31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਸਿਹਤ ਵਿਭਾਗ ਸਰਗਰਮ

ਬਨੂੜ, 31 ਅਗਸਤ (ਭੁਪਿੰਦਰ ਸਿੰਘ)-ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਕਾਲੋਮਾਜਰਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਰੋਜ਼ਾਨਾ ਸਿਹਤ ਵਿਭਾਗ ਦੀ ਟੀਮ ਵਲੋਂ ਘਰ-ਘਰ ਜਾ ਕੇ ਆਮ ਲੋਕਾਂ ਨੂੰ ਡੇਂਗੂ ਰੋਕਥਾਮ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 01-09-2026
ਬਨੂੜ, 31 ਅਗਸਤ (ਭੁਪਿੰਦਰ ਸਿੰਘ)-ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਕਾਲੋਮਾਜਰਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਰੋਜ਼ਾਨਾ ਸਿਹਤ ਵਿਭਾਗ ਦੀ ਟੀਮ ਵਲੋਂ ਘਰ-ਘਰ ਜਾ ਕੇ ਆਮ ਲੋਕਾਂ ਨੂੰ ਡੇਂਗੂ ਰੋਕਥਾਮ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਨੇ ਦੱਸਿਆ ਕਿ ਡੇਂਗੂ ਰੋਕਥਾਮ ਸੰਬੰਧੀ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ.ਪ.ਹ.ਵ ਸੁਪਰਵਾਈਜ਼ਰ, ਮ.ਪ.ਹ.ਵ ਮੇਲ, ਮ.ਪ.ਹ.ਵ ਫੀਮੇਲ ਸੁਪਰਵਾਈਜ਼ਰ, ਆਸ਼ਾ ਵਰਕਰਾਂ, ਨਰਸਿੰਗ ਸਟੂਡੈਂਟ ਅਤੇ ਬਰੀਡਰ ਚੈਕਰ ਆਦਿ ਸਟਾਫ ਡੇਂਗੂ ਰੋਕਥਾਮ ਟੀਮਾਂ ਵਿਚ ਸ਼ਾਮਿਲ ਹੈ। ਇਸ ਦੌਰਾਨ ਮੋਨਿਕਾ ਬੀ. ਈ. ਈ. ਤੇ ਸਿਹਤ ਸੁਪਰਵਾਈਜ਼ਰ ਗੁਰਵਿੰਦਰ ਸਿੰਘ ਵਲੋਂ ਸੀ. ਐਚ. ਸੀ. ਕਾਲੋਮਾਜਰਾ ਵਿਖੇ ਆਏ ਸਮੂਹ ਮਰੀਜ਼ਾਂ ਤੇ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਰੋਕਥਾਮ ਸੰਬੰਧੀ ਜਾਗਰੂਕ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬੀਬੀ ਲੂੰਬਾ ਤੇ ਕਰਨ ਸਿੰਘ ਡੀ. ਟੀ. ਓ. ਦੀ ਅਗਵਾਈ ’ਚ ਹੋਏ ‘ਸਖ਼ੀਆਂ ਨਾਲ ਮਿਲਣੀ ਸਮਾਗਮ’’ ਨੇ ਧਾਰਿਆ ਰੈਲੀ ਦਾ ਰੂਪ ਬੀਬ... ਅਗਲੀ ਖ਼ਬਰ ਸਿਹਤ ਮੰਤਰੀ ਨੇ ਮੇਅਰ, ਡੀ. ਸੀ. ਤੇ ਵਧੀਕ ਕਮਿਸ਼ਨਰ ਨਾਲ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਤੀਜੇ ਦਿਨ ਲਗਾਤਾਰ “ਮਿਸ਼ਨ ਕਲ...
Ad Position 24