03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

2027 ’ ਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਗੇ- ਰਾਜੂ ਖੰਨਾ

ਨਾਭਾ, 2 ਸਤੰਬਰ (ਜਗਨਾਰ ਸਿੰਘ ਦੁਲੱਦੀ)- ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਲੋਕ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਮਲੋਹ ਤੋਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਨਾਭਾ ਵਲੋਂ ਕਰਵਾਏ ਇਕ ਸਮਾਗਮ ਵਿੱਚ ਸਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਨਾਭਾ, 2 ਸਤੰਬਰ (ਜਗਨਾਰ ਸਿੰਘ ਦੁਲੱਦੀ)- ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਲੋਕ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਮਲੋਹ ਤੋਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਨਾਭਾ ਵਲੋਂ ਕਰਵਾਏ ਇਕ ਸਮਾਗਮ ਵਿੱਚ ਸਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਸੂਝਵਾਨ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਗੇ, ਕਿਉਂ ਜੋ ਸ਼੍ਰੋਮਣੀ ਅਕਾਲੀ ਦਲ (ਬ) ਨੇ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਤੇ ਤੰਜ ਕਸਦੇ ਹੋਏ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਵੱਧ ਤੋਂ ਬਦਤਰ ਹੋ ਚੁੱਕੇ ਹਨ ਜਿਸ ਕਰਕੇ ਪੰਜਾਬ ਦੇ ਲੋਕ ਤਰਾਹਿ ਤਰਾਹਿ ਕਰ ਰਹੇ ਹਨ। ਉਹਨਾਂ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਇੱਕ ਕਰਨ ਤਾਂ ਜੋ ਪੰਜਾਬ ਦੇ ਵਿਕਾਸ ਦੀ ਲੀਹੋਂ ਲੱਥੀ ਗੱਡੀ ਨੂੰ ਸ੍ਰੌਅਦ (ਬ) ਦੀ ਸਰਕਾਰ ਬਣਨ ਉਪਰੰਤ ਫਿਰ ਤੋਂ ਲਾਈਨ ਤੇ ਲਿਆਂਦਾ ਜਾ ਸਕੇ । ਇਸ ਮੌਕੇ ਅਮਿਤ ਸਿੰਘ ਰਾਠੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ,ਪ੍ਰਿੰਸ ਤੁੰਗ, ਸੁਖਜੀਤ ਸਿੰਘ ਸੋਨੀ ਚੌਧਰੀ ਮਾਜ਼ਰਾ, ਹਰਭਜਨ ਸਿੰਘ ਮੱਲੇਵਾਲ,ਰਣਜੀਤ ਸਿੰਘ ਘੁੰਡਰ ਤੇ ਗੁਰਤੇਜ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਂਖਰ ਗਰਿੱਡ ਅਧੀਨ ਪਿੰਡਾਂ ’ਚ ਬਿਜਲੀ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨ ਸਭਾ ਚੋਣਾਂ ਲਈ ਤਿਆਰ ਹੈ- ਹੀਰਾ ਸਿੰਘ ਗਾਬੜੀਆ
Ad Position 24