01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਹਰਿਆਊ ਦੀ ਨਿਜ਼ਾਮਣੀਵਾਲ ਵਿਖੇ ਬੂਥ ਪੱਧਰੀ ਬੈਠਕ ਨੇ ਧਾਰਿਆ ਰੈਲੀ ਦਾ ਰੂਪ

ਸਮਾਣਾ, 31 ਅਗਸਤ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਪਿੰਡ ਨਿਜ਼ਾਮਣੀਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਮੁਖੀ ਜਥੇਦਾਰ ਜਗਮੀਤ ਸਿੰਘ ਹਰਿਆਊ ਵਲੋਂ ਕਰਵਾਈ ਬੂਥ ਬੂਥ ਪੱਧਰੀ ਬੈਠਕ ਉਸ ਸਮੇਂ ਰੈਲੀ ਦਾ ਰੂਪ ਧਾਰ ਗਈ, ਜਦੋਂ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਬੈਠਕ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਜੋਸ਼ ਵੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 01-09-2026
ਸਮਾਣਾ, 31 ਅਗਸਤ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਪਿੰਡ ਨਿਜ਼ਾਮਣੀਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਮੁਖੀ ਜਥੇਦਾਰ ਜਗਮੀਤ ਸਿੰਘ ਹਰਿਆਊ ਵਲੋਂ ਕਰਵਾਈ ਬੂਥ ਬੂਥ ਪੱਧਰੀ ਬੈਠਕ ਉਸ ਸਮੇਂ ਰੈਲੀ ਦਾ ਰੂਪ ਧਾਰ ਗਈ, ਜਦੋਂ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਬੈਠਕ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਜੋਸ਼ ਵੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿਚ ਵੱਖ-ਵੱਖ ਪਰਿਵਾਰਾਂ ਨੇ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਵਿਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਜਥੇਦਾਰ ਹਰਿਆਊ ਵਲੋਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਸ. ਹਰਿਆਊ ਨੇ ਕਿਹਾ ਕਿ ਪਿੰਡ ਪੱਧਰ ’ਤੇ ਹੋ ਰਹੀਆਂ ਬੈਠਕਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦੇ ਵੱਧ ਰਹੇ ਵਿਸ਼ਵਾਸ ਤੇ ਵਰਕਰਾਂ ਦੇ ਉਤਸ਼ਾਹ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਘਰ-ਘਰ ਪਹੁੰਚ ਕਰ ਰਹੇ ਹਨ। ਬੈਠਕ ਦੌਰਾਨ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਵੀ ਕੀਤਾ। ਹਰਿਆਊ ਨੇ ਆਖਿਆ ਕਿ ਅਕਾਲੀ ਦਲ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਦੇ ਭਲੇ ਦੀ ਗੱਲ ਕਰਦਾ ਹੈ। ਕਾਂਗਰਸ, ਭਾਜਪਾ ਤੇ ਆਪ ਸਿਰਫ਼ ਰਾਜ ਸੱਤਾ ਦਾ ਆਨੰਦ ਮਾਣ ਸਕਦੀਆਂ ਹਨ, ਲੋਕਾਂ ਦੇ ਦਰਦ ਦੀ ਪਹਿਚਾਣ ਨਹੀਂ ਕਰ ਸਕਦੀਆਂ। ਇਸ ਮੌਕੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ’ਚ ਚਿਰਨਜੀਵ ਮੈਮੋਰੀਅਲ ਪਬਲਿਕ ਸਕੂਲ ਨਾਭਾ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜਸਵਿੰਦਰ ਸਿੰਘ ਮੋਣੀ ਭਾਂਖਰ, ਗੁਰਪ੍ਰੀਤ ਸਿੰਘ, ਸੋਨੂੰ ਸਿੰਘ ਬਿਜਲੀ ਕੱਟਾਂ ਤੋਂ ਕਿਸਾਨ ਹੋਏ ਪ੍ਰੇਸ਼ਾਨ-ਮੋਣੀ, ਗੁਰਪ੍ਰੀ...
Ad Position 24