੰਦਰ ਸਿੰਘ ਗੋਲਡੀ, ਭਾਰਤੀ ਘੱਟ ਦਲਿਤ ਫਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ, ਰਜਿੰਦਰ ਸਿੰਘ ਵਿਰਕ, ਮਨਿੰਦਰ ਸਿੰਘ, ਪਰਮਜੀਤ ਸਿੰਘ ਸੰਧੂ, ਡਾ. ਮਨਪ੍ਰੀਤ ਸਿੰਘ ਚੱਢਾ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਜ਼ਿਲ੍ਹਾ ਇਕਾਈ ਦੀ ਮੀਟਿੰਗ ਅਗਲੀ ਖ਼ਬਰ ਜ਼ਿਲ੍ਹੇ ’ਚ ਦੇਸੀ ਘਿਓ ਅਤੇ ਸਰ੍ਹੋਂ ਦੇ ਤੇਲ ਦੇ ਸੈਂਪਲ ਆਏ ਫ਼ੇਲ੍ਹ ਆਨਲਾਈਨ ਖਾਣ-ਪੀਣ ਦੀ ਪਦਾਰਥਾਂ ਦੇ ਮਿਆਰ ’ਤੇ ਵੀ ਲੋਕ...
Ad Position 24