ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ
ਸਮਾਣਾ, 1 ਸਤੰਬਰ (ਸਾਹਿਬ ਸਿੰਘ)-ਸਮਾਣਾ ਵਿਖੇ ਕਾਂਗਰਸ ਕਿਸਾਨ ਸੈੱਲ ਦੇ ਸੰਯੋਜਕ ਰਛਪਾਲ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਮਹਿੰਗਾਈ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਕਥਿਤ ਤੌਰ ’ਤੇ ਝੂਠਾ ਮੁਕੱਦਮਾ ਦਰਜ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।
ਸਮਾਣਾ, 1 ਸਤੰਬਰ (ਸਾਹਿਬ ਸਿੰਘ)-ਸਮਾਣਾ ਵਿਖੇ ਕਾਂਗਰਸ ਕਿਸਾਨ ਸੈੱਲ ਦੇ ਸੰਯੋਜਕ ਰਛਪਾਲ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਮਹਿੰਗਾਈ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਕਥਿਤ ਤੌਰ ’ਤੇ ਝੂਠਾ ਮੁਕੱਦਮਾ ਦਰਜ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਕਾਂਗਰਸ ਵਰਕਰਾਂ ਨੇ ‘ਗਡਕਰੀ ਗੰਨਾ ਖਾ ਗਿਆ’, ‘ਝੂਠੇ ਮੁਕੱਦਮੇ ਰਾਹੁਲ ਨੂੰ ਝੁਕਾ ਨਹੀਂ ਸਕਦੇ’ ਆਦਿ ਨਾਹਰਿਆਂ ਵਾਲੀਆਂ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਰਛਪਾਲ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੇਸ਼ ਵਿਚ ਮਹਿੰਗਾਈ ਲਗਾਤਾਰ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ, ਜਿਸ ਕਾਰਨ ਆਮ ਪਰਿਵਾਰਾਂ ’ਤੇ ਆਰਥਿਕ ਬੋਝ ਵਧ ਰਿਹਾ ਹੈ। ਉਨਾਂ ਕਿਹਾ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਲੋਕਾਂ ਦੇ ਮੁੱਦਿਆਂ ਦਾ ਜਵਾਬ ਦੇਣਾ ਚਾਹੀਦਾ ਹੈ। ਉਨਾਂ ਆਖਿਆ ਕਿ ਕੇਂਦਰੀ ਮੰਤਰੀ ਗਡਕਰੀ ਨੇ ਨਿੱਜੀ ਫਾਇਦੇ ਲਈ ਇਥਾਨੌਲ ਦੀ ਮਿਲਾਵਟ ਵਾਲੇ ਪੈਟਰੋਲ ਨੂੰ ‘ਕਾਨੂੰਨੀ ਮਿਲਾਵਟੀ ਤੇਲ’ ਬਣਾ ਦਿੱਤਾ ਹੈ। ਉਨਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਵਿਰੁੱਧ ਕਥਿਤ ਝੂਠਾ ਮੁਕੱਦਮਾ ਦਰਜ ਕਰਨਾ ਲੋਕਤੰਤਰ ਵਿਚ ਵਿਰੋਧੀ ਆਵਾਜ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਤੋਂ ਮਹਿੰਗਾਈ ’ਤੇ ਕਾਬੂ ਪਾਉਣ ਅਤੇ ਰਾਹੁਲ ਗਾਂਧੀ ਵਿਰੁੱਧ ਦਰਜ ਕਥਿਤ ਝੂਠੇ ਮੁਕੱਦਮੇ ਨੂੰ ਵਾਪਸ ਲੈਣ ਦੀ ਮੰਗ ਕੀਤੀ।