03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਚਾਸਵਾਲ ਵਿਖੇ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ

ਭਾਦਸੋਂ, 2 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਚਾਸਵਾਲ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਲੋਂ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਗਿਆ। ਇਸ ਦੌਰਾਨ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਭਾਦਸੋਂ, 2 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਚਾਸਵਾਲ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਲੋਂ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਗਿਆ। ਇਸ ਦੌਰਾਨ ਡਾ. ਗੁਰਉਪਦੇਸ਼ ਕੌਰ ਨੇ ਵਿਸ਼ੇਸ਼ ਤੌਰ ’ਤੇ ਸਿ਼ਰਕਤ ਕੀਤੀ। ਉਨ੍ਹਾਂ ਹਾਜ਼ਰੀਨ ਨਗਰ ਵਾਸੀਆਂ ਨੂੰ ਪੌਸ਼ਟਿਕ ਖੁਰਾਕ ਮੋਟੇ ਅਨਾਜ ਅਤੇ ਸਿਹਤ ਮੰਦ ਪੀਣ ਵਾਲੇ ਪਦਾਰਥਾਂ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਅਤੇ ਨਾਲ ਹੀ ਅਪੀਲ ਕੀਤੀ ਕਿ ਕਿ ਆਪਣੇ ਆਲੇ ਦੁਆਲੇ ਸਫਾਈ ਦਾ ਜਰੂਰ ਖਿਆਲ ਰੱਖਿਆ ਜਾਵੇ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਨੂੰ ਚੰਗੀ ਤਰ੍ਹਾਂ ਧੋ ਕੇ ਵਰਤਿਆ ਜਾਵੇ ਤਾਂ ਜੋ ਕਿਸੇ ਕਿਸਮ ਦੀ ਬਿਮਾਰੀ ਤੋਂ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਸਮਾਜ ਸੇਵੀ ਬਲਬੀਰ ਸਿੰਘ ਅਤੇ ਡਾ. ਗੁਰਉਪਦੇਸ਼ ਵਲੋਂ ਐਸ. ਐਚ. ਸੋਨੀਆ ਰਾਣੀ ਅਤੇ ਸਰਬਜੀਤ ਕੌਰ ਨੂੰ ਸਰਟੀਫਿਕੇਟ ਵੀ ਦਿੱਤੇ ਗਏ।
Ad Position 22
No active advertisement
ਪਿਛਲੀ ਖ਼ਬਰ ਵਰਕਰਾਂ ਨੂੰ ਇਕਜੁੱਟ ਕਰਕੇ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਾਂਗੇ- ਗੌਰਵ ਸੰਧੂ ਅਗਲੀ ਖ਼ਬਰ ਜੱਸੋਮਾਜਰਾ ਸਕੂਲ ’ਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ
Ad Position 24