‘ ਆਪ’ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ-ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਰਾਜਪੁਰਾ ਵਿਖੇ ‘ਇਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਪ੍ਰੋਗਰਾਮ ਵਿਚ ਹੋਏ ਸ਼ਾਮਿਲ
ਰਾਜਪੁਰਾ, 31 ਅਗਸਤ (ਰਣਜੀਤ ਸਿੰਘ, ਜੀ. ਪੀ.)
ਸ਼
ਸ਼ਰਧਾਲੂਆਂ ਦਾ ਭਾਰੀ ਇਕੱਠ।
01-09-2026
ਰਾਜਪੁਰਾ, 31 ਅਗਸਤ (ਰਣਜੀਤ ਸਿੰਘ, ਜੀ. ਪੀ.)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਭਲਾਈ ਤੇ ਵਿਕਾਸ ਪਹਿਲਕਦਮੀਆਂ ਰਾਹੀਂ ਲੋਕਾਈ ਦਾ ਇਕ-ਇਕ ਰੁਪਿਆ ਲੋਕਾਂ ਨੂੰ ਮੋੜਨ ਲਈ ਵਚਨਬੱਧ ਹੈ। ਉਨ੍ਹਾਂ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਵਿਰੋਧੀ ਧਿਰਾਂ ਦਾ ਕੋਈ ਵੀ ਦਬਾਅ ਸਰਕਾਰ ਦੇ ਲੋਕ-ਪੱਖੀ ਏਜੰਡੇ ਨੂੰ ਪਟੜੀ ਤੋਂ ਨਹੀਂ ਲਾਹ ਸਕਦਾ। ਰਾਜਪੁਰਾ ਵਿਖੇ ‘ਇਕ ਸਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਘਰ ਨੂੰ ਰੋਜਗਾਰ, ਹਰ ਬਜੁਰਗ ਨੂੰ ਇਲਾਜ ਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਸਾਡੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ, ਜਿਨ੍ਹਾਂ ਔਰਤਾਂ ਨੂੰ ਅਜੇ ਤੱਕ ਸਨਮਾਨ ਰਾਸੀ ਨਹੀਂ ਮਿਲੀ, ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਰੂਰੀ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਵੀ ਜੁਲਾਈ ਤੋਂ ਰਾਸੀ ਮਿਲੇਗੀ। ‘ਇਕ ਸਾਮ ਸ਼ਿਵ ਕੇ ਨਾਮ‘ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਭ ਦਾ ਹੈ ਅਤੇ ਹਰ ਤਿਉਹਾਰ ਮਿਲ ਕੇ ਮਨਾਉਣ ਦੀ ਇਸ ਦੀ ਸਦੀਆਂ ਪੁਰਾਣੀ ਪਰੰਪਰਾ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ। ਤੀਰਥ ਯਾਤਰਾ ਦੀ ਸੁਵਿਧਾ ਲਈ ਆਪਣੀ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ਰੂ ਕੀਤੀ ਹੈ, ਜਿਸ ਤਹਿਤ ਸਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਇਸ ਯੋਜਨਾ ਦਾ ਦਾਇਰਾ ਵਧਾ ਦਿੱਤਾ ਗਿਆ ਹੈ ਤੇ ਹਰਿਦੁਆਰ, ਰਿਸੀਕੇਸ, ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜੀ ਵਰਗੇ ਪਵਿੱਤਰ ਸ਼ਹਿਰਾਂ ਨੂੰ ਵੀ ਇਸ ਵਿਚ ਸ਼ਾਮਿਲ ਕੀਤਾ ਗਿਆ ਹੈ।’ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਮੁਫਤ ਆਵਾਜਾਈ, ਰਹਿਣ-ਸਹਿਣ ਤੇ ਖਾਣ-ਪੀਣ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕ ਯਾਤਰਾ ਦਾ ਵਿੱਤੀ ਬੋਝ ਚੁੱਕੇ ਬਿਨਾਂ ਪਵਿੱਤਰ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਸਕਦੇ ਹਨ। ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ‘ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਹਿਲੀ ਜੁਲਾਈ ਤੋਂ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ‘ ਤਹਿਤ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਲਗਪਗ 75 ਲੱਖ ਔਰਤਾਂ ਨੂੰ ਪਹਿਲਾਂ ਹੀ ਪੈਸੇ ਮਿਲਣੇ ਸੁਰੂ ਹੋ ਚੁੱਕੇ ਹਨ।’ ਵਿਰੋਧੀ ਧਿਰਾਂ ’ਤੇ ਨਿਸਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ, “ਜੇ ਵਿਰੋਧੀ ਸੱਤਾ ਵਿਚ ਆਉਂਦੇ ਹਨ ਤਾਂ ਉਹ ‘ਆਪ‘ ਸਰਕਾਰ ਵਲੋਂ ਸੁਰੂ ਕੀਤੀਆਂ ਸਾਰੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਬੰਦ ਕਰ ਦੇਣਗੇ।’