ਸਤਵਿੰਦਰ ਟੌਹੜਾ ਦੀ ਸਿਹਤ ਠੀਕ ਨਾ ਹੋਣ ਕਰਕੇ ਸਾਰੇ ਪ੍ਰੋਗਰਾਮ ਮੁਲਤਵੀ- ਢੀਂਡਸਾ
ਭਾਦਸੋਂ, 1 ਸਤੰਬਰ (ਗੁਰਬਖਸ ਸਿੰਘ ਵੜੈਚ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਟਰੱਸਟ ਦੇ ਸਰਪ੍ਰਸਤ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਸਿਹਤ ਬੀਤੇ ਕੁਝ ਦਿਨਾਂ ਤੋਂ ਠੀਕ ਨਾ ਹੋਰ ਕਾਰਨ ਆਉਣ ਵਾਲੇ ਸਮੇ ਵਿਚ ਟਰੱਸਟ ਵਲੋਂ ਕਰਵਾਏ ਜਾਣ ਵਾਲੇ ਸਮਾਗਮ ਅੱਜ ਦੀ ਘੜੀ ਮੁਲਤਵੀ ਕਰ ਦਿੱਤੇ ਗਏ ਹਨ। ਜਾਣਕਾਰੀ ਦਿੰਦੇ ਹੋਏ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਕੁਝ ਦਿਨ ਪਹਿਲਾ ਸਤਵਿੰਦਰ ਸਿੰਘ ਟੌਹੜਾ ਦੀ ਸਿਹਤ ਵਿਗੜ ਗਈ ਸੀ ਜਿਸ ਕਾਰਨ ਉਹ ਸਮਾਜਿਕ, ਰਾਜਨੀਤਿਕ, ਧਾਰਮਿਕ ਗਤੀਵਿਧੀਆਂ ਵਿਚ ਸ਼ਾਮਿਲ ਨਹੀਂ ਹੋ ਸਕੇ।
ਸ
ਸਤਵਿੰਦਰ ਸਿੰਘ ਟੌਹੜਾ
02-09-2026
ਭਾਦਸੋਂ, 1 ਸਤੰਬਰ (ਗੁਰਬਖਸ ਸਿੰਘ ਵੜੈਚ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਟਰੱਸਟ ਦੇ ਸਰਪ੍ਰਸਤ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਸਿਹਤ ਬੀਤੇ ਕੁਝ ਦਿਨਾਂ ਤੋਂ ਠੀਕ ਨਾ ਹੋਰ ਕਾਰਨ ਆਉਣ ਵਾਲੇ ਸਮੇ ਵਿਚ ਟਰੱਸਟ ਵਲੋਂ ਕਰਵਾਏ ਜਾਣ ਵਾਲੇ ਸਮਾਗਮ ਅੱਜ ਦੀ ਘੜੀ ਮੁਲਤਵੀ ਕਰ ਦਿੱਤੇ ਗਏ ਹਨ। ਜਾਣਕਾਰੀ ਦਿੰਦੇ ਹੋਏ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਕੁਝ ਦਿਨ ਪਹਿਲਾ ਸਤਵਿੰਦਰ ਸਿੰਘ ਟੌਹੜਾ ਦੀ ਸਿਹਤ ਵਿਗੜ ਗਈ ਸੀ ਜਿਸ ਕਾਰਨ ਉਹ ਸਮਾਜਿਕ, ਰਾਜਨੀਤਿਕ, ਧਾਰਮਿਕ ਗਤੀਵਿਧੀਆਂ ਵਿਚ ਸ਼ਾਮਿਲ ਨਹੀਂ ਹੋ ਸਕੇ। ਉਨ੍ਹਾਂ ਦੱਸਿਆ ਕਿ ਹੁਣ ਸਤਵਿੰਦਰ ਸਿੰਘ ਟੌਹੜਾ ਦੀ ਸਿਹਤ ਕੁਝ ਠੀਕ ਹੈ ਅਤੇ ਨਾਭਾ ਵਿਖੇ ਲਗਾਏ ਜਾਣ ਵਾਲੇ ਲਗਾਏ ਜਾਣ ਵਾਲੇ ਖ਼ੂਨਦਾਨ ਕੈਂਪ ਅਤੇ 12 ਸਤੰਬਰ ਦੀ ਕੀਤੀ ਜਾਣ ਵਾਲੀ ਰੈਲੀ ਅਜੇ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਆਉੇਣ ਵਾਲੇ ਸਮੇ ਵਿਚ ਟੌਹੜਾ ਦੇ ਤੰਦਰੁਸਤ ਹੋਣ ਤੋਂ ਬਾਅਦ ਇਨਾਂ ਪ੍ਰੋਗਰਾਮਾਂ ਦੀ ਤਾਰੀਕ ਰੱਖੀ ਜਾਵੇਗੀ। ਢੀਂਡਸਾ ਨੇ ਕਿਹਾ ਕਿ ਹੁਣ ਜਥੇਦਾਰ ਟੌਹੜਾ ਦੀ ਹਾਰਟ ਦੀ ਸਮੱਸਿਆ ਹੋਣ ਕਰਕੇ ਡਾਕਟਰਾਂ ਵਲੋਂ ਪੂਰਨ ਤੌਰ ’ਤੇ ਆਰਾਮ ਕਰਨ ਬਾਰੇ ਕਿਹਾ ਹੈ। ਉਨ੍ਹਾਂ ਕਿਹਾ ਕਿ ਇਕ ਮਹੀਨੇ ਬਾਅਦ ਹੀ ਦੁਬਾਰਾ ਪ੍ਰੋਗਰਾਮਾਂ ਬਾਰੇ ਦੱਸ ਦਿੱਤਾ ਜਾਵੇਗਾ ।