02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੁਰਜੀਤ ਸਿੰਘ ਰੱਖੜਾ ਨੇ ਫਤਹਿਮਾਜਰੀ ‘ਚ ਬਣੀ ਧਰਮਸ਼ਾਲਾ ਦਾ ਕੀਤਾ ਉਦਘਾਟਨ

ਸਮਾਣਾ, 1 ਸਤੰਬਰ (ਹਰਵਿੰਦਰ ਸਿੰਘ ਟੋਨੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹਲਕਾ ਸਮਾਣਾ ਤੋਂ ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਪਿੰਡ ਫਤਹਿਮਾਜਰੀ ਵਿਖੇ ਸਥਾਨਕ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਪਿੰਡ ਦੇ ਵਿਕਾਸ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸਮਾਣਾ, 1 ਸਤੰਬਰ (ਹਰਵਿੰਦਰ ਸਿੰਘ ਟੋਨੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹਲਕਾ ਸਮਾਣਾ ਤੋਂ ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਪਿੰਡ ਫਤਹਿਮਾਜਰੀ ਵਿਖੇ ਸਥਾਨਕ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਪਿੰਡ ਦੇ ਵਿਕਾਸ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ. ਰੱਖੜਾ ਵਲੋਂ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਐੱਸ.ਸੀ. ਧਰਮਸ਼ਾਲਾ ਦਾ ਉਦਘਾਟਨ ਕੀਤਾ ਗਿਆ। ਇਸ ਨਵੀਂ ਧਰਮਸ਼ਾਲਾ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ ਅਤੇ ਸਾਂਝੇ ਸਮਾਗਮ ਕਰਵਾਉਣ ਲਈ ਇਕ ਸੁਚੱਜੀ ਤੇ ਸੁਵਿਧਾਜਨਕ ਥਾਂ ਉਪਲੱਬਧ ਹੋਵੇਗੀ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਧਰਮਸ਼ਾਲਾ ਦੇ ਨਿਰਮਾਣ ਲਈ ਕੀਤੇ ਗਏ ਉਪਰਾਲੇ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਸਰਪੰਚ ਗੁਰਮੁੱਖ ਸਿੰਘ, ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਰਜਿੰਦਰ ਸਿੰਘ, ਮਹਿੰਦਰ ਸਿੰਘ, ਯੂਥ ਕਲੱਬ ਪ੍ਰਧਾਨ ਸਤਨਾਮ ਸਿੰਘ ਜਵੰਦਾ, ਜਗਤਾਰ ਸਿੰਘ ਕੁਲਬੁਰਛਾਂ, ਗੁਰਭੇਜ ਸਿੰਘ ਭੇਜਾ, ਸਰਪੰਚ ਲਾਡੀ ਮਿਆਲਾ, ਸਿਕੰਦਰ ਸਿੰਘ ਸ਼ੇਰਗਿੱਲ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਮੰਤਰੀ ਵਲੋਂ ‘ਮਿਸ਼ਨ ਕਲੀਨ ਪੰਜਾਬ’ ਦੇ ਚੌਥੇ ਦਿਨ ਤ੍ਰਿਪੜੀ ’ਚ ਸਫ਼ਾਈ ਮੁਹਿੰਮ ਜਾਰੀ ਅਗਲੀ ਖ਼ਬਰ ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ
Ad Position 24