31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੰਜੀਵ ਸ਼ਰਮਾ ਕਾਲੂ ਨੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਕੀਤੀ ਮੁਲਾਕਾਤ

ਪਟਿਆਲਾ, 31 ਅਗਸਤ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਤੋਂ ਸੰਜੀਵ ਸ਼ਰਮਾ ਕਾਲੂ ਨੇ ਪਟਿਆਲਾ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 01-09-2026
ਪਟਿਆਲਾ, 31 ਅਗਸਤ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਤੋਂ ਸੰਜੀਵ ਸ਼ਰਮਾ ਕਾਲੂ ਨੇ ਪਟਿਆਲਾ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਪਟਿਆਲਾ ਦਿਹਾਤੀ ਨਾਲ ਸੰਬੰਧਤ ਵੱਖ-ਵੱਖ ਲੋਕ ਮਸਲਿਆਂ, ਵਿਕਾਸ ਕਾਰਜਾਂ ਤੇ ਇਲਾਕੇ ਦੇ ਮੌਜੂਦਾ ਹਾਲਾਤ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਸਿਆਸੀ ਸਥਿਤੀ ਅਤੇ ਪਾਰਟੀ ਦੀਆਂ ਤਿਆਰੀਆਂ ਬਾਰੇ ਚਰਚਾ ਹੋਈ। ਇਸ ਮੌਕੇ ਡਾ. ਧਰਮਵੀਰ ਗਾਂਧੀ ਨਾਲ ਪਟਿਆਲਾ ਦੇ ਸਮੁੱਚੇ ਵਿਕਾਸ ਤੇ ਲੋਕ ਹਿੱਤ ਨਾਲ ਜੁੜੇ ਮਾਮਲਿਆਂ ’ਤੇ ਵੀ ਵਿਚਾਰ ਸਾਂਝੇ ਕੀਤੇ ਗਏ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਪਟਿਆਲਾ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਲੋਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਵਿਚਕਾਰ ਲਗਾਤਾਰ ਤਾਲਮੇਲ ਬਹੁਤ ਜ਼ਰੂਰੀ ਹੈ। ਮੁਲਾਕਾਤ ਦੌਰਾਨ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਲਗਾਤਾਰ ਸੰਪਰਕ ਬਣਿਆ ਹੋਇਆ ਹੈ ਅਤੇ ਉਹ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਜ਼ਰੂਰਤਾਂ ਨੂੰ ਸਮਝ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਸਾਹਮਣੇ ਲਿਆਂਦੇ ਜਾ ਰਹੇ ਬੁਨਿਆਦੀ ਮਸਲਿਆਂ ਨੂੰ ਸੰਬੰਧਤ ਪੱਧਰ ’ਤੇ ਉਠਾ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਣਾ ਚਾਹੀਦਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਗੱਲਬਾਤ ਕਰਦਿਆਂ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਤੇ ਆਗੂਆਂ ਵਲੋਂ ਲਗਾਤਾਰ ਲੋਕਾਂ ਨਾਲ ਰਾਬਤਾ ਵਧਾਇਆ ਜਾ ਰਿਹਾ ਹੈ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਦੇ ਸਰਬਪੱਖੀ ਵਿਕਾਸ ਲਈ ਸੜਕਾਂ, ਪੀਣ ਵਾਲਾ ਪਾਣੀ, ਸੀਵਰੇਜ, ਸਿਹਤ ਸਹੂਲਤਾਂ, ਸਿੱਖਿਆ, ਨੌਜਵਾਨਾਂ ਲਈ ਖੇਡ ਸਹੂਲਤਾਂ ਅਤੇ ਹੋਰ ਲੋਕ ਭਲਾਈ ਨਾਲ ਜੁੜੇ ਮੁੱਦਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੀ ਬਿਹਤਰੀ ਲਈ ਸੁਝਾਅ ਤੇ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਉਣ।
Ad Position 22
No active advertisement
ਪਿਛਲੀ ਖ਼ਬਰ ਸਕਾਲਰਜ਼ ਸਕੂਲ ਨੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ’ਚ ਜਿੱਤੇ 4 ਸੋਨ ਤਗਮੇ ਸਮੇਤ 6 ਤਗਮੇ ਰਾਜ ਪੱਧਰੀ ਮੁਕਾਬਲਿਆਂ... ਅਗਲੀ ਖ਼ਬਰ ਮੀਰੀ-ਪੀਰੀ ਖਾਲਸਾ ਮਾਰਚ ਦਾ ਪਟਿਆਲਾ ਦਿਹਾਤੀ ਵਿਖੇ ਗੁਰਜੀਤ ਸਿੰਘ ਕੋਹਲੀ ਵਲੋਂ ਸਵਾਗਤ ਬੂਟਿਆਂ ਦਾ ਲੰਗਰ ਬਣਿਆ ਵਿਸ਼ੇਸ਼...
Ad Position 24